ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੀ ਉਸ ਦੀ ਪਤਨੀ ਦੇ ਸਟੇਜ 4 ਦੇ ਕੈਂਸਰ ਨੂੰ ਆਯੁਰਵੈਦ ਅਤੇ ਨਿਯੰਤਰਿਤ ਖੁਰਾਕ ਨਾਲ ਠੀਕ ਕਰਨ ਦੇ ਦਾਅਵੇ ਦੀ ਵਿਗਿਆਨਕ ਜਾਂਚ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਕੀਤਾ ਗਿਆ ਦਾਅਵਾ ਉਨ੍ਹਾਂ ਦੀ ਨਿੱਜੀ ਰਾਏ ਹੈ ਅਤੇ ਉਨ੍ਹਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ ਨਹੀਂ ਕੀਤੀ ਜਾ ਸਕਦੀ।
ਅਦਾਲਤ ਨੇ ਪਟੀਸ਼ਨਰ ਨੂੰ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦਾ ਦਾਅਵਾ ਮੰਨਣ ਲਈ ਨਹੀਂ ਕਿਹਾ ਸੀ। ਅਦਾਲਤ ਨੇ ਕਿਹਾ ਕਿ ਕੁਝ ਕਿਤਾਬਾਂ ਚੰਗੀਆਂ ਹਨ ਅਤੇ ਕੁਝ ਮਾੜੀਆਂ ਹਨ। ਹੁਣ ਤੁਸੀਂ ਫੈਸਲਾ ਕਰਨਾ ਹੈ ਕਿ ਤੁਸੀਂ ਕਿਹੜਾ ਪੜ੍ਹੋਗੇ। ਇਹ ਪਟੀਸ਼ਨ ਦਿਵਿਆ ਰਾਣਾ ਵੱਲੋਂ ਦਾਇਰ ਕੀਤੀ ਗਈ ਸੀ। ਪਟੀਸ਼ਨਕਰਤਾ ਦੀ ਤਰਫੋਂ ਐਡਵੋਕੇਟ ਅਮਿਤ ਕੁਮਾਰ ਝਾਅ ਨੇ ਪਟੀਸ਼ਨ ਵਿੱਚ ਕਿਹਾ ਸੀ ਕਿ ਮੀਡੀਆ ਸੰਸਥਾਵਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਸਿਹਤ ਨਾਲ ਸਬੰਧਿਤ ਦਾਅਵਿਆਂ ਦੀ ਪੁਸ਼ਟੀ ਕਰਨ ਤੋਂ ਬਾਅਦ ਹੀ ਪ੍ਰਸਾਰਿਤ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
ਸਿੱਧੂ ਦੇ ਦਾਅਵਿਆਂ ਦੀ ਨਹੀਂ ਹੋਈ ਪੁਸ਼ਟੀ