ਨਵੀਂ ਦਿੱਲੀ:ਰਾਜਧਾਨੀ ਦਿੱਲੀ ਦੇ ਬੁਰਾੜੀ ਇਲਾਕੇ 'ਚ ਕੌਸ਼ਿਕ ਐਨਕਲੇਵ 'ਚ ਬੀਤੀ ਸ਼ਾਮ ਇਕ 4 ਮੰਜ਼ਿਲਾ ਇਮਾਰਤ ਢਹਿ ਗਈ, ਜਿਸ 'ਚ ਕਰੀਬ 20 ਲੋਕਾਂ ਦੇ ਦੱਬੇ ਹੋਣ ਦੀ ਖਬਰ ਮਿਲੀ ਸੀ। ਬਚਾਅ ਕਾਰਜ ਲਗਾਤਾਰ ਜਾਰੀ ਹੈ ਅਤੇ ਕੱਲ੍ਹ ਸ਼ਾਮ 7:00 ਵਜੇ ਤੋਂ ਹੁਣ ਤੱਕ 17 ਲੋਕਾਂ ਨੂੰ ਬਾਹਰ ਕੱਢਿਆ ਜਾ ਚੁੱਕਿਆ ਹੈ। ਜਿਨ੍ਹਾਂ 17 ਲੋਕਾਂ ਨੂੰ ਬਾਹਰ ਕੱਢਿਆ ਗਿਆ ਸੀ, ਉਨ੍ਹਾਂ ਵਿੱਚੋਂ ਪੰਜ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ 8 ਸਾਲਾ ਰਾਧਿਕਾ, 16 ਸਾਲਾ ਸਾਧਨਾ ਅਤੇ 40 ਸਾਲਾ ਅਨਿਲ ਸ਼ਾਮਲ ਹਨ। ਬਾਕੀ ਦੋ ਵਿਅਕਤੀਆਂ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਦੇ ਨਾਲ ਹੀ 12 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ 'ਚੋਂ 2 ਦੀ ਹਾਲਤ ਨਾਜ਼ੁਕ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਮੁਆਵਜ਼ੇ ਦਾ ਐਲਾਨ
ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਸੀ। ਵਿਧਾਇਕ ਸੰਜੀਵ ਝਾਅ ਨੇ ਕਿਹਾ ਕਿ ਬੁਰਾੜੀ ਹਾਦਸੇ ਵਿੱਚ ਮਰਨ ਵਾਲਿਆਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਮ੍ਰਿਤਕ ਨਾਬਾਲਗਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਿੱਤੇ ਜਾਣਗੇ। ਗੰਭੀਰ ਰੂਪ ਨਾਲ ਜ਼ਖਮੀ ਹੋਏ ਵਿਅਕਤੀ ਲਈ 2 ਲੱਖ ਰੁਪਏ ਅਤੇ ਮਾਮੂਲੀ ਜ਼ਖਮੀ ਵਿਅਕਤੀ ਲਈ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਤੋਂ ਇਲਾਵਾ ਸੰਸਦ ਮੈਂਬਰ ਮਨੋਜ ਤਿਵਾਰੀ ਅਤੇ ਵਿਧਾਇਕ ਸੰਜੀਵ ਝਾਅ ਵੀ ਮੌਕੇ 'ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾਰੀ ਨੇ ਕਿਹਾ, ਇਹ 4 ਮੰਜ਼ਿਲਾ ਇਮਾਰਤ ਸੀ ਅਤੇ ਉਸਾਰੀ ਪੂਰੀ ਹੋ ਚੁੱਕੀ ਸੀ। ਫਿਨਿਸ਼ਿੰਗ ਲਈ ਪੀਓਪੀ ਦਾ ਕੰਮ ਚੱਲ ਰਿਹਾ ਸੀ। 12 ਲੋਕਾਂ ਨੂੰ ਬਚਾਇਆ ਗਿਆ ਹੈ। ਫਿਲਹਾਲ NDRF ਦੀ ਟੀਮ ਮੌਕੇ 'ਤੇ ਮੌਜੂਦ ਹੈ। ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲਿਸ ਅਤੇ ਐਨਡੀਆਰਐਫ ਨੇ ਕਿਹਾ ਹੈ ਕਿ ਅਜੇ ਵੀ ਕੁਝ ਲੋਕਾਂ ਦੇ ਫਸੇ ਹੋਣ ਦੀ ਸੰਭਾਵਨਾ ਹੈ। ਹਾਦਸੇ ਲਈ ਜੋ ਵੀ ਜ਼ਿੰਮੇਵਾਰ ਹੈ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ, ਪਰ ਫਿਲਹਾਲ ਸਾਡੀ ਤਰਜੀਹ ਸਾਰਿਆਂ ਨੂੰ ਬਚਾਉਣਾ ਹੈ।
ਵਿਧਾਇਕ ਸੰਜੀਵ ਝਾਅ ਦੀ ਲੋਕਾਂ ਨੂੰ ਅਪੀਲ