ਪੰਜਾਬ

punjab

ਰਾਹੁਲ ਗਾਂਧੀ ਹੋਣਗੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ, ਇੰਡੀਆ ਗਠਜੋੜ ਦੀ ਬੈਠਕ 'ਚ ਫੈਸਲਾ - Rahul Gandhi Appointed LoP

By ETV Bharat Punjabi Team

Published : Jun 25, 2024, 10:28 PM IST

Updated : Jun 25, 2024, 10:40 PM IST

Rahul Gandhi Appointed LoP: ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ 18ਵੀਂ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦੀ ਭੂਮਿਕਾ ਨਿਭਾਉਣਗੇ। ਇਹ ਫੈਸਲਾ ਇੰਡੀਆ ਅਲਾਇੰਸ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਦੱਸ ਦੇਈਏ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਪਿਛਲੇ 10 ਸਾਲਾਂ ਤੋਂ ਖਾਲੀ ਸੀ।

Rahul Gandhi Appointed LoP
ਰਾਹੁਲ ਗਾਂਧੀ ਹੋਣਗੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ (Etv Bharat)

ਨਵੀਂ ਦਿੱਲੀ—ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹੋਣਗੇ। ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਨੇਤਾ ਨਿਯੁਕਤ ਕਰਨ ਦਾ ਫੈਸਲਾ ਮੰਗਲਵਾਰ ਨੂੰ ਦਿੱਲੀ 'ਚ ਹੋਈ ਇੰਡੀਆ ਅਲਾਇੰਸ ਦੀ ਬੈਠਕ 'ਚ ਲਿਆ ਗਿਆ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਇੱਕ ਬਿਆਨ ਵਿੱਚ ਇਸ ਫੈਸਲੇ ਦੀ ਜਾਣਕਾਰੀ ਦਿੱਤੀ।

ਦੱਸ ਦੇਈਏ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਪਿਛਲੇ 10 ਸਾਲਾਂ ਤੋਂ ਖਾਲੀ ਸੀ ਕਿਉਂਕਿ ਪਿਛਲੀਆਂ ਦੋ ਆਮ ਚੋਣਾਂ ਵਿੱਚ ਕਾਂਗਰਸ ਨੂੰ ਵਿਰੋਧੀ ਧਿਰ ਦੇ ਨੇਤਾ ਲਈ ਲੋੜੀਂਦੀ ਗਿਣਤੀ ਵਿੱਚ ਸੀਟਾਂ ਨਹੀਂ ਮਿਲੀਆਂ ਸਨ। ਹੁਣ 10 ਸਾਲ ਬਾਅਦ ਰਾਹੁਲ ਗਾਂਧੀ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਦੀ ਭੂਮਿਕਾ ਨਿਭਾਉਣਗੇ।

ਮੀਡੀਆ ਰਿਪੋਰਟਾਂ ਮੁਤਾਬਿਕ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਘਰ ਇੰਡੀਆ ਅਲਾਇੰਸ ਦੇ ਨੇਤਾਵਾਂ ਦੀ ਬੈਠਕ ਹੋਈ। ਜਿਸ 'ਚ ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਵਿਰੋਧੀ ਧਿਰ ਦਾ ਨੇਤਾ ਬਣਾਉਣ 'ਤੇ ਸਹਿਮਤੀ ਬਣੀ। ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਨੇਤਾ ਬਣਾਉਣ ਲਈ ਕਾਂਗਰਸ ਦੀ ਤਰਫੋਂ ਪ੍ਰੋਟੇਮ ਸਪੀਕਰ ਨੂੰ ਪੱਤਰ ਵੀ ਲਿਖਿਆ ਗਿਆ ਹੈ।

Last Updated : Jun 25, 2024, 10:40 PM IST

ABOUT THE AUTHOR

...view details