ਸ਼ਿਮਲਾ/ਹਿਮਾਚਲ ਪ੍ਰਦੇਸ਼: ਆਪਣੇ ਬਿਆਨਾਂ ਨਾਲ ਅਕਸਰ ਸੁਰਖੀਆਂ ਅਤੇ ਵਿਵਾਦਾਂ ਵਿੱਚ ਰਹਿਣ ਵਾਲੀ ਬਾਲੀਵੁੱਡ ਕੁਈਨ ਅਤੇ ਬੀਜੇਪੀ ਸੰਸਦ ਕੰਗਨਾ ਰਣੌਤ ਦਾ ਇੱਕ ਇੰਟਰਵਿਊ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ। ਦਰਅਸਲ ਕੰਗਨਾ ਰਣੌਤ ਨੇ ਇਕ ਨਿੱਜੀ ਅਖਬਾਰ ਨੂੰ ਦਿੱਤੇ ਇੰਟਰਵਿਊ 'ਚ ਕਿਸਾਨਾਂ ਬਾਰੇ ਕੁਝ ਅਜਿਹਾ ਕਿਹਾ, ਜਿਸ 'ਤੇ ਫਿਰ ਤੋਂ ਵਿਵਾਦ ਸ਼ੁਰੂ ਹੋ ਗਿਆ ਹੈ। ਸੋਸ਼ਲ ਮੀਡੀਆ 'ਤੇ ਵੀ ਲੋਕ 'ਕੁਈਨ' ਨੂੰ ਟ੍ਰੋਲ ਕਰ ਰਹੇ ਹਨ।
ਇਕ ਨਿੱਜੀ ਅਖਬਾਰ ਨੂੰ ਦਿੱਤੇ ਇੰਟਰਵਿਊ 'ਚ ਕੰਗਨਾ ਰਣੌਤ ਨੇ ਕਿਹਾ, ''ਜੋ ਕੁਝ ਬੰਗਲਾਦੇਸ਼ 'ਚ ਹੋਇਆ, ਉਹੀ ਇੱਥੇ (ਭਾਰਤ) ਹੋਣ 'ਚ ਦੇਰ ਨਹੀਂ ਲੱਗੇਗੀ, ਜੇਕਰ ਸਾਡੀ ਚੋਟੀ ਦੀ ਲੀਡਰਸ਼ਿਪ ਇੰਨੀ ਮਜ਼ਬੂਤ ਨਾ ਹੁੰਦੀ, ਤਾਂ ਕਿਸਾਨ ਅੰਦੋਲਨ ਹੋਏ, ਜਿੱਥੇ ਲਾਸ਼ਾਂ ਲਟਕ ਰਹੀਆਂ ਸੀ, ਉੱਥੇ ਰੇਪ ਹੋ ਰਹੇ ਸੀ ਅਤੇ ਜਦੋਂ ਕਿਸਾਨ ਭਲਾਈ ਬਿੱਲ ਵਾਪਿਸ ਲਿਆ ਗਿਆ ਸੀ, ਉਨ੍ਹਾਂ ਨੇ ਕਦੇ ਨਹੀਂ ਸੋਚਿਆ ਸੀ ਕਿ ਇਹ ਬਿੱਲ ਵਾਪਸ ਲਿਆ ਜਾਵੇਗਾ, ਇਸ ਤਰ੍ਹਾਂ ਦੀ ਸਾਜ਼ਿਸ਼ ਪਿੱਛੇ ਚੀਨ ਤੇ ਅਮਰੀਕਾ ਵਰਗੀਆਂ ਵਿਦੇਸ਼ੀ ਤਾਕਤਾਂ ਦਾ ਹੱਥ ਹੈ।"