ਕਰਨਾਲ: ਜ਼ਿਲ੍ਹੇ ਦੇ ਨੀਲੋਖੇੜੀ ਇਲਾਕੇ ਦੇ ਪਿੰਡ ਸੌਂਕੜਾ ਦੇ ਨਹਿਰੀ ਪੁਲ ਕੋਲ ਇਕ ਲਾਸ਼ ਮਿਲਣ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਜਿਵੇਂ ਹੀ ਰਾਹਗੀਰਾਂ ਨੇ ਲਾਸ਼ ਨੂੰ ਦੇਖਿਆ ਤਾਂ ਉਨ੍ਹਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਗੋਤਾਖੋਰਾਂ ਨੂੰ ਲਾਸ਼ ਬਾਹਰ ਕੱਢਣ ਲਈ ਬੁਲਾਇਆ ਗਿਆ। ਸੂਚਨਾ ਮਿਲਣ ਤੋਂ ਬਾਅਦ ਗੋਤਾਖੋਰਾਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਬਾਹਰ ਕੱਢਿਆ ਅਤੇ ਪੁਲਿਸ ਨੇ ਮ੍ਰਿਤਕ ਦੀ ਜਾਣਕਾਰੀ ਹਾਸਲ ਕੀਤੀ। ਨਹਿਰ 'ਚੋਂ ਮਿਲੇ ਮ੍ਰਿਤਕ ਦੀ ਜੇਬ 'ਚੋਂ ਮਿਲੇ ਆਧਾਰ ਕਾਰਡ ਤੋਂ ਉਸ ਦੀ ਪਛਾਣ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਰਹਿਣ ਵਾਲੇ ਜਸਪਾਲ ਸਿੰਘ ਵਜੋਂ ਹੋਈ ਹੈ।
ਮ੍ਰਿਤਕ ਕਈ ਦਿਨਾਂ ਤੋਂ ਸੀ ਲਾਪਤਾ
ਪੁਲਿਸ ਦੇ ਜਾਂਚ ਅਧਿਕਾਰੀ ਕਰਮਬੀਰ ਨੇ ਦੱਸਿਆ ਕਿ ਮ੍ਰਿਤਕ ਪਿਛਲੇ ਕਈ ਦਿਨਾਂ ਤੋਂ ਆਪਣੇ ਪਿੰਡ ਤੋਂ ਲਾਪਤਾ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਆਖਿਰ ਕੀ ਕਾਰਨ ਰਿਹਾ ਹੋਵੇਗਾ ਜੋ ਨਹਿਰ 'ਚੋਂ ਮ੍ਰਿਤਕ ਦੀ ਲਾਸ਼ ਮਿਲੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਕਲਪਨਾ ਚਾਵਲਾ ਮੈਡੀਕਲ ਕਾਲਜ ਕਰਨਾਲ ਭੇਜ ਦਿੱਤਾ ਹੈ।
ਬਾਈਕ ਦੀਆਂ ਚਾਬੀਆਂ ਤੇ ਆਧਾਰ ਕਾਰਡ ਮਿਲਿਆ
ਉਥੇ ਹੀ ਗੋਤਾਖੋਰ ਪ੍ਰਗਟ ਸਿੰਘ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਉਹ ਇੱਥੇ ਪੁੱਜੇ ਅਤੇ ਲਾਸ਼ ਨੂੰ ਬਾਹਰ ਕੱਢਿਆ। ਮ੍ਰਿਤਕ ਦੀ ਜੇਬ 'ਚੋਂ ਇਕ ਮੋਟਰਸਾਈਕਲ ਦੀ ਚਾਬੀ ਅਤੇ ਆਧਾਰ ਕਾਰਡ ਮਿਲਿਆ, ਜਿਸ ਤੋਂ ਬਾਅਦ ਪੁਲਸ ਨੇ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕੀਤਾ।