ਪੰਜਾਬ

punjab

ETV Bharat / bharat

ਚੰਡੀਗੜ੍ਹ ਦੇ ਨਵੇਂ ਮੇਅਰ ਮਨੋਜ ਸੋਨਕਰ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਵਿਵਾਦ ਜਾਰੀ ਹੈ। ਇੱਕ ਪਾਸੇ ਕੱਲ੍ਹ ਮੇਅਰ ਦੇ ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਹੋਣੀ ਹੈ। ਉੱਥੇ ਹੀ ਦੂਜੇ ਪਾਸੇ ਭਾਜਪਾ ਦੇ ਨਵੇਂ ਮੇਅਰ ਨੇ ਆਪਣੇ ਪੈਰ ਪਿੱਛੇ ਖਿੱਚ ਲਏ ਹਨ। ਕੀ ਹੈ ਪੂਰਾ ਮਾਮਲਾ ਪੜ੍ਹੋ ਪੂਰੀ ਖ਼ਬਰ...

Chandigarh's new mayor Manoj Sonkar resigns
ਚੰਡੀਗੜ੍ਹ ਦੇ ਨਵੇਂ ਮੇਅਰ ਮਨੋਜ ਸੋਨਕਰ ਵੱਲੋਂ ਅਸਤੀਫ਼ਾ

By ETV Bharat Punjabi Team

Published : Feb 18, 2024, 10:59 PM IST

ਚੰਡੀਗੜ੍ਹ: ਨਗਰ ਨਿਗਮ ਮੇਅਰ ਦੇ ਮੁੱਦੇ ਨੂੰ ਲੈ ਕੇ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। ਨਗਰ ਨਿਗਮ ਦੇ ਮੇਅਰ ਬਣੇ ਮਨੋਜ ਸੋਨਕਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੁਪਰੀਮ ਕੋਰਟ 'ਚ ਸੁਣਵਾਈ ਤੋਂ ਪਹਿਲਾਂ ਭਾਜਪਾ ਦੇ ਮੇਅਰ ਮਨੋਜ ਸੋਨਕਰ ਨੇ ਅਸਤੀਫਾ ਦੇ ਦਿੱਤਾ ਹੈ। ਚੰਡੀਗੜ੍ਹ ਭਾਜਪਾ ਪ੍ਰਧਾਨ ਨੇ ਮਨੋਜ ਸੋਨਕਰ ਦੇ ਅਸਤੀਫੇ ਦੀ ਪੁਸ਼ਟੀ ਕੀਤੀ ਹੈ।

ਸੁਪਰੀਮ ਕੋਰਟ 'ਚ ਮਾਮਲਾ: ਇੱਕ ਪਾਸੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਜਿੱਥੇ ਇਸ ਮਾਮਲੇ 'ਚ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਨੇ ਸੋਮਵਾਰ 19 ਫਰਵਰੀ ਨੂੰ ਸੁਪਰੀਮ ਕੋਰਟ 'ਚ ਪੇਸ਼ ਹੋਣਾ ਹੈ। ਇਸ ਦੌਰਾਨ ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੁਪਰੀਮ ਕੋਰਟ 'ਚ ਸੁਣਵਾਈ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਚੰਡੀਗੜ੍ਹ 'ਚ ਵੱਡਾ ਝਟਕਾ ਲੱਗਣ ਜਾ ਰਿਹਾ ਹੈ।

‘ਆਪ’ ਦੇ ਤਿੰਨ ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ: ਸੂਤਰਾਂ ਦੀ ਮੰਨੀਏ ਤਾਂ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਵਿਧਾਇਕ ਜਲਦ ਹੀ ਭਾਜਪਾ 'ਚ ਸ਼ਾਮਲ ਹੋਣਗੇ। ਇਹ ਕੌਂਸਲਰ ਦਿੱਲੀ ਜਾਂ ਗੁਰੂਗ੍ਰਾਮ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਸੂਤਰ ਇਹ ਵੀ ਕਹਿ ਰਹੇ ਹਨ ਕਿ ਇਹ ਤਿੰਨੋਂ ਕੌਂਸਲਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਵਿੱਚ ਸ਼ਾਮਲ ਹੋਏ ਕੌਂਸਲਰਾਂ ਵਿੱਚ ਇੱਕ ਅਜਿਹਾ ਕੌਂਸਲਰ ਵੀ ਹੈ ਜੋ ਹਾਲ ਹੀ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ ਸੀ।

ਚੰਡੀਗੜ੍ਹ ਭਾਜਪਾ ਦੇ ਮੇਅਰ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ:ਸੂਤਰਾਂ ਮੁਤਾਬਕ ਇਸ ਮਾਮਲੇ 'ਤੇ ਸੁਪਰੀਮ ਕੋਰਟ 'ਚ ਕੇਸ ਚੱਲ ਰਿਹਾ ਹੈ ਅਤੇ ਸੋਮਵਾਰ ਨੂੰ ਸੁਣਵਾਈ ਹੋਣੀ ਹੈ, ਅਜਿਹੇ 'ਚ ਭਾਜਪਾ ਦੇ ਮੇਅਰ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ, ਤਾਂ ਜੋ ਮੁੜ- ਚੋਣ ਕਰਵਾਈ ਜਾ ਸਕਦੀ ਹੈ। ਇਸ ਦੌਰਾਨ ਜੇਕਰ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋ ਜਾਂਦੇ ਹਨ ਤਾਂ ਅਜਿਹੀ ਸਥਿਤੀ ਵਿੱਚ ਭਾਜਪਾ ਕੋਲ ਪੂਰਨ ਬਹੁਮਤ ਹੋਵੇਗਾ।

ਚੰਡੀਗੜ੍ਹ ਨਗਰ ਨਿਗਮ ਦੇ ਅੰਕੜੇ: ਚੰਡੀਗੜ੍ਹ ਨਗਰ ਨਿਗਮ ਦੀ ਮੌਜੂਦਾ ਸਥਿਤੀ 'ਤੇ ਨਜ਼ਰ ਮਾਰੀਏ ਤਾਂ ਜੇਕਰ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋ ਜਾਂਦੇ ਹਨ ਤਾਂ ਭਾਜਪਾ ਦਾ ਅੰਕੜਾ 14 ਤੋਂ ਵੱਧ ਕੇ 17 ਹੋ ਜਾਵੇਗਾ। ਇਸ ਸਮੇਂ 13 ਕੌਂਸਲਰ ਆਮ ਆਦਮੀ ਪਾਰਟੀ ਨਾਲ ਹਨ, ਜਦੋਂ ਕਿ 7 ਕੌਂਸਲਰ ਕਾਂਗਰਸ ਨਾਲ ਹਨ। ਇਸ ਦੇ ਨਾਲ ਹੀ ਹਾਲ ਹੀ ਵਿੱਚ ਹੋਈਆਂ ਮੇਅਰ ਚੋਣਾਂ ਦੌਰਾਨ ਭਾਜਪਾ ਨੂੰ 16 ਵੋਟਾਂ ਮਿਲੀਆਂ ਸਨ। ਇਸ ਵਿੱਚ ਇੱਕ-ਇੱਕ ਅਕਾਲੀ ਦਲ ਅਤੇ ਇੱਕ ਸੰਸਦ ਮੈਂਬਰ ਕਿਰਨ ਖੈਰ ਦੀਆਂ ਵੋਟਾਂ ਸ਼ਾਮਲ ਸਨ, ਜਦਕਿ ਵਿਰੋਧੀ ਧਿਰਾਂ ਯਾਨੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀਆਂ 8 ਵੋਟਾਂ ਰੱਦ ਹੋ ਗਈਆਂ ਸਨ।

ABOUT THE AUTHOR

...view details