ਪੱਛਮੀ ਬੰਗਾਲ/ਕੋਲਕਾਤਾ: ਪੱਛਮੀ ਬੰਗਾਲ ਦੇ ਚਿੜੀਆਘਰ ਵਿੱਚ ਸ਼ੇਰ ਅਤੇ ਸ਼ੇਰਨੀ ਅਕਬਰ ਅਤੇ ਸੀਤਾ ਦੇ ਨਾਮ ਰੱਖਣ ਨੂੰ ਲੈ ਕੇ ਵਿਵਾਦ ਖੜਾ ਹੈ। ਇਸ ਮਾਮਲੇ 'ਚ ਸਖ਼ਤ ਕਾਰਵਾਈ ਕਰਦੇ ਹੋਏ ਤ੍ਰਿਪੁਰਾ ਸਰਕਾਰ ਨੇ ਚੀਫ਼ ਫਾਰੈਸਟ ਕੰਜ਼ਰਵੇਟਰ ਪ੍ਰਬੀਨ ਲਾਲ ਅਗਰਵਾਲ ਨੂੰ ਮੁਅੱਤਲ ਕਰ ਦਿੱਤਾ ਹੈ। ਜਾਣਕਾਰੀ ਮੁਤਾਬਿਕ ਇਨ੍ਹਾਂ ਸ਼ੇਰਾਂ ਅਤੇ ਸ਼ੇਰਨੀਆਂ ਨੂੰ ਤ੍ਰਿਪੁਰਾ ਤੋਂ ਪੱਛਮੀ ਬੰਗਾਲ ਭੇਜਿਆ ਗਿਆ ਸੀ। ਵਿਸ਼ਵ ਹਿੰਦੂ ਪ੍ਰੀਸ਼ਦ ਨੇ ਇਸ ਮਾਮਲੇ ਨੂੰ ਲੈ ਕੇ ਕਲਕੱਤਾ ਹਾਈ ਕੋਰਟ ਵਿੱਚ ਸ਼ਿਕਾਇਤ ਕੀਤੀ ਸੀ। ਸ਼ਿਕਾਇਤ ਵਿੱਚ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਲਜ਼ਾਮ ਲਾਏ ਗਏ ਹਨ।
ਇਹ ਹੈ ਮਾਮਲਾ:ਤੁਹਾਨੂੰ ਦੱਸ ਦੇਈਏ ਕਿ ਇਸ ਮਹੀਨੇ ਦੀ 12 ਤਰੀਕ ਨੂੰ ਸ਼ੇਰ ਅਤੇ ਸ਼ੇਰਨੀ ਨੂੰ ਤ੍ਰਿਪੁਰਾ ਦੇ ਸਿਪਾਹੀਜਾਲਾ ਚਿੜੀਆਘਰ ਤੋਂ ਉੱਤਰੀ ਬੰਗਾਲ ਦੇ ਜੰਗਲੀ ਜਾਨਵਰ ਪਾਰਕ ਵਿੱਚ ਸ਼ਿਫਟ ਕੀਤਾ ਗਿਆ ਸੀ। ਦੋਹਾਂ ਦੇ ਨਾਂ ਅਕਬਰ ਅਤੇ ਸੀਤਾ ਸਨ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਕਿਹਾ ਕਿ ਇਹ ਨਾਂ ਉਨ੍ਹਾਂ ਨੇ ਨਹੀਂ ਬਲਕਿ ਤ੍ਰਿਪੁਰਾ ਦੇ ਚਿੜੀਆਘਰ ਨੇ ਦਿੱਤੇ ਹਨ। ਨਾਵਾਂ ਨੂੰ ਲੈ ਕੇ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਨਾਵਾਂ ਨੂੰ ਬਦਲਣ ਲਈ ਕਲਕੱਤਾ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਵੀਐਚਪੀ ਨੇ ਕਿਹਾ ਕਿ ਨਾਮ ਲੈਣ ਤੋਂ ਪਹਿਲਾਂ ਇੱਕ ਵਾਰ ਸੋਚਣਾ ਚਾਹੀਦਾ ਹੈ। ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਇਸ ਦੇ ਨਾਲ ਹੀ ਸੁਣਵਾਈ ਦੌਰਾਨ ਅਦਾਲਤ ਨੇ ਪੱਛਮੀ ਬੰਗਾਲ ਸਰਕਾਰ ਨੂੰ ਨਾਮ ਬਦਲਣ ਦਾ ਹੁਕਮ ਦਿੱਤਾ ਹੈ।