ਚੰਡੀਗੜ੍ਹ:ਦਿੱਲੀ ਕੂਚ ਕਰਨ ਦੇ ਲਈ ਖਨੌਰੀ ਬਾਰਡਰ ‘ਤੇ ਪੁੱਜੇ ਕਿਸਾਨਾਂ ’ਚ ਸ਼ਾਮਲ ਬਠਿੰਡਾ ਜਿਲ੍ਹੇ ਦੇ ਪਿੰਡ ਬੱਲ੍ਹੋ ਦਾ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪੰਜਾਬ ਦੇ ਸੀਐੱਮ ਮੰਤਰੀ ਭਗਵੰਤ ਮਾਨ ਨੇ ਜਿੱਥੇ ਇਸ ਘਟਨਾ ਦੇ ਲਈ ਦੁੱਖ ਜਾਹਿਰ ਕੀਤਾ ਗਿਆ, ਉਥੇ ਹੀ ਸ਼ੁਭਕਰਨ ਸਿੰਘ ਦੇ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਹੈ। ਸੀਐੱਮ ਮਾਨ ਨੇ ਕਿਹਾ ਕਿ ਇਸ ਘਟਨਾ ਦੀ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਹੋਵੇਗਾ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਸੀਐਮ ਭਗਵੰਤ ਮਾਨ ਨੇ ਨੌਜਵਾਨ ਦੀ ਮੌਤ 'ਤੇ ਜਤਾਇਆ ਦੁੱਖ ਕਿਹਾ- ਸੁਭਕਰਨ ਦੇ ਕਾਤਲਾਂ ਨੂੰ ਦਿਵਾਈ ਜਾਵੇਗੀ ਮਿਸਾਲੀ ਸਜਾ - death shubhkaran
ਕੇਂਦਰ ਨੂੰ ਕਿਸਾਨਾਂ ਦੇ ਸਾਰੇ ਹੱਕ ਦੇਣੇ ਚਾਹੀਦੇ ਹਨ। ਪਿਛਲੇ 3 ਸਾਲ ਤੋਂ ਕੇਂਦਰ ਨੇ ਕਿਸਾਨਾਂ ਨਾਲ ਕੀਤਾ ਵਾਅਦਾ ਕਿਉਂ ਪੂਰਾ ਨਹੀਂ ਕੀਤਾ। ਜੇ ਕੇਂਦਰ ਆਪਣਾ ਵਾਅਦਾ ਪੂਰਾ ਕਰ ਲੈਂਦੀ ਤਾਂ ਅੱਜ ਕਿਸਾਨਾਂ ਨੂੰ ਸ਼ਹਾਦਤਾਂ ਨਾ ਦੇਣੀਆਂ ਪੈਂਦੀਆਂ ਅਤੇ ਨਾ ਹੀਂ ਧਰਨੇ ਲਗਾਉਣੇ ਪੈਂਦੇ।
Published : Feb 21, 2024, 10:59 PM IST
ਪਰਿਵਾਰ ਦੀ ਕਰਾਂਗੇ ਮਦਦ:ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ ‘ਤੇ ਸ਼ਹੀਦ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਬਾਰੇ ਬੋਲਦਿਆਂ ਆਖਿਆ ਕਿ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜਤਾਇਆ। ਉਨ੍ਹਾਂ ਆਖਿਆ ਕਿ ਮੈਂ ਸ਼ੁਭ ਨੂੰ ਤਾਂ ਵਾਪਸ ਨਹੀਂ ਲਿਆ ਸਕਦਾ ਪਰ ਉਸ ਦੇ ਪਰਿਵਾਰ ਦੇ ਨਾਲ ਖੜ੍ਹੇ ਹਾਂ। ਉਸ ਦੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਆਰਥਿਕ ਤੇ ਹੋਰ ਤਰ੍ਹਾਂ ਦੀ ਮਦਦ ਕਰਨ ਲਈ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਸ਼ੁਭਕਰਨ ਦੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਘਟਨਾ ਦੇ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣਗੇ।
ਕੇਂਦਰ 'ਤੇ ਨਿਸ਼ਾਨੇ ਸਾਧੇ: ਜਿੱਥੇ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਉੱਥੇ ਹੀ ਕੇਂਦਰ ਅਤੇ ਹਰਿਆਣਾ ਸਰਕਾਰ 'ਤੇ ਤਿੱਖੇ ਤੰਜ ਕੱਸੇ। ਉਨ੍ਹਾਂ ਆਖਿਆ ਕਿ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਲੈਣਾ ਚਾਹੀਦਾ ਹੈ।ਇਸ ਦੇ ਨਾਲ ਹੀ ਕਿਹਾ ਕਿ ਹਰਿਆਣਾ ਨਾਲ ਸਾਡਾ ਕੋਈ ਵੈਰ ਨਹੀਂ ਹੈ , ਹਰਿਆਣਾ ਨੇ ਕਿਸਾਨਾਂ ਨੂੰ ਕਿਉਂ ਰੋਕਿਆ ਇਸ ਗੱਲ ਦੀ ਸਮਝ ਨਹੀਂ ਆ ਰਹੀ।