ਨਵੀਂ ਦਿੱਲੀ:ਪੱਛਮੀ ਬੰਗਾਲ ਦੇ ਕੋਲਕਾਤਾ ਦੇ ਸਰਕਾਰੀ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਸਿੱਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਚੱਲ ਰਹੀ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ 'ਚ ਖੁਦ ਨੋਟਿਸ ਲਿਆ ਹੈ। ਸੀਬੀਆਈ ਨੇ ਜਾਂਚ ਬਾਰੇ ਆਪਣੀ ਸਥਿਤੀ ਰਿਪੋਰਟ ਬੈਂਚ ਨੂੰ ਸੌਂਪ ਦਿੱਤੀ ਹੈ।
ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਜੱਜਾਂ ਨੇ ਸੀਲਬੰਦ ਲਿਫ਼ਾਫ਼ੇ ਵਿੱਚ ਸੌਂਪੀ ਰਿਪੋਰਟ ਦੀ ਸਮੀਖਿਆ ਕੀਤੀ। ਮਾਮਲੇ ਦੀ ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਸਿਖਿਆਰਥੀ ਡਾਕਟਰ ਦੀ ਗੈਰ-ਕੁਦਰਤੀ ਮੌਤ ਲਈ ਰਿਕਾਰਡ ਕੀਤੇ ਗਏ ਸਮੇਂ 'ਤੇ ਸਵਾਲ ਖੜ੍ਹੇ ਕੀਤੇ। ਇਸ ਦੇ ਨਾਲ ਹੀ CJI ਨੇ ਪੁੱਛਿਆ ਹੈ ਕਿ ਕਾਲਜ ਤੋਂ ਪ੍ਰਿੰਸੀਪਲ ਦਾ ਘਰ ਕਿੰਨੀ ਦੂਰ ਹੈ।