ਨਵੀਂ ਦਿੱਲੀ: ਦਿੱਲੀ ਦੇ ਬਿਜਵਾਸਨ ਇਲਾਕੇ 'ਚ ਵੀਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ 'ਤੇ ਹਮਲਾ ਕਰਨ ਵਾਲੀ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਈਡੀ ਦੀ ਟੀਮ ਇੱਕ ਵੱਡੇ ਸਾਈਬਰ ਅਪਰਾਧ ਮਾਮਲੇ ਦੀ ਜਾਂਚ ਦੇ ਸਿਲਸਿਲੇ ਵਿੱਚ ਮੁਲਜ਼ਮਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰਨ ਗਈ ਸੀ।
ਜਾਣੋ ਕੀ ਹੈ ਪੂਰਾ ਮਾਮਲਾ
ਜਾਣਕਾਰੀ ਅਨੁਸਾਰ ਪੀਪੀਪੀਵਾਈਐਲ ਸਾਈਬਰ ਐਪ ਧੋਖਾਧੜੀ ਮਾਮਲੇ ਦੇ ਮੁਲਜ਼ਮ ਅਸ਼ੋਕ ਸ਼ਰਮਾ ਅਤੇ ਉਸ ਦੇ ਭਰਾ ਦੇ ਘਰ ਛਾਪੇਮਾਰੀ ਕਰਨ ਲਈ ਈਡੀ ਦੀ ਟੀਮ ਪਹੁੰਚੀ ਸੀ। ਇਸ ਦੌਰਾਨ ਮੁਲਜ਼ਮਾਂ ਨੇ ਈਡੀ ਦੇ ਅਧਿਕਾਰੀਆਂ 'ਤੇ ਅਚਾਨਕ ਹਮਲਾ ਕਰ ਦਿੱਤਾ। ਹਮਲੇ ਦੇ ਨਤੀਜੇ ਵਜੋਂ ਕੁਝ ਅਧਿਕਾਰੀ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਹਾਲਾਂਕਿ ਹਮਲੇ ਦਾ ਫਾਇਦਾ ਉਠਾਉਂਦੇ ਹੋਏ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਦਰਜ ਕਰਵਾਈ ਗਈ ਸੀ ਐੱਫਆਰਆਈ
ਘਟਨਾ ਤੋਂ ਤੁਰੰਤ ਬਾਅਦ ਸਥਾਨਕ ਪੁਲਿਸ ਦੀ ਵੱਡੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਇਸ ਹਮਲੇ ਦੇ ਸੰਬੰਧ ਵਿੱਚ ਐਫਆਈਆਰ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਈਡੀ ਅਧਿਕਾਰੀਆਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ, ਤਾਂ ਜੋ ਭਵਿੱਖ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਪੁਲਿਸ ਨੇ ਦੱਸਿਆ ਕਿ ਹਮਲੇ ਦੌਰਾਨ ਇੱਕ ਕੁਰਸੀ ਵੀ ਚੁੱਕ ਕੇ ਮਾਰੀ ਗਈ। ਪੁਲਿਸ ਨੂੰ ਮੌਕੇ ’ਤੇ ਟੁੱਟੀ ਹੋਈ ਕੁਰਸੀ ਮਿਲੀ। ਪੁਲਿਸ ਅਜੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਮਲਾਵਰ ਕੌਣ ਸਨ। ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਸਾਈਬਰ ਕ੍ਰਾਈਮ ਦੇ ਮਾਮਲਿਆਂ ਦੀ ਵੱਧ ਰਹੀ ਹੈ ਗਿਣਤੀ
ਇਹ ਘਟਨਾ ਸਾਈਬਰ ਅਪਰਾਧ ਦੇ ਮਾਮਲਿਆਂ ਵਿੱਚ ਵੱਧਦੀ ਹਿੰਸਾ ਅਤੇ ਗੁੰਡਾਗਰਦੀ ਵੱਲ ਇਸ਼ਾਰਾ ਕਰਦੀ ਹੈ। ਸਾਈਬਰ ਅਪਰਾਧੀਆਂ ਵੱਲੋਂ ਸੁਰੱਖਿਆ ਏਜੰਸੀਆਂ 'ਤੇ ਹਮਲੇ ਅਜਿਹੇ ਸਮੇਂ 'ਚ ਹੋ ਰਹੇ ਹਨ, ਜਦੋਂ ਸਰਕਾਰ ਇਨ੍ਹਾਂ ਅਪਰਾਧਾਂ ਖਿਲਾਫ਼ ਸਖਤ ਕਾਰਵਾਈ ਕਰ ਰਹੀ ਹੈ। ਅਜਿਹੇ 'ਚ ਇਸ ਨੂੰ ਗੰਭੀਰ ਚੁਣੌਤੀ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: