ਨਵੀਂ ਦਿੱਲੀ/ਨੋਇਡਾ:ਨੋਇਡਾ ਦੇ ਇਕ ਪੈਟਰੋਲ ਪੰਪ 'ਤੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਪੁੱਤਰ ਨੇ ਲਾਈਨ ਤੋੜ ਕੇ ਜ਼ਬਰਦਸਤੀ ਪੈਟਰੋਲ ਲੈਣ ਦੀ ਕੋਸ਼ਿਸ਼ ਕੀਤੀ। ਜਦੋਂ ਪੈਟਰੋਲ ਪੰਪ ਦੇ ਮੁਲਾਜ਼ਮਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਵਿਧਾਇਕ ਅਮਤੁੱਲਾ ਦੇ ਪੁੱਤਰ ਨੇ ਉਨ੍ਹਾਂ ਦੀ ਜ਼ਬਰਦਸਤ ਕੁੱਟਮਾਰ ਕੀਤੀ। ਇਹ ਸਾਰੀ ਘਟਨਾ ਪੈਟਰੋਲ ਪੰਪ 'ਤੇ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ 'ਚ ਜੁਟੀ ਹੈ।
ਦਰਅਸਲ ਅੱਜ ਵੀ ਹਰ ਰੋਜ਼ ਦੀ ਤਰ੍ਹਾਂ ਥਾਣਾ ਫੇਜ਼ ਵਨ ਖੇਤਰ ਵਿੱਚ ਪੈਂਦੇ ਸੈਕਟਰ 95 ਸਥਿਤ ਪੈਟਰੋਲ ਪੰਪ ’ਤੇ ਪੈਟਰੋਲ ਖਰੀਦਣ ਲਈ ਆਮ ਲੋਕਾਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਸਨ। ਇਸੇ ਦੌਰਾਨ ਇੱਕ ਕਾਲੇ ਰੰਗ ਦੀ ਕਾਰ ਆਈ, ਜਿਸ ਵਿੱਚ ਲੋਕਾਂ ਨੇ ਲਾਈਨ ਵਿੱਚ ਖੜ੍ਹੇ ਬਿਨਾਂ ਹੀ ਪੈਟਰੋਲ ਖਰੀਦਣਾ ਸ਼ੁਰੂ ਕਰ ਦਿੱਤਾ। ਜਦੋਂ ਪੈਟਰੋਲ ਪੰਪ ਦੇ ਮੁਲਾਜ਼ਮਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਕਾਰ 'ਚ ਸਵਾਰ ਨੌਜਵਾਨਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਧਿਰਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਅਤੇ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਤੁੱਲਾ ਖਾਨ ਦੇ ਬੇਟੇ ਨੇ ਪੈਟਰੋਲ ਪੰਪ ਦੇ ਕਰਮਚਾਰੀਆਂ ਨਾਲ ਕੁੱਟਮਾਰ ਕੀਤੀ ਹੈ।