ETV Bharat / state

ਨਨਕਾਣਾ ਸਾਹਿਬ ਦੇ ਦਰਸ਼ਨ ਲਈ ਲਗਾਈ ਗਈ ਫ਼ੀਸ ਨੂੰ ਹਟਾਵੇ ਪਾਕਿਸਤਾਨ: ਬਾਦਲ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਾਕਿਸਤਾਨ ਸਰਕਾਰ ਨੂੰ ਨਨਕਾਣਾ ਸਾਹਿਬ ਦੇ ਦਰਸ਼ਨ ਲਈ ਲਗਾਈ ਗਈ ਫ਼ੀਸ ਹਟਾਉਣ ਦੀ ਮੰਗ ਕੀਤੀ ਹੈ। ਉੱਖੇ ਹੀ ਪ੍ਰਕਾਸ਼ ਸਿੰਘ ਬਾਦਲ ਨੇ ਭਗਵੰਤ ਮਾਨ ਵੱਲੋਂ ਦਿੱਤੇ ਗਏ ਬਿਆਨ ਦਾ ਵੀ ਜਵਾਬ ਦਿੱਤਾ।

ਫ਼ੋਟੋ
author img

By

Published : Sep 14, 2019, 9:11 PM IST

ਬਠਿੰਡਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸ਼ਨੀਵਾਰ ਨੂੰ ਬਠਿੰਡਾ ਪਹੁੰਚੇ, ਜਿਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੰਗ ਹੈ ਕਿ ਪਾਕਿਸਤਾਨ ਸਰਕਾਰ ਸ਼ਰਧਾਲੂਆਂ 'ਤੇ ਨਨਕਾਣਾ ਸਾਹਿਬ ਦੇ ਦਰਸ਼ਨ ਲਈ ਲਗਾਈ ਜਾਣ ਵਾਲੀ ਸਰਵਿਸ ਫੀਸ ਦੇ ਫੈਸਲੇ ਨੂੰ ਤੁਰੰਤ ਰੱਦ ਕਰੇ।

ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਧਾਰਮਿਕ ਸਥਾਨ 'ਤੇ ਕੋਈ ਫ਼ੀਸ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਆਪਣੇ ਇਸ ਫ਼ੈਸਲੇ ਨੂੰ ਵਾਪਸ ਲਵੇਂ। ਉੱਥੇ ਹੀ ਦੂਜੇ ਪਾਸੇ ਹਰਿਆਣਾ ਵਿੱਚ ਹੋਣ ਜਾ ਰਹੇ ਚੋਣਾਂ ਸਬੰਧੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਬੀਜੇਪੀ ਦੀ ਸਹਿਯੋਗੀ ਪਾਰਟੀ ਹੈ। ਮੋਦੀ ਸਰਕਾਰ ਜਿਸ ਦੀ ਹਿਮਾਇਤ ਕਰੇਗੀ ਅਕਾਲੀ ਦਲ ਵੀ ਉਸ ਦੀ ਹੀ ਹਿਮਾਇਤ ਕਰੇਗਾ।

ਉੱਥੇ ਹੀ ਭਗਵੰਤ ਮਾਨ ਵੱਲੋਂ ਕੈਪਟਨ ਅਤੇ ਬਾਦਲਾਂ ਦੇ ਆਪਸ ਵਿੱਚ ਮਿਲੇ ਹੋਣ ਦੇ ਦਿੱਤੇ ਗਏ ਬਿਆਨ ਦਾ ਜਵਾਬ ਦਿੰਦੇ ਹੋਏ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦਾ ਕੋਈ ਮੇਲ ਨਹੀਂ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਵੱਲੋਂ ਲਗਾਏ ਜਾ ਰਹੇ ਦੋਸ਼ ਝੂਠੇ ਹਨ। ਇੱਕ ਸਵਾਲ ਦੇ ਜਵਾਬ ਦਿੰਦੇ ਹੋਏ ਬਾਦਲ ਨੇ ਕਿਹਾ ਕਿ ਅਕਾਲੀ ਦਲ ਅਤੇ ਬੀਜੇਪੀ ਦੇ ਵਿੱਚ ਕਿਸੇ ਤਰ੍ਹਾਂ ਦੀ ਕੋਈ ਦੂਰੀ ਨਹੀਂ ਹੈ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ ਹੈ। ਕੈਪਟਨ ਸਰਕਾਰ ਦੇ ਦੌਰਾਨ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਕੈਪਟਨ ਸਰਕਾਰ ਨੂੰ ਚਿੰਤਾ ਨਹੀਂ ਹੈ ਇਹੀ ਕਾਰਨ ਹੈ ਕਿ ਕੇਂਦਰ ਸਰਕਾਰ ਤੋਂ ਪੰਜਾਬ ਸਰਕਾਰ ਕੁਝ ਜ਼ਿਆਦਾ ਮੰਗ ਨਹੀਂ ਕਰਦੀ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਤਰੱਕੀ ਅਤੇ ਵਿਕਾਸ ਦੇ ਕੰਮ ਸਿਰਫ਼ ਅਕਾਲੀ ਭਾਜਪਾ ਸਰਕਾਰ ਦੇ ਦੌਰਾਨ ਹੀ ਸੰਭਵ ਹੋ ਸਕੇ ਹਨ।

ਇਹ ਵੀ ਪੜੋ- ਸੁਨੀਲ ਜਾਖੜ ਦਾ ਅਸਤੀਫ਼ਾ ਨਾ ਮਨਜ਼ੂਰ

Intro:ਪਾਕਿਸਤਾਨ ਸ਼ਰਧਾਲੂਆਂ ਤੇ ਲਗਾਏ ਫੀਸ ਨੂੰ ਮਾਫ ਕਰੇ :- ਪ੍ਰਕਾਸ਼ ਸਿੰਘ ਬਾਦਲ Body:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸ਼ਨੀਵਾਰ ਨੂੰ ਬਠਿੰਡਾ ਵਿੱਚ ਇੱਕ ਨਿੱਜੀ ਸਮਾਗਮ ਵਿੱਚ ਪਹੁੰਚੇ
ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੰਗ ਹੈ ਕਿ ਪਾਕਿਸਤਾਨ ਸਰਕਾਰ ਸ਼ਰਧਾਲੂਆਂ ਤੇ ਨਨਕਾਣਾ ਸਾਹਿਬ ਦੇ ਦਰਸ਼ਨ ਦੇ ਦੌਰਾਨ ਲਗਾਈ ਜਾਣ ਵਾਲੀ ਫੀਸ ਦੇ ਫੈਸਲੇ ਨੂੰ ਤੁਰੰਤ ਰੱਦ ਕਰੇ,ਹਰਿਆਣਾ ਦੇ ਵਿੱਚ ਹੋਣ ਜਾ ਰਹੇ ਚੋਣਾਂ ਸਬੰਧੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਬੀਜੇਪੀ ਦੀ ਸਹਿਯੋਗੀ ਪਾਰਟੀ ਹੈ ਇਸ ਕਰਕੇ ਕੋ ਕੋਰ ਕਮੇਟੀ ਜਿਹੜਾ ਫੈਸਲਾ ਲਏਗੀ ਉਹ ਵਰਨਾਂ ਨੂੰ ਮਨਜ਼ੂਰ ਹੈ
ਯਾਨੀ ਕਿ ਮੋਦੀ ਸਰਕਾਰ ਜਿਸ ਦੀ ਹਿਮਾਇਤ ਕਰੇਗੀ ਅਕਾਲੀ ਦਲ ਉਸ ਦੀ ਹਿਮਾਇਤ ਹੀ ਕਰੇਗੀ,
ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦਾ ਕੋਈ ਮੇਲ ਨਹੀਂ ਭਗਵੰਤ ਮਾਨ ਵੱਲੋਂ ਲਗਾਏ ਜਾ ਰਹੇ ਆਰੋਪ ਝੂਠੇ ਹਨ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਿਮਰਨ ਸਿੰਘ ਬੈਂਸ ਉੱਤੇ ਕੀਤੀ ਗਈ ਕਾਨੂੰਨੀ ਕਾਰਵਾਈ ਬਾਰੇ ਉਹ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ ਕਿਉਂਕਿ ਕਾਨੂੰਨ ਦੇ ਅਨੁਸਾਰ ਜਿਹੜਾ ਕੰਮ ਹੋਇਆ ਹੈ ਉਸ ਵਿੱਚ ਕੁਝ ਕਹਿਣਾ ਠੀਕ ਨਹੀਂ ਹੈ
ਇੱਕ ਸਵਾਲ ਦੇ ਜਵਾਬ ਦੇ ਵਿਚ ਬਾਦਲ ਨੇ ਕਿਹਾ ਕਿ ਅਕਾਲੀ ਦਲ ਅਤੇ ਬੀਜੇਪੀ ਦੇ ਵਿੱਚ ਕਿਸੇ ਤਰ੍ਹਾਂ ਦੀ ਕੋਈ ਦੂਰੀ ਨਹੀਂ ਹੈ
ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਹਰ ਫਰੰਟ ਤੇ ਫੇਲ ਹੈ ਕੈਪਟਨ ਸਰਕਾਰ ਦੇ ਦੌਰਾਨ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਪੰਜਾਬ ਦੇ ਲੋਕਾਂ ਦੀ ਕੈਪਟਨ ਸਰਕਾਰ ਨੂੰ ਚਿੰਤਾ ਨਹੀਂ ਹੈ ਇਹੀ ਕਾਰਨ ਹੈ ਕਿ ਕੇਂਦਰ ਸਰਕਾਰ ਤੋਂ ਪੰਜਾਬ ਸਰਕਾਰ ਕੁਝ ਜ਼ਿਆਦਾ ਮੰਗ ਨਹੀਂ ਕਰਦੀ
ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਤਰੱਕੀ ਅਤੇ ਵਿਕਾਸ ਦੇ ਕੰਮ ਕੇਵਲ ਅਕਾਲੀ ਭਾਜਪਾ ਸਰਕਾਰ ਦੇ ਦੌਰਾਨ ਹੀ ਸੰਭਵ ਹੋ ਸਕੇ ਹਨ
Conclusion:byte -ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ
ETV Bharat Logo

Copyright © 2024 Ushodaya Enterprises Pvt. Ltd., All Rights Reserved.