ਪੰਜਾਬ

punjab

ETV Bharat / bharat

ਦਿੱਲੀ ਐਕਸਾਈਜ਼ ਘੁਟਾਲੇ ਮਾਮਲੇ 'ਚ ਈਡੀ ਦੇ ਸੰਮਨ ਖਿਲਾਫ ਹਾਈਕੋਰਟ ਪਹੁੰਚੇ ਕੇਜਰੀਵਾਲ, ਕੱਲ੍ਹ ਹੋਵੇਗੀ ਸੁਣਵਾਈ - Kejriwal Reaches HC In ED

Arvind Kejriwal Challenges Summons: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਆਬਕਾਰੀ ਘੁਟਾਲੇ ਮਾਮਲੇ ਵਿੱਚ ਈਡੀ ਦੇ ਸੰਮਨ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਹੋਵੇਗੀ।

Arvind Kejriwal challenges 9 summons
Arvind Kejriwal challenges 9 summons

By ETV Bharat Punjabi Team

Published : Mar 19, 2024, 8:14 PM IST

Updated : Mar 19, 2024, 9:31 PM IST

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਆਬਕਾਰੀ ਘੁਟਾਲਾ ਮਾਮਲੇ ਵਿੱਚ ਈਡੀ ਵੱਲੋਂ ਜਾਰੀ 9 ਸੰਮਨਾਂ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਅਦਾਲਤ ਇਸ ਪਟੀਸ਼ਨ 'ਤੇ ਭਲਕੇ 20 ਮਾਰਚ ਨੂੰ ਸੁਣਵਾਈ ਕਰੇਗੀ। ਦੱਸ ਦੇਈਏ ਕਿ 16 ਮਾਰਚ ਨੂੰ ਰਾਊਜ ਐਵੇਨਿਊ ਕੋਰਟ ਦੀ ਐਡੀਸ਼ਨਲ ਮੈਟਰੋਪੋਲੀਟਨ ਮੈਜਿਸਟ੍ਰੇਟ ਦਿਵਿਆ ਮਲਹੋਤਰਾ ਨੇ ਇਸ ਮਾਮਲੇ ਵਿੱਚ ਕੇਜਰੀਵਾਲ ਨੂੰ ਜ਼ਮਾਨਤ ਦਿੱਤੀ ਸੀ।

ਇਸ ਤੋਂ ਪਹਿਲਾਂ ਕੇਜਰੀਵਾਲ ਨੇ ਐਡੀਸ਼ਨਲ ਮੈਟਰੋਪੋਲੀਟਨ ਮੈਜਿਸਟਰੇਟ ਵੱਲੋਂ ਜਾਰੀ ਸੰਮਨ ਨੂੰ ਸੈਸ਼ਨ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਸੈਸ਼ਨ ਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ ਅਤੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਇਸ ਤੋਂ ਬਾਅਦ ਕੇਜਰੀਵਾਲ 16 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਏ ਸਨ।

ਈਡੀ ਨੇ ਕੇਜਰੀਵਾਲ ਖਿਲਾਫ ਦੋ ਸ਼ਿਕਾਇਤਾਂ ਦਰਜ ਕੀਤੀਆਂ ਹਨ। ਦੱਸ ਦਈਏ ਕਿ 7 ਫਰਵਰੀ ਨੂੰ ਰਾਊਜ ਐਵੇਨਿਊ ਕੋਰਟ ਨੇ ਈਡੀ ਦੀ ਪਹਿਲੀ ਸ਼ਿਕਾਇਤ 'ਤੇ ਨੋਟਿਸ ਲੈਂਦੇ ਹੋਏ ਕੇਜਰੀਵਾਲ ਨੂੰ ਅਦਾਲਤ 'ਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ। ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦਿੱਲੀ ਆਬਕਾਰੀ ਘੁਟਾਲਾ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਹਨ। ਈਡੀ ਨੇ 4 ਅਕਤੂਬਰ ਨੂੰ ਸੰਜੇ ਸਿੰਘ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ।

ਈਡੀ ਨੇ 9 ਮਾਰਚ 2023 ਨੂੰ ਇਸ ਮਾਮਲੇ ਵਿੱਚ ਪੁੱਛਗਿੱਛ ਤੋਂ ਬਾਅਦ ਮਨੀਸ਼ ਸਿਸੋਦੀਆ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਸਿਸੋਦੀਆ ਨੂੰ ਇਸ ਤੋਂ ਪਹਿਲਾਂ ਸੀਬੀਆਈ ਨੇ 26 ਫਰਵਰੀ 2023 ਨੂੰ ਗ੍ਰਿਫਤਾਰ ਕੀਤਾ ਸੀ। ਰਾਊਜ ਐਵੇਨਿਊ ਅਦਾਲਤ ਨੇ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਹਾਈ ਕੋਰਟ ਨੇ ਵੀ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਜਿਸ ਤੋਂ ਬਾਅਦ ਸੰਜੇ ਸਿੰਘ ਨੇ ਸੁਪਰੀਮ ਕੋਰਟ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਸੁਪਰੀਮ ਕੋਰਟ ਨੇ ਵੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।

Last Updated : Mar 19, 2024, 9:31 PM IST

ABOUT THE AUTHOR

...view details