ਚੰਡੀਗੜ੍ਹ:ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਭਾਜਪਾ ਨੇ ਪੂਰੀ ਤਰ੍ਹਾਂ ਨਾਲ ਕਮਰ ਕੱਸ ਲਈ ਹੈ। ਅਜਿਹੇ 'ਚ ਸੂਬੇ ਅਤੇ ਰਾਜਧਾਨੀ 'ਚ ਕੇਂਦਰੀ ਮੰਤਰੀਆਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਅਜਿਹੇ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਐਤਵਾਰ ਯਾਨੀ ਅੱਜ ਚੰਡੀਗੜ੍ਹ ਪਹੁੰਚੇ।
ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ: ਇਥੇ ਉਹ ਮਨੀਮਾਜਰਾ ਚ ਵਿੱਚ ਸ਼ਹਿਰ ਦੇ 24 ਘੰਟੇ ਚੱਲਣ ਵਾਲੇ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕੀਤਾ| ਜਿਸ ਨਾਲ ਸ਼ਹਿਰ ਚ ਖਰਾਬ ਗੰਦੇ ਪਾਣੀ ਦੀ ਸਮੱਸਿਆ ਖਤਮ ਹੋ ਜਾਵੇਗੀ | ਮਨੀਮਾਜਰਾ ਦੇ ਇੱਕ ਲੱਖ ਤੋਂ ਵੱਧ ਲੋਕਾਂ ਨੂੰ ਫਾਇਦਾ ਹੋਵੇਗਾ। ਉਦਘਾਟਨੀ ਸਮਾਰੋਹ ਵਿੱਚ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੀ ਮੌਜੂਦ ਹਨ। ਅਧਿਕਾਰੀਆਂ ਨੇ ਦੱਸਿਆ ਕਿ 75 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਨਾਲ ਮਨੀਮਾਜਰਾ ਦੇ ਇੱਕ ਲੱਖ ਤੋਂ ਵੱਧ ਲੋਕਾਂ ਨੂੰ ਫਾਇਦਾ ਹੋਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਇਸ ਪ੍ਰਾਜੈਕਟ ਲਈ ਕੁੱਲ 22 ਕਿਲੋਮੀਟਰ ਲੰਬੀ ਸਪਲਾਈ ਪਾਈਪਲਾਈਨ ਵਿਛਾਈ ਗਈ ਹੈ। ਇਸ ਤੋਂ ਇਲਾਵਾ 20 ਲੱਖ ਗੈਲਨ ਦੇ ਦੋ ਭੂਮੀਗਤ ਜਲ ਭੰਡਾਰ ਵੀ ਬਣਾਏ ਗਏ ਹਨ। ਇਨ੍ਹਾਂ ਵਿੱਚ ਮਾਡਰਨ ਹਾਊਸਿੰਗ ਕੰਪਲੈਕਸ, ਸ਼ਿਵਾਲਿਕ ਐਨਕਲੇਵ, ਇੰਦਰਾ ਕਲੋਨੀ ਅਤੇ ਸ਼ਾਸਤਰੀ ਨਗਰ ਵਿੱਚ ਰਹਿਣ ਵਾਲੇ ਲੋਕ ਵੀ ਸ਼ਾਮਲ ਹਨ। ਪ੍ਰੋਜੈਕਟ ਦੇ ਬਾਕੀ ਉਦੇਸ਼ਾਂ ਵਿੱਚ ਲੀਕੇਜ ਨੂੰ ਘਟਾਉਣਾ, ਸਮਾਰਟ ਮੀਟਰਿੰਗ, ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਨੂੰ ਘਟਾਉਣਾ ਅਤੇ ਊਰਜਾ ਦੀ ਖਪਤ ਦੀ ਨਿਗਰਾਨੀ ਸ਼ਾਮਲ ਹੈ।