ਜੰਮੂ: ਜੰਮੂ-ਕਸ਼ਮੀਰ ਦੇ ਕਟੜਾ ਨੇੜੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜਿਥੇ ਇੱਕ ਸ਼ਰਧਾਲੂਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗ ਗਈ। ਹਾਦਸੇ 'ਚ 10 ਦੇ ਕਰੀਬ ਸ਼ਰਧਾਲੂ ਜ਼ਖਮੀ ਹੋ ਗਏ ਅਤੇ ਇੱਕ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਹਾਦਸਾਗ੍ਰਸਤ ਬੱਸ ਸ਼ਨੀਵਾਰ ਸ਼ਾਮ ਨੂੰ ਮਾਤਾ ਵੈਸ਼ਨੋ ਦੇਵੀ ਮੰਦਰ ਤੋਂ ਵਾਪਸ ਆ ਰਹੀ ਸੀ ਕਿ ਅਚਾਨਕ ਰਾਹ ਵਿੱਚ ਮੋੜ 'ਤੇ ਡਰਾਈਵਰ ਦੇ ਕੰਟਰੋਲ ਗੁਆਉਣ ਅਤੇ ਬੱਸ ਖੱਡ ਵਿੱਚ ਡਿੱਗ ਗਈ।
ਮੌਕੇ 'ਤੇ ਤੁਰੰਤ ਹੀ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਸਤਾਰਾਂ ਲੋਕਾਂ ਨੂੰ ਬਚਾਇਆ ਗਿਆ ਅਤੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਵਿੱਚੋਂ ਇੱਕ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਬੱਸ ਦਿੱਲੀ ਜਾ ਰਹੀ ਸੀ ਅਤੇ ਹਾਦਸਾ ਜੰਮੂ ਬੱਸ ਸਟੈਂਡ ਤੋਂ ਲਗਭਗ ਅੱਠ ਕਿਲੋਮੀਟਰ ਦੂਰ ਮੰਡਾ ਨੇੜੇ ਵਾਪਰਿਆ।
ਇਹ ਹਾਦਸਾ ਇਸ ਕਰਕੇ ਹੋਇਆ
ਜੰਮੂ ਦੇ ਐਸਐਸਪੀ (ਟ੍ਰੈਫਿਕ) ਫੈਸਲ ਕੁਰੈਸ਼ੀ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ ਕਟੜਾ ਤੋਂ ਜੰਮੂ ਜਾ ਰਹੀ ਸੀ। ਜਿਸ ਵਿੱਚ 19 ਯਾਤਰੀ ਸਵਾਰ ਸਨ। ਲਗਭਗ ਸਾਰਿਆਂ ਨੂੰ ਬਚਾ ਲਿਆ ਗਿਆ ਹੈ ਅਤੇ ਸਾਰੇ ਯਾਤਰੀ ਖ਼ਤਰੇ ਤੋਂ ਬਾਹਰ ਹਨ।
ਡਰਾਈਵਰ ਦੀ ਹੋਈ ਮੌਤ
ਪੁਲਿਸ ਨੇ ਦੱਸਿਆ ਕਿ ਬੱਸ ਉਤਰਾਖੰਡ ਤੋਂ ਹੈ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ, ਡਰਾਈਵਰ ਦਾ ਨਾਮ ਰਾਕੇਸ਼ ਹੈ, ਜੋ ਹਿਮਾਚਲ ਕਾਂਗੜਾ ਦਾ ਰਹਿਣ ਵਾਲਾ ਹੈ ਅਤੇ 22 ਸਾਲਾਂ ਤੋਂ ਬੱਸ ਚਲਾ ਰਿਹਾ ਹੈ। ਇਸ ਵੇਲੇ ਬਚਾਅ ਕਾਰਜ ਜਾਰੀ ਹਨ। ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਇੱਥੇ ਬਚਾਅ ਕਾਰਜ ਚਲਾਉਣਾ ਮੁਸ਼ਕਲ ਸੀ ਕਿਉਂਕਿ ਬੱਸ ਖੱਡ ਵਿੱਚ ਡਿੱਗ ਗਈ ਸੀ। SDRF ਟੀਮ ਅਤੇ ਹੋਰ ਸਾਰੀਆਂ ਏਜੰਸੀਆਂ ਇੱਥੇ ਹਨ। ਇਸ ਵੇਲੇ ਬੱਸ ਦੇ ਅੰਦਰ ਕੋਈ ਨਹੀਂ ਹੈ, ਫਿਰ ਵੀ ਅਸੀਂ ਤਲਾਸ਼ੀ ਮੁਹਿੰਮ ਚਲਾਉਣ ਤੋਂ ਬਾਅਦ ਹੀ ਇਸ ਬਾਰੇ ਕੁਝ ਕਹਿ ਸਕਾਂਗੇ।
ਮੁੱਖ ਮੰਤਰੀ ਅਤੇ ਉਪ ਰਾਜਪਾਲ ਨੇ ਦੁੱਖ ਪ੍ਰਗਟ ਕੀਤਾ
LG ਮਨੋਜ ਸਿਨਹਾ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਆਪਣੀ ਜਾਨ ਗੁਆਉਣ ਵਾਲੇ ਡਰਾਈਵਰ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਮੁੱਖ ਮੰਤਰੀ ਉਮਰ ਅਬਦੁੱਲਾ ਨੇ ਵੀ ਹਾਦਸੇ ਵਿੱਚ ਮਾਰੇ ਗਏ ਬੱਸ ਡਰਾਈਵਰ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਪਹਿਲਾਂ ਵੀ ਹੋਇਆ ਹਾਦਸਾ
ਇਸ ਤੋਂ ਪਹਿਲਾਂ, ਸਾਂਬਾ ਜ਼ਿਲ੍ਹੇ ਦੀ ਰਾਜਪੁਰਾ ਤਹਿਸੀਲ ਅਧੀਨ ਆਉਂਦੇ ਚੱਕ ਦੁਲਮਾ ਪਿੰਡ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਸਕੂਲ ਬੱਸ ਪਲਟ ਗਈ ਸੀ। ਹਾਦਸੇ ਸਮੇਂ ਬੱਸ ਵਿੱਚ ਛੇ ਵਿਦਿਆਰਥੀ ਸਵਾਰ ਸਨ। ਖੁਸ਼ਕਿਸਮਤੀ ਨਾਲ, ਬੱਸ ਹੌਲੀ ਸੀ, ਜਿਸ ਕਾਰਨ ਕੋਈ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਬੱਸ ਦੇ ਸਹਿ-ਡਰਾਈਵਰ ਨੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਦੋ ਵਿਦਿਆਰਥੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ।