ਬਠਿੰਡਾ:ਪਿਛਲੇ ਦਿਨ੍ਹੀਂ ਪੰਜਾਬ ਵਿੱਚ ਭਾਜਪਾ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਕੀਤੀ ਗਈ ਬਿਆਨਬਾਜ਼ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਜਿਸ ਢੰਗ ਨਾਲ ਭਾਜਪਾ ਦੇ ਦੋਵੇਂ ਕੈਬਨਿਟ ਮੰਤਰੀਆਂ ਵੱਲੋਂ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੂੰ ਤੋੜਨ ਦੀਆਂ ਗੱਲਾਂ ਆਖੀਆਂ ਗਈਆਂ ਹਨ, ਇਹਨਾਂ ਧਮਕੀਆਂ ਤੋਂ ਨਾ ਹੀ ਪੰਜਾਬੀ ਡਰਨ ਵਾਲੇ ਹਨ ਅਤੇ ਨਾ ਹੀ ਭਾਜਪਾ ਨੂੰ ਪੰਜਾਬ ਵਿੱਚ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੌੜਨ ਦਾ ਪੰਜਾਬੀ ਮੌਕਾ ਦੇਣਗੇ।
ਅਮਿਤ ਸ਼ਾਹ ਦੇ ਬਿਆਨ 'ਤੇ ਭੜਕੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ; ਬੋਲੇ- ਪੰਜਾਬੀਆਂ ਨੂੰ ਨਾ ਦਿਓ ਧਮਕੀ ਇਹ ਧਮਕੀਆਂ ਤੋਂ ਨਹੀਂ ਡਰਨ ਵਾਲੇ - Lok Sabha Elections 2024 - LOK SABHA ELECTIONS 2024
ਪੰਜਾਬ ਵਿੱਚ ਭਾਜਪਾ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਕੀਤੀ ਗਈ ਬਿਆਨਬਾਜ਼ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਸਾਂਝੀ ਪ੍ਰੈੱਸ ਕਾਫਰੰਸ ਕੀਤੀ ਗਈ। ਪੜ੍ਹੋ ਪੂਰੀ ਖਬਰ...
Published : May 28, 2024, 2:38 PM IST
|Updated : May 28, 2024, 3:14 PM IST
'ਕੇਂਦਰੀ ਏਜੰਸੀਆਂ ਰਾਹੀਂ 'ਆਪ' ਦੀਆਂ ਸਰਕਾਰਾਂ ਦੇ ਨੁਮਾਇੰਦਿਆਂ ਨੂੰ ਕੀਤਾ ਜਾ ਰਿਹਾ ਹੈ ਤੰਗ ਪਰੇਸ਼ਾਨ':ਉਹਨਾਂ ਕਿਹਾ ਕਿ ਕੇਂਦਰੀ ਏਜੰਸੀਆਂ ਰਾਹੀਂ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੇ ਨੁਮਾਇੰਦਿਆਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਪੰਜਾਬ ਦੇ ਬਣਦੇ ਫੰਡਾਂ ਨੂੰ ਰੋਕਿਆ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਵਿਕਾਸ ਕਾਰਜਾਂ ਨੂੰ ਰੋਕਿਆ ਜਾ ਸਕੇ ਕਿਉਂਕਿ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਹੀ ਪੰਜਾਬ ਵਿੱਚ 300 ਯੂਨਿਟ ਹਰ ਘਰ ਨੂੰ ਮੁਫਤ ਦਿੱਤੀ ਜਾ ਰਹੀ ਹੈ।
'ਭਾਜਪਾ ਵੱਲੋਂ ਦਿੱਤੇ ਜਾ ਰਹੇ ਹਨ ਪੁੱਠੇ ਸਿੱਧੇ ਬਿਆਨ':ਇਸ ਦੇ ਨਾਲ ਹੀ ਮੈਡੀਕਲ ਸਹੂਲਤਾਂ ਲਈ ਆਮ ਆਦਮੀ ਕਲੀਨਿਕ ਖੋਲੇ ਗਏ ਹਨ ਆਮ ਆਦਮੀ ਸਰਕਾਰ ਦੇ ਕਾਰਜਾਂ ਨੂੰ ਵੇਖਦੇ ਹੋਏ ਵੱਡੀ ਪੱਧਰ ਤੇ ਪੰਜਾਬ ਵਿੱਚੋਂ ਮਿਲ ਰਹੇ ਸਮਰਥਨ ਤੋਂ ਬਖਲਾਈ ਭਾਜਪਾ ਵੱਲੋਂ ਅਜਿਹੇ ਪੁੱਠੇ ਸਿੱਧੇ ਬਿਆਨ ਦਿੱਤੇ ਜਾ ਰਹੇ ਹਨ ਕਿ ਉਹਨਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਤੋੜਿਆ ਜਾਵੇਗਾ ਪਰ ਅਜਿਹਾ ਹਰਗਿਜ਼ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ ਕਿਉਂਕਿ 92 ਐਮਐਲਏ ਦੇ ਕੇ ਲੋਕਾਂ ਵੱਲੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਗਈ ਹੈ ਅਤੇ ਹੁਣ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਜਦੋਂ ਇੱਕ ਵੀ ਸੀਟ ਆਉਂਦੀ ਨਜ਼ਰ ਨਹੀਂ ਆ ਰਹੀ ਤਾਂ ਉਹਨਾਂ ਵੱਲੋਂ ਇਹ ਜੀਆਂ ਬੇਤੁਕੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬੀ ਸਭ ਕੁਝ ਸਮਝਦੇ ਹਨ ਅਤੇ ਉਹ ਭਾਜਪਾ ਦੇ ਇਹਨਾਂ ਕੋਜੀਆਂ ਹਰਕਤਾਂ ਦਾ ਜਲਦ ਹੀ ਜਵਾਬ ਦੇਣਗੇ।
- ਉਮੀਦਵਾਰ ਡਾ. ਅਮਰ ਸਿੰਘ ਹੱਕ 'ਚ ਕੀਤਾ ਚੋਣ ਪ੍ਰਚਾਰ ਦੌਰਾਨ ਸਾਬਕਾ ਕੈਬਨਿਟ ਮੰਤਰੀ ਨੇ ਕਹੀਆਂ ਵੱਡੀਆਂ ਗੱਲਾਂ - Lok Sabha Elections 2024
- ਕਥਿਤ ਅਸ਼ਲੀਲੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਕਸੂਤੇ ਫਸੇ ਮੰਤਰੀ ਬਲਕਾਰ ਸਿੰਘ, ਵਿਰੋਧੀਆਂ ਨੇ ਮੰਗਿਆ ਜਵਾਬ, ਬਲਕਾਰ ਸਿੰਘ ਨੇ ਦਿੱਤੀ ਸਫਾਈ - alleged video of Balkar Singh
- ਪੰਜਾਬ ਵਿੱਚ ਅੱਜ ਰਾਜਨਾਥ ਸਿੰਘ ਤੇ ਰਾਘਵ ਚੱਢਾ, ਆਪਣੀ ਪਾਰਟੀ ਦੇ ਉਮੀਦਵਾਰਾਂ ਲਈ ਕਰਨਗੇ ਚੋਣ ਪ੍ਰਚਾਰ - Lok Sabha Election Campaign
- ਕੇਜਰੀਵਾਲ ਨੇ ਕਿਹਾ - ਮੋਦੀ ਨਾਲ ਮੇਰੀ ਲੜਾਈ, ਮੋਦੀ ਖੁਦ ਨੂੰ ਕਹਿ ਰਹੇ ਭਗਵਾਨ ਦਾ ਅਵਤਾਰ', ਜਨਤਾ ਨੂੰ ਕੀਤੀ ਇਹ ਅਪੀਲ - Arvinder Kejriwal campaigned