ਨਵੀਂ ਦਿੱਲੀ: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਲੋਂ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਸੀਬੀਆਈ ਮਾਮਲੇ ਵਿੱਚ ਬੀਆਰਐਸ ਆਗੂ ਕੇ. ਕਵਿਤਾ ਦੀ ਨਿਆਂਇਕ ਹਿਰਾਸਤ 22 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਵੀਰਵਾਰ ਨੂੰ ਇਹ ਹੁਕਮ ਦਿੱਤਾ। ਅਦਾਲਤ ਨੇ ਕੇ. ਕਵਿਤਾ ਨੂੰ ਉਨ੍ਹਾਂ ਦੀ ਸਿਹਤ ਦੀ ਜਾਂਚ ਲਈ ਏਮਜ਼ ਹਸਪਤਾਲ ਰੈਫਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਸਪਤਾਲ ਤੋਂ ਉਨ੍ਹਾਂ ਦੀ ਮੈਡੀਕਲ ਰਿਪੋਰਟ ਵੀ ਮੰਗੀ ਗਈ ਹੈ।
BRS ਆਗੂ ਕੇ. ਕਵਿਤਾ ਦੀ ਨਿਆਂਇਕ ਹਿਰਾਸਤ 'ਚ 22 ਜੁਲਾਈ ਤੱਕ ਵਾਧਾ, ਸਿਹਤ ਜਾਂਚ ਲਈ ਏਮਜ਼ ਰੈਫਰ - K Kavita judicial custody extended - K KAVITA JUDICIAL CUSTODY EXTENDED
K. Kavita judicial custody extended: ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਅਦਾਲਤ ਵਲੋਂ ਬੀਆਰਐਸ ਆਗੂ ਕੇ. ਕਵਿਤਾ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਿਹਤ ਜਾਂਚ ਲਈ ਦਿੱਲੀ ਏਮਜ਼ ਰੈਫਰ ਕੀਤਾ ਗਿਆ ਹੈ।

Published : Jul 18, 2024, 7:41 PM IST
|Updated : Aug 16, 2024, 2:10 PM IST
ਪਹਿਲਾਂ ਵੀ ਵਿਗੜੀ ਸੀ ਸਿਹਤ: ਦਰਅਸਲ, ਬੀਤੀ 16 ਜੁਲਾਈ ਨੂੰ ਤਿਹਾੜ ਜੇਲ੍ਹ ਵਿੱਚ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਦੀਨਦਿਆਲ ਉਪਾਧਿਆਏ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਇਲਾਜ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਸੀ। ਸੀਬੀਆਈ ਕੇਸ ਵਿੱਚ ਉਨ੍ਹਾਂ ਦੀ ਨਿਆਂਇਕ ਹਿਰਾਸਤ ਵੀਰਵਾਰ ਨੂੰ ਖ਼ਤਮ ਹੋ ਰਹੀ ਸੀ। ਦੱਸ ਦਈਏ ਕਿ ਕੇ. ਕਵਿਤਾ ਨੂੰ ਸੀਬੀਆਈ ਨੇ ਇਸ ਮਾਮਲੇ ਵਿੱਚ 11 ਅਪ੍ਰੈਲ ਨੂੰ ਗ੍ਰਿਫ਼ਤਾਰ ਕੀਤਾ ਸੀ।
ਦਿੱਲੀ ਸ਼ਰਬਾ ਘੁਟਾਲੇ 'ਚ ਗ੍ਰਿਫ਼ਤਾਰੀ: ਇਸ ਤੋਂ ਪਹਿਲਾਂ 7 ਜੂਨ ਨੂੰ ਕੇ. ਕਵਿਤਾ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਅਦਾਲਤ ਵਲੋਂ ਈਡੀ ਦੀ ਤਰਫੋਂ ਕੇ. ਕਵਿਤਾ ਖਿਲਾਫ ਦਾਇਰ ਚਾਰਜਸ਼ੀਟ 'ਤੇ 29 ਮਈ ਨੂੰ ਨੋਟਿਸ ਲਿਆ ਗਿਆ ਸੀ। ਇਸ ਮਾਮਲੇ 'ਚ ਹੁਣ ਤੱਕ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਗ੍ਰਿਫਤਾਰ ਕੀਤੇ ਗਏ ਲੋਕਾਂ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ, ਬੀਆਰਐਸ ਨੇਤਾ ਕੇ ਕਵਿਤਾ ਸ਼ਾਮਲ ਹਨ। ਹਾਲਾਂਕਿ ਸੁਪਰੀਮ ਕੋਰਟ ਨੇ ਸੰਜੇ ਸਿੰਘ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ 21 ਮਾਰਚ ਨੂੰ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਗ੍ਰਿਫਤਾਰੀ ਤੋਂ ਸੁਰੱਖਿਆ ਨਾ ਮਿਲਣ 'ਤੇ ਦੇਰ ਸ਼ਾਮ ਗ੍ਰਿਫਤਾਰ ਕਰ ਲਿਆ ਸੀ।
- ਰਾਮੋਜੀ ਰਾਓ ਦੇ ਯੋਗਦਾਨ ਨੂੰ ਸੰਭਾਲਣ ਦੀ ਲੋੜ ਹੈ, ਇਹ ਨੌਜਵਾਨਾਂ ਨੂੰ ਪ੍ਰੇਰਿਤ ਕਰਦਾ ਰਹੇਗਾ - VENKAIAH NAIDU ON RAMOJI RAO
- 9 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਪਟਨਾ ਏਮਜ਼ ਦੇ 4 ਡਾਕਟਰ ਗ੍ਰਿਫਤਾਰ, NEET ਪੇਪਰ ਲੀਕ ਮਾਮਲੇ 'ਚ CBI ਦੀ ਵੱਡੀ ਕਾਰਵਾਈ - Patna AIIMS ਦੇ Doctors Arrested
- ਸਰਹੱਦ 'ਤੇ ਦੁਸ਼ਮਣ ਨੂੰ ਵੱਢਣ ਵਾਲੇ ਫੌਜੀ ਨੇ ਆਪਣੀ ਪਤਨੀ ਮੁਹਰੇ ਟੇਕੇ ਗੋਡੇ, ਥਾਣੇ ਜਾ ਕੇ ਬੋਲਿਆ, 'ਜਨਾਬ, ਮੈਨੂੰ ਮੇਰੀ ਪਤਨੀ ਤੋਂ ਬਚਾਓ, ਬਹੁਤ ਕੁੱਟਦੀ ਹੈ' - soldier beaten up by his wife