ਨਵੀਂ ਦਿੱਲੀ:ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਵਿਰੋਧ ਜਾਰੀ ਹੈ। ਇਸ ਗ੍ਰਿਫਤਾਰੀ ਖਿਲਾਫ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਨੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ। ਆਮ ਆਦਮੀ ਪਾਰਟੀ ਨੇ ਸਮੂਹ ਵਰਕਰਾਂ ਨੂੰ ਸਵੇਰੇ ਪਟੇਲ ਚੌਕ ਮੈਟਰੋ ਸਟੇਸ਼ਨ ਨੇੜੇ ਇੱਕਜੁੱਟ ਹੋਣ ਦੀ ਅਪੀਲ ਕੀਤੀ ਹੈ। ਉੱਥੋਂ ਸਾਰੇ ਪ੍ਰਧਾਨ ਮੰਤਰੀ ਨਿਵਾਸ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਦੌਰਾਨ ਪੁਲਿਸ ਵਲੋਂ ਕਈ ਆਗੂਆਂ ਨੂੰ ਡਿਟੇਨ ਵੀ ਕੀਤਾ ਗਿਆ। ਇਸ ਦੌਰਾਨ ਪੰਜਾਬ ਦੇ ਮੰਤਰੀ ਹਰਜੋਤ ਬੈਂਸ ਨੂੰ ਵੀਾ ਪੁਲਿਸ ਨੇ ਡਿਟੇਨ ਕੀਤਾ ਹੈ। ਇਲਾਕੇ ਵਿੱਚ ਧਾਰਾ 144 ਵੀ ਲਾਗੂ ਕੀਤੀ ਗਈ ਹੈ।
ਮੈਟਰੋ ਸਣੇ ਕਈ ਸੇਵਾਵਾਂ ਬੰਦ:ਸੁਰੱਖਿਆ ਕਾਰਨਾਂ ਕਰਕੇ, ਲੋਕ ਕਲਿਆਣ ਮਾਰਗ ਮੈਟਰੋ ਸਟੇਸ਼ਨ, ਪਟੇਲ ਚੌਕ ਮੈਟਰੋ ਸਟੇਸ਼ਨ ਦੇ ਗੇਟ ਨੰਬਰ 3 ਅਤੇ ਕੇਂਦਰੀ ਸਕੱਤਰੇਤ ਮੈਟਰੋ ਸਟੇਸ਼ਨ ਦੇ ਗੇਟ ਨੰਬਰ 5 'ਤੇ ਐਂਟਰੀ/ਐਗਜ਼ਿਟ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ। 'ਆਪ' ਵਰਕਰ ਪਟੇਲ ਨਗਰ ਮੈਟਰੋ ਸਟੇਸ਼ਨ ਨੇੜੇ ਇਕੱਠੇ ਹੋ ਗਏ ਅਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਪੁਲਸ ਨੇ ਸਾਰਿਆਂ ਨੂੰ ਹਿਰਾਸਤ 'ਚ ਲੈ ਲਿਆ।
ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਆਪ ਦਾ ਹੰਗਾਮਾ : ਪਾਰਟੀ ਦੇ ਸੂਬਾ ਕੋਆਰਡੀਨੇਟਰ ਗੋਪਾਲ ਰਾਏ ਵੱਲੋਂ ਦਿੱਲੀ ਦੇ ਸਾਰੇ ਖੇਤਰਾਂ ਤੋਂ ਵਰਕਰਾਂ ਨੂੰ ਇੱਥੇ ਇਕੱਠੇ ਹੋਣ ਦੀ ਅਪੀਲ ਕੀਤੀ ਗਈ ਹੈ। 21 ਮਾਰਚ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈ.ਡੀ. ਉਦੋਂ ਤੋਂ ਉਹ ਈਡੀ ਦੀ ਹਿਰਾਸਤ ਵਿੱਚ ਹੈ। ਉਸ ਤੋਂ ਦਿੱਲੀ ਸ਼ਰਾਬ ਘੁਟਾਲੇ 'ਚ ਮਨੀ ਲਾਂਡਰਿੰਗ ਨਾਲ ਜੁੜੇ ਇਕ ਮਾਮਲੇ 'ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਅਗਲੇ ਦਿਨ ਭਾਜਪਾ ਹੈੱਡਕੁਆਰਟਰ 'ਤੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ।
ਇਸ ਦੇ ਮੱਦੇਨਜ਼ਰ, ਉਥੇ ਸੁਰੱਖਿਆ ਦੇ ਭਾਰੀ ਪ੍ਰਬੰਧ ਕੀਤੇ ਗਏ ਸਨ। ਜਦੋਂ ਕੁਝ ਵਰਕਰ ਆਈਟੀਓ ਸਥਿਤ ਪਾਰਟੀ ਦਫ਼ਤਰ ਪੁੱਜੇ ਅਤੇ ਭਾਜਪਾ ਹੈੱਡਕੁਆਰਟਰ ਵੱਲ ਵਧਣ ਲੱਗੇ ਤਾਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਜਿਸ ਵਿੱਚ ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ, ਆਤਿਸ਼ੀ ਤੇ ਹੋਰ ਆਗੂ ਸ਼ਾਮਲ ਹੋਏ। ਹਿਰਾਸਤ 'ਚ ਲੈਣ ਤੋਂ ਬਾਅਦ ਉਨ੍ਹਾਂ ਨੂੰ ਬਾਹਰੀ ਦਿੱਲੀ ਸਥਿਤ ਵੱਖ-ਵੱਖ ਥਾਣਿਆਂ 'ਚ ਲਿਜਾਇਆ ਗਿਆ।