ਨਵੀਂ ਦਿੱਲੀ:ਕੇਂਦਰ ਸਰਕਾਰ ਨੇ ਸੰਭਾਵਿਤ ਖਤਰਿਆਂ ਦੇ ਮੱਦੇਨਜ਼ਰ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਹਥਿਆਰਬੰਦ ਕਮਾਂਡੋਜ਼ ਦੀ ਜ਼ੈੱਡ ਸ਼੍ਰੇਣੀ ਵੀਆਈਪੀ ਸੁਰੱਖਿਆ ਦਿੱਤੀ ਹੈ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਕੰਮ ਲਈ ਕਰੀਬ 40-45 ਜਵਾਨਾਂ ਦੀ ਟੁਕੜੀ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਕੇਂਦਰੀ ਰਿਜ਼ਰਵ ਪੁਲਿਸ ਬਲ ਨੂੰ ਸੌਂਪੀ ਹੈ।
ਕੇਂਦਰੀ ਸੁਰੱਖਿਆ ਏਜੰਸੀਆਂ ਦੁਆਰਾ ਤਿਆਰ ਖਤਰੇ ਦੀ ਧਾਰਨਾ ਰਿਪੋਰਟ ਵਿੱਚ ਮੁੱਖ ਚੋਣ ਕਮਿਸ਼ਨਰ (ਸੀਈਸੀ) ਕੁਮਾਰ ਲਈ ਮਜ਼ਬੂਤ ਸੁਰੱਖਿਆ ਦੀ ਸਿਫਾਰਸ਼ ਕੀਤੀ ਗਈ ਸੀ। ਇਹ ਕਦਮ 19 ਅਪ੍ਰੈਲ ਤੋਂ ਸ਼ੁਰੂ ਹੋ ਰਹੀਆਂ ਸੱਤ ਪੜਾਵਾਂ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਚੁੱਕਿਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਸੀਈਸੀ ਦੀ ਦੇਸ਼ ਭਰ ਦੀ ਯਾਤਰਾ ਦੌਰਾਨ ਹਥਿਆਰਬੰਦ ਕਮਾਂਡੋ ਵੀ ਉਨ੍ਹਾਂ ਦੇ ਨਾਲ ਹੋਣਗੇ।