ਨਵੀਂ ਦਿੱਲੀ: ਪਿਛਲੇ ਕੁਝ ਸਮੇਂ ਤੋਂ ਦੁੱਧ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਹਾਲਾਂਕਿ ਹੁਣ ਆਪਣੇ ਗਾਹਕਾਂ ਨੂੰ ਰਾਹਤ ਦਿੰਦੇ ਹੋਏ ਅਮੂਲ ਨੇ ਦੁੱਧ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਇਹ ਬਦਲਾਅ ਤੁਰੰਤ ਪ੍ਰਭਾਵ ਨਾਲ ਪੂਰੇ ਦੇਸ਼ ਵਿੱਚ ਲਾਗੂ ਕਰ ਦਿੱਤਾ ਗਿਆ ਹੈ। ਇਸ ਨਾਲ ਗਾਹਕ ਹੁਣ ਘੱਟ ਕੀਮਤ 'ਤੇ ਦੁੱਧ ਖਰੀਦ ਸਕਣਗੇ। ਅਮੂਲ ਦੇ ਇਸ ਫੈਸਲੇ ਨਾਲ ਖਪਤਕਾਰਾਂ ਨੂੰ ਰਾਹਤ ਮਿਲੇਗੀ ਅਤੇ ਉਨ੍ਹਾਂ ਦੇ ਮਹੀਨਾਵਾਰ ਬਿੱਲਾਂ 'ਚ ਵੀ ਮਾਮੂਲੀ ਕਟੌਤੀ ਹੋਵੇਗੀ। ਜ਼ਿਕਰਯੋਗ ਹੈ ਕਿ ਲੰਬੇ ਸਮੇਂ ਤੋਂ ਬਾਅਦ ਦੁੱਧ ਦੀ ਕੀਮਤ 'ਚ ਕਟੌਤੀ ਕੀਤੀ ਗਈ ਹੈ। ਪਿਛਲੇ ਕੁਝ ਸਮੇਂ ਤੋਂ ਸਾਰੀਆਂ ਕੰਪਨੀਆਂ ਨੇ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਹੁਣ ਜਦੋਂ ਅਮੂਲ ਨੇ ਦੁੱਧ ਦੀ ਕੀਮਤ ਘਟਾ ਦਿੱਤੀ ਹੈ ਤਾਂ ਦੂਜੀਆਂ ਕੰਪਨੀਆਂ 'ਤੇ ਵੀ ਦੁੱਧ ਦੇ ਰੇਟ ਘਟਾਉਣ ਦਾ ਦਬਾਅ ਵਧੇਗਾ।
ਅਮੂਲ ਨੇ ਕਿੰਨੀ ਕਟੌਤੀ ਕੀਤੀ?
ਤੁਹਾਨੂੰ ਦੱਸ ਦੇਈਏ ਕਿ ਕੰਪਨੀ ਨੇ ਦੁੱਧ ਦੀਆਂ ਕੀਮਤਾਂ ਵਿੱਚ 1 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਹੈ। ਇਸ ਤੋਂ ਇਲਾਵਾ ਦੁੱਧ ਦੀਆਂ ਕੀਮਤਾਂ 'ਚ ਕਟੌਤੀ ਕਾਰਨ ਦੁੱਧ ਉਤਪਾਦਾਂ ਦੀਆਂ ਕੀਮਤਾਂ 'ਚ ਕਮੀ ਆਉਣ ਦੀ ਉਮੀਦ ਹੈ। ਤੁਹਾਨੂੰ ਦੱਸ ਦੇਈਏ ਕਿ ਇੱਕ ਜ਼ਰੂਰੀ ਖੁਰਾਕੀ ਵਸਤੂ ਹੋਣ ਕਾਰਨ ਦੁੱਧ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਦਾ ਸਿੱਧਾ ਅਸਰ ਆਮ ਲੋਕਾਂ ਦੀਆਂ ਜੇਬਾਂ 'ਤੇ ਪੈਂਦਾ ਹੈ। ਨਿਊਜ਼ ਏਜੰਸੀ ਏਐਨਆਈ ਨੇ ਅਮੂਲ ਨੂੰ ਚਲਾਉਣ ਵਾਲੀ ਕੰਪਨੀ ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ ਦੇ ਐਮਡੀ ਜੈਨ ਮਹਿਤਾ ਦੇ ਹਵਾਲੇ ਨਾਲ ਕਿਹਾ, "ਅਮੂਲ ਨੇ ਅਮੂਲ ਗੋਲਡ, ਅਮੂਲ ਫਰੈਸ਼ ਅਤੇ ਅਮੂਲ ਟੀ ਸਪੈਸ਼ਲ 1 ਕਿਲੋ ਦੇ ਪੈਕ ਵਿੱਚ ਦੁੱਧ ਦੀ ਕੀਮਤ ਵਿੱਚ 1 ਰੁਪਏ ਦੀ ਕਟੌਤੀ ਕੀਤੀ ਹੈ।",