ਮੁੰਬਈ—ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ 'ਚ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ਨੂੰ ਲੈ ਕੇ ਡਾਕਟਰਾਂ ਦਾ ਗੁੱਸਾ ਸ਼ਾਂਤ ਨਹੀਂ ਹੋਇਆ ਹੈ ਅਤੇ ਇਸੇ ਦੌਰਾਨ ਇਕ ਵਾਰ ਫਿਰ ਮਹਿਲਾ ਰੈਜ਼ੀਡੈਂਟ ਡਾਕਟਰ 'ਤੇ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਦਰਅਸਲ ਐਤਵਾਰ ਨੂੰ ਮੁੰਬਈ ਦੇ ਸਾਯਨ ਹਸਪਤਾਲ 'ਚ ਇਕ ਮਹਿਲਾ ਰੈਜ਼ੀਡੈਂਟ ਡਾਕਟਰ 'ਤੇ ਮਰੀਜ਼ ਅਤੇ ਉਸ ਦੇ ਪਰਿਵਾਰ ਵਾਲਿਆਂ ਨੇ ਕਥਿਤ ਤੌਰ 'ਤੇ ਹਮਲਾ ਕੀਤਾ ਸੀ। ਇਹ ਸਾਰੇ ਲੋਕ ਸ਼ਰਾਬ ਦੇ ਨਸ਼ੇ ਵਿਚ ਸੀ।
ਜਾਣਕਾਰੀ ਮੁਤਾਬਿਕ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮਰੀਜ਼ ਜ਼ਖਮੀ ਹਾਲਤ 'ਚ ਹਸਪਤਾਲ ਪਹੁੰਚਿਆ ਸੀ ਅਤੇ ਉਸ ਦੀ ਮਹਿਲਾ ਡਾਕਟਰ ਉਸ ਦਾ ਇਲਾਜ ਕਰ ਰਹੀ ਸੀ। ਇਸ ਦੌਰਾਨ ਮਰੀਜ਼ ਅਤੇ ਉਸ ਦੇ ਪਰਿਵਾਰ ਵਾਲਿਆਂ ਨੇ ਡਾਕਟਰ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਮਹਿਲਾ ਡਾਕਟਰ ਨੇ ਸੁਰੱਖਿਆ ਗਾਰਡਾਂ ਨੂੰ ਬੁਲਾ ਲਿਆ। ਇਸ ਘਟਨਾ ਤੋਂ ਬਾਅਦ ਡਾਕਟਰਾਂ ਵਿਚ ਡਰ ਦਾ ਮਾਹੌਲ ਹੈ ਅਤੇ ਉਹ ਆਪਣੀ ਸੁਰੱਖਿਆ ਦੀ ਮੰਗ ਕਰ ਰਹੇ ਹਨ।
ਸਵੇਰੇ 3:30 ਵਜੇ ਦੀ ਹੈ ਘਟਨਾ :ਇਸ ਸਬੰਧ ਵਿੱਚ ਬੀਐਮਸੀ ਦੇ ਮਹਾਰਾਸ਼ਟਰ ਐਸੋਸੀਏਸ਼ਨ ਆਫ ਰੈਜ਼ੀਡੈਂਟ ਡਾਕਟਰਜ਼ (MARD) ਦੇ ਮੁਖੀ ਡਾਕਟਰ ਅਕਸ਼ੈ ਮੋਰੇ ਨੇ ਕਿਹਾ, ‘‘ਇਹ ਘਟਨਾ ਅੱਜ ਤੜਕੇ 3.30 ਵਜੇ ਵਾਪਰੀ, ਜਿੱਥੇ ਇੱਕ ਮਰੀਜ਼ ਅਤੇ ਉਸ ਦੇ ਕੁਝ ਰਿਸ਼ਤੇਦਾਰ ਨਸ਼ੇ ਦੀ ਹਾਲਤ ਵਿੱਚ ਹਸਪਤਾਲ ਪੁੱਜੇ ਅਤੇ ਮਹਿਲਾ ਰੈਜ਼ੀਡੈਂਟ ਡਾਕਟਰ ਨਾਲ ਝਗੜਾ ਇਹ ਬਹੁਤ ਚਿੰਤਾ ਦੀ ਗੱਲ ਹੈ ਕਿ ਮੁੰਬਈ ਵਿੱਚ ਅਜਿਹਾ ਹੋ ਰਿਹਾ ਹੈ।
ਥਾਣਾ ਸਿਆਣ ਵਿੱਚ ਕੇਸ ਦਰਜ : ਲੜਾਈ ਤੋਂ ਬਾਅਦ ਮਰੀਜ਼ ਅਤੇ ਉਸ ਦਾ ਪਰਿਵਾਰ ਮੌਕੇ ਤੋਂ ਫਰਾਰ ਹੋ ਗਿਆ। ਅਜਿਹੀਆਂ ਘਟਨਾਵਾਂ ਅਕਸਰ ਵਾਪਰਦੀਆਂ ਹਨ ਅਤੇ ਜ਼ਿਆਦਾਤਰ ਰਿਪੋਰਟ ਨਹੀਂ ਕੀਤੀਆਂ ਜਾਂਦੀਆਂ ਹਨ ਪਰ ਅਸੀਂ ਇਸ ਘਟਨਾ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦੇ, ਖਾਸ ਤੌਰ 'ਤੇ ਕੋਲਕਾਤਾ ਵਿੱਚ ਵਾਪਰੀ ਘਟਨਾ ਤੋਂ ਬਾਅਦ, ਮਹਿਲਾ ਡਾਕਟਰ ਨੇ ਮੁੰਬਈ ਪੁਲਿਸ ਨਾਲ ਸੰਪਰਕ ਕੀਤਾ ਹੈ ਅਤੇ ਸਿਓਨ ਪੁਲਿਸ ਸਟੇਸ਼ਨ ਵਿੱਚ ਆਪਣਾ ਬਿਆਨ ਦਰਜ ਕੀਤਾ ਹੈ।
ਡਾ. ਅਕਸ਼ੈ ਮੋਰੇ ਨੇ ਅੱਗੇ ਕਿਹਾ ਕਿ ਇਹ ਭਿਆਨਕ ਘਟਨਾ ਇੱਕ ਮਹੱਤਵਪੂਰਨ ਸੁਰੱਖਿਆ ਅਸਫਲਤਾ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ, "ਡਾਕਟਰਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਇਸ ਸਥਿਤੀ ਵੱਲ ਤੁਰੰਤ ਧਿਆਨ ਦੇਣ ਅਤੇ ਸਾਰੇ ਹਸਪਤਾਲਾਂ ਵਿੱਚ ਸਖ਼ਤ ਸੁਰੱਖਿਆ ਉਪਾਅ ਲਾਗੂ ਕਰਨ ਦੀ ਲੋੜ ਹੈ।