ਨਵੀਂ ਦਿੱਲੀ: ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪੁੱਛ-ਪੜਤਾਲ ਕਰਨ ਤੋਂ ਬਾਅਦ ਆਖਰਕਾਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਹਰਿਆਣਾ ਪ੍ਰਦੇਸ਼ ਪ੍ਰਧਾਨ ਅਤੇ ਕੁਰੂਕਸ਼ੇਤਰ ਤੋਂ 'ਆਪ' ਦੇ ਲੋਕ ਸਭਾ ਉਮੀਦਵਾਰ ਡਾ. ਸੁਸ਼ੀਲ ਗੁਪਤਾ ਨੇ ਸੋਸ਼ਲ ਮੀਡੀਆ ਪਲੇਟਫਾਰਮ (ਐਕਸ) 'ਤੇ ਪੋਸਟ ਕਰਦੇ ਹੋਏ ਲਿਖਿਆ ਹੈ ਕਿ "ਦੇਸ਼ ਭਗਤ ਕੇਜਰੀਵਾਲ ਡਰਨਗੇ ਨਹੀਂ।"
ਅਰਵਿੰਦ ਕੇਜਰੀਵਾਲ ਗ੍ਰਿਫਤਾਰ:ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਆਖਰਕਾਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕਰ ਲਿਆ ਹੈ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਈਡੀ ਦੀ ਟੀਮ ਵੀਰਵਾਰ ਸ਼ਾਮ 7 ਵਜੇ ਸੰਮਨ ਅਤੇ ਸਰਚ ਵਾਰੰਟ ਲੈ ਕੇ ਕੇਜਰੀਵਾਲ ਦੇ ਘਰ ਪਹੁੰਚੀ ਸੀ। ਈਡੀ ਦੀ ਟੀਮ ਨੇ ਅਰਵਿੰਦ ਕੇਜਰੀਵਾਲ ਤੋਂ ਦੋ ਘੰਟੇ ਤੱਕ ਪੁੱਛਗਿੱਛ ਕੀਤੀ ਅਤੇ ਫਿਰ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹਾਈਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫਤਾਰੀ 'ਤੇ ਰੋਕ ਲਗਾਉਣ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ।
- ਦਿੱਲੀ ਸ਼ਰਾਬ ਘੁਟਾਲੇ 'ਚ ਅਰਵਿੰਦ ਕੇਜਰੀਵਾਲ ਗ੍ਰਿਫਤਾਰ, ED ਦੀ ਪੁੱਛਗਿੱਛ ਬਾਅਦ ਹੋਈ ਗ੍ਰਿਫਤਾਰੀ - Arvind Kejriwal arrested
- ਬਾਘਾ ਪੁਰਾਣਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਸ਼ਾਇਰਾਨਾ ਅੰਦਾਜ਼ 'ਚ ਲੋਕਾਂ ਦੇ ਹੋਏ ਰੂ-ਬ-ਰੂ - Chief Minister Bhagwant Mann
- ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਂਚ 'ਚ ਜੁਟੀ ਪੁਲਿਸ - Murder of young man