ਪੰਜਾਬ

punjab

ETV Bharat / bharat

ਆਗਰਾ-ਲਖਨਊ ਐਕਸਪ੍ਰੈਸ ਵੇਅ 'ਤੇ ਕਾਰ-ਸਲੀਪਰ ਬੱਸ ਦੀ ਟੱਕਰ, 7 ਦੀ ਮੌਤ, 45 ਜ਼ਖਮੀ - Agra Lucknow Expressway accident - AGRA LUCKNOW EXPRESSWAY ACCIDENT

Agra Lucknow Expressway accident: ਇਟਾਵਾ 'ਚ ਆਗਰਾ-ਲਖਨਊ ਐਕਸਪ੍ਰੈਸ ਵੇਅ 'ਤੇ ਕਾਰ ਅਤੇ ਸਲੀਪਰ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਲੋਕਾਂ ਦੀ ਮੌਤ ਹੋ ਗਈ। ਹਾਦਸੇ 'ਚ ਕਈ ਲੋਕ ਜ਼ਖਮੀ ਹੋ ਗਏ ਜਿਨਾਂ ਨੂੰ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਥੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।

Car-sleeper bus collision on Agra-Lucknow Expressway, 7 people died, 45 people injured
ਆਗਰਾ-ਲਖਨਊ ਐਕਸਪ੍ਰੈਸ ਵੇਅ 'ਤੇ ਕਾਰ-ਸਲੀਪਰ ਬੱਸ ਦੀ ਟੱਕਰ, 7 ਦੀ ਮੌਤ, 45 ਜ਼ਖਮੀ (ਈਟੀਵੀ ਭਾਰਤ)

By ETV Bharat Punjabi Team

Published : Aug 4, 2024, 11:13 AM IST

ਲਖਨਊ: ਇਟਾਵਾ 'ਚ ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਇੱਕ ਕਾਰ ਅਤੇ ਸਲੀਪਰ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਕਾਰਨ ਕਾਰ ਐਕਸਪ੍ਰੈਸ ਵੇਅ ਤੋਂ ਹੇਠਾਂ ਡਿੱਗ ਗਈ। ਇਹ ਹਾਦਸਾ ਸ਼ਨੀਵਾਰ ਦੇਰ ਰਾਤ ਵਾਪਰਿਆ। ਉਥੇ ਹੀ ਹਾਦਸੇ ਤੋਂ ਤੁਰੰਤ ਬਾਅਦ ਰੌਲਾ ਸੁਣਦੇ ਹੀ ਰਾਹਗੀਰਾਂ ਦੀ ਭੀੜ ਇਕੱਠੀ ਹੋ ਗਈ ਅਤੇ ਸਥਾਨਕ ਲੋਕਾਂ ਵੱਲੋਂ ਪੀੜਤਾਂ ਨੂੰ ਮੁਢੱਲੀ ਸਹਾਇਤਾ ਦਿੱਤੀ ਗਈ। ਨਾਲ ਹੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚੀ ਅਤੇ ਕਾਰਵਾਈ ਸ਼ੁਰੂ ਕੀਤੀ ਗਈ । ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਗੱਡੀਆਂ 'ਚੋਂ ਕੱਢ ਕੇ ਸੈਫਈ ਮੈਡੀਕਲ ਕਾਲਜ ਭੇਜ ਦਿੱਤਾ। ਪੁਲਿਸ ਮੁਤਾਬਿਕ ਯੂਪੀਡਾ ਦੀ ਟੀਮ, ਸਥਾਨਕ ਪੁਲਿਸ ਅਤੇ ਬਚਾਅ ਟੀਮ ਨੇ ਕਿਸੇ ਤਰ੍ਹਾਂ ਬੱਸ 'ਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਇਸ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 45 ਲੋਕ ਜ਼ਖਮੀ ਹੋ ਗਏ।

ਬੱਸ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ: ਸ਼ਨੀਵਾਰ ਅੱਧੀ ਰਾਤ ਨੂੰ ਇਟਾਵਾ 'ਚ ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਇਕ ਕਾਰ ਲਖਨਊ ਵੱਲ ਜਾ ਰਹੀ ਸੀ। ਇਸ ਦੌਰਾਨ ਇਕ ਸਲੀਪਰ ਬੱਸ ਵੀ ਲਖਨਊ ਤੋਂ ਆਗਰਾ ਵੱਲ ਜਾ ਰਹੀ ਸੀ। ਸਲੀਪਰ ਬੱਸ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਕਾਰ ਐਕਸਪ੍ਰੈਸ ਵੇਅ ਤੋਂ ਹੇਠਾਂ ਡਿੱਗ ਗਈ ਇਸ ਹਾਦਸੇ 'ਚ ਸਲੀਪਰ ਬੱਸ ਵੀ ਨੁਕਸਾਨੀ ਗਈ।

ਕਾਰ ਡਰਾਈਵਰ ਨੂੰ ਨੀਂਦ ਆਉਣ ਕਾਰਨ ਵਾਪਰਿਆ ਹਾਦਸਾ:ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਸੰਜੇ ਕੁਮਾਰ ਵਰਮਾ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਉਹਨਾਂ ਨੇ ਦੱਸਿਆ ਕਿ ਡਰਾਈਵਰ ਵੱਲੋਂ ਝਪਕੀ ਲੈਣ ਕਾਰਨ ਕਾਰ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਕੇ ਦੂਜੇ ਪਾਸੇ ਜਾ ਵੱਜੀ। ਜਿਸ ਨਾਲ ਸਾਹਮਣੇ ਤੋਂ ਆ ਰਹੀ ਬੱਸ ਉਸ ਨਾਲ ਟਕਰਾ ਕੇ ਟੋਏ ਵਿੱਚ ਜਾ ਡਿੱਗੀ। ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਬਾਕੀ ਸਾਰਿਆਂ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਤੋਂ ਬਾਅਦ ਇਟਾਵਾ ਥਾਣਾ ਬਸਰੇਹਰ, ਚੌਬੀਆ, ਭਰਥਾਨਾ, ਉਸਰਾਹਰ ਅਤੇ ਸੈਫਈ ਦੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਐਸਐਸਪੀ, ਐਸਪੀ ਦਿਹਾਤੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ। ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਭੇਜਿਆ ਗਿਆ।

IIT ਮਦਰਾਸ ਦਾ ਕਮਾਲ ਦਾ ਕੰਮ, ਹਾਈਪਰਲੂਪ ਟ੍ਰੈਕ ਕੀਤਾ ਵਿਕਸਿਤ , 'ਹਵਾ 'ਚ ਉਡੇਗੀ ਟਰੇਨ!' - HYPERLOOP TRACK PROJECT

ਹਾਦਸੇ ਵਿੱਚ ਮਰਨ ਵਾਲਿਆਂ ਦੀ ਪਛਾਣ:ਹਾਦਸੇ 'ਚ ਕਾਰ ਸਵਾਰ ਪ੍ਰਦੁਮ (24) ਪੁੱਤਰ ਅਰਵਿੰਦ ਸਿੰਘ ਵਾਸੀ ਥਿਤੋਲੀ ਤਲਗ੍ਰਾਮ ਕਨੌਜ, ਮੋਨੂੰ (25) ਪੁੱਤਰ ਬ੍ਰਜੇਸ਼ ਪ੍ਰਤਾਪ ਵਾਸੀ ਗਧੀਆ ਤਲਗ੍ਰਾਮ ਕਨੌਜ, ਚੰਦਾ ਦੇਵੀ ਮੋਨੂੰ ਦੀ ਮਾਂ ਅਤੇ ਪਤੀ ਦਾ ਨਾਂ ਬ੍ਰਜੇਸ਼ ਪ੍ਰਤਾਪ ਦੀ ਮੌਤ ਹੋ ਗਈ ਹੈ। ਬੱਸ ਵਿੱਚ ਸਵਾਰ ਓਮਪ੍ਰਕਾਸ਼ (50) ਪੁੱਤਰ ਅਸਲਾਫੀ ਵਾਸੀ ਭਰਸਰੀਆ ਖੇੜੀ, ਜ਼ਿਲ੍ਹਾ ਲਖੀਮਪੁਰ ਖੇੜੀ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਵੱਲੋਂ ਰਾਹਤ ਕਾਰਜ ਜਾਰੀ ਹੈ ਅਤੇ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਜੋ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ ੳਸ ਹਿਸਾਬ ਨਾਲ ਬਣਦੀ ਕਾਰਵਾਈ ਕੀਤੀ ਜਾਵੇਗੀ ਪਰ ਪਹਿਲਾਂ ਪੀੜਤਾਂ ਨੂੰ ਰਾਹਤ ਦੇਣਾ ਜ਼ਰੂਰੀ ਹੈ।

ABOUT THE AUTHOR

...view details