ਨਵੀਂ ਦਿੱਲੀ:ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਨੇ ਆਪਣੀ ਗ੍ਰਿਫ਼ਤਾਰੀ ਅਤੇ ਹੇਠਲੀ ਅਦਾਲਤ ਵੱਲੋਂ 22 ਮਾਰਚ 2024 ਨੂੰ ਦਿੱਤੇ ਰਿਮਾਂਡ ਦੇ ਹੁਕਮ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਆਪਣੀ ਪਟੀਸ਼ਨ ਵਿੱਚ 24 ਮਾਰਚ ਨੂੰ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ, ਜਿਸ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ। ਹੁਣ ਉਨ੍ਹਾਂ ਦੀ ਪਟੀਸ਼ਨ 'ਤੇ ਹੋਲੀ ਦੀਆਂ ਛੁੱਟੀਆਂ ਤੋਂ ਬਾਅਦ 27 ਮਾਰਚ ਨੂੰ ਸੁਣਵਾਈ ਹੋਣ ਦੀ ਸੰਭਾਵਨਾ ਹੈ। ਪਟੀਸ਼ਨ 'ਚ ਕੇਜਰੀਵਾਲ ਦੀ ਤਰਫੋਂ ਦਲੀਲ ਦਿੱਤੀ ਗਈ ਹੈ ਕਿ ਉਨ੍ਹਾਂ ਦੀ ਗ੍ਰਿਫਤਾਰੀ ਅਤੇ ਰਿਮਾਂਡ ਦੇ ਹੁਕਮ ਦੋਵੇਂ ਗੈਰ-ਕਾਨੂੰਨੀ ਹਨ ਅਤੇ ਉਹ ਤੁਰੰਤ ਹਿਰਾਸਤ ਤੋਂ ਰਿਹਾਅ ਕੀਤੇ ਜਾਣ ਦੇ ਹੱਕਦਾਰ ਹਨ।
ਰਿਮਾਂਡ ਆਰਡਰ ਖਿਲਾਫ ਹਾਈਕੋਰਟ ਪਹੁੰਚੇ ਕੇਜਰੀਵਾਲ, ਫੌਰੀ ਸੁਣਵਾਈ ਦੀ ਮੰਗ ਰੱਦ - KEJRIWAL CHALLENGES ED REMAND IN HC
CM KEJRIWAL CHALLENGES ED REMAND: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੇਠਲੀ ਅਦਾਲਤ ਵੱਲੋਂ ਦਿੱਤੇ ਰਿਮਾਂਡ ਦੇ ਹੁਕਮ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ।
Published : Mar 23, 2024, 7:20 PM IST
|Updated : Mar 23, 2024, 9:20 PM IST
ਦਿੱਲੀ ਸ਼ਰਾਬ ਨੀਤੀ ਘੁਟਾਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਪੀਐਮਐਲਏ ਅਦਾਲਤ ਨੇ ਛੇ ਦਿਨ ਦੇ ਈਡੀ ਰਿਮਾਂਡ ’ਤੇ ਭੇਜ ਦਿੱਤਾ ਹੈ। ਉਨ੍ਹਾਂ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਹੋਰ 16 ਮੁਲਜ਼ਮਾਂ ਨਾਲ ਆਹਮੋ-ਸਾਹਮਣੇ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੂੰ ਤੇਲੰਗਾਨਾ ਦੇ ਸਾਬਕਾ ਸੀਐਮ ਕੇਸੀਆਰ ਦੀ ਬੇਟੀ ਕੇ ਕਵਿਤਾ ਨਾਲ ਵੀ ਸਾਹਮਣਾ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਅਦਾਲਤ 'ਚ ਪੇਸ਼ੀ ਤੋਂ ਪਰਤਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਜੇਲ੍ਹ 'ਚੋਂ ਹੀ ਸਰਕਾਰ ਚਲਾਉਣਗੇ। ਮੈਂ ਅਸਤੀਫਾ ਨਹੀਂ ਦੇਵਾਂਗਾ। ਕੇਜਰੀਵਾਲ ਨੂੰ 28 ਮਾਰਚ ਨੂੰ ਬਾਅਦ ਦੁਪਹਿਰ 2 ਵਜੇ ਰਾਉਸ ਐਵੇਨਿਊ ਕੋਰਟ 'ਚ ਦੁਬਾਰਾ ਪੇਸ਼ ਹੋਣਾ ਹੈ।
ਦੱਸ ਦਈਏ ਕਿ 21 ਮਾਰਚ (ਵੀਰਵਾਰ) ਨੂੰ ਦਿੱਲੀ ਹਾਈਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰੀ ਤੋਂ ਸੁਰੱਖਿਆ ਨਾ ਦਿੱਤੇ ਜਾਣ ਤੋਂ ਬਾਅਦ ਈਡੀ ਨੇ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਸਰਕਾਰ ਦੇ ਮੰਤਰੀ ਗੋਪਾਲ ਰਾਏ ਨੇ ਕਿਹਾ ਹੈ ਕਿ ਹੋਲੀ ਦੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਜਾਣਗੇ। ਉਨ੍ਹਾਂ 24 ਮਾਰਚ ਨੂੰ ਦਿੱਲੀ ਵਿੱਚ ਪੀਐਮ ਮੋਦੀ ਦਾ ਪੁਤਲਾ ਫੂਕਣ, ਜਨਤਾ ਵਿੱਚ ਜਾ ਕੇ 26 ਮਾਰਚ ਨੂੰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਗੱਲ ਵੀ ਕਹੀ ਹੈ।
- ਨਿੱਕੇ ਮੂਸੇਵਾਲੇ ਦੀ ਹੋਈ ਮੂਸਾ ਹਵੇਲੀ ਵਿੱਚ ਐਂਟਰੀ ਤੇ ਪਰਿਵਾਰ ਪੁੱਤ ਨੂੰ ਲੈਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵੀ ਹੋਇਆ ਨਤਮਸਤਕ - Entry into the Musa Haveli
- ਸੰਗਰੂਰ ਨਕਲੀ ਸ਼ਰਾਬ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ 4 ਮੈਂਬਰੀ ਐਸ.ਆਈ.ਟੀ. ਦਾ ਗਠਨ - Sangrur Hootch Tragedy Update
- ਬੱਸ ਰੋਕਣ ਨੂੰ ਲੈਕੇ ਪਿੰਡ ਵੜਿੰਗ 'ਚ ਰੋਡਵੇਜ਼ ਡਰਾਈਵਰਾਂ ਅਤੇ ਸਵਾਰੀਆਂ 'ਚ ਹੋਈ ਬਹਿਸ, ਕੀਤਾ ਚੱਕਾ ਜਾਮ - Punjab roadways chakka jaam