ਨਵੀਂ ਦਿੱਲੀ— ਰਾਜਧਾਨੀ ਦਿੱਲੀ 'ਚ ਨਮਾਜ਼ ਅਦਾ ਕਰਨ ਦੌਰਾਨ ਸੜਕ 'ਤੇ ਬੈਠੇ ਸ਼ਰਧਾਲੂਆਂ ਨੂੰ ਦਿੱਲੀ ਪੁਲਿਸ ਦੇ ਜਵਾਨ ਨੇ ਲੱਤਾਂ ਮਾਰ ਦਿੱਤੀਆਂ। ਇਸ ਤੋਂ ਬਾਅਦ ਮੌਕੇ 'ਤੇ ਹੰਗਾਮਾ ਸ਼ੁਰੂ ਹੋ ਗਿਆ। ਹੁਣ ਉੱਥੇ ਮੁਸਲਿਮ ਭਾਈਚਾਰੇ ਦੇ ਲੋਕ ਵਿਰੋਧ ਕਰ ਰਹੇ ਹਨ। ਫਿਲਹਾਲ ਪੁਲਿਸ ਮਾਮਲੇ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਦਰਅਸਲ ਅੱਜ ਜੁੰਮੇ ਦੀ ਨਮਾਜ਼ ਪੜ੍ਹਦੇ ਸਮੇਂ ਮੁਸਲਿਮ ਭਾਈਚਾਰੇ ਦੇ ਕੁਝ ਲੋਕ ਇੰਦਰਲੋਕ ਇਲਾਕੇ ਦੀ ਮੁੱਖ ਸੜਕ 'ਤੇ ਬੈਠ ਕੇ ਨਮਾਜ਼ ਅਦਾ ਕਰਨ ਲੱਗੇ। ਇਸ ਕਾਰਨ ਆਵਾਜਾਈ ਵਿੱਚ ਵਿਘਨ ਪੈਣ ਲੱਗਾ। ਇਸ ਦੌਰਾਨ ਦਿੱਲੀ ਪੁਲਿਸ ਦੇ ਕੁਝ ਮੁਲਾਜ਼ਮ ਉਨ੍ਹਾਂ ਨੂੰ ਹਟਾਉਣ ਲਈ ਆਏ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਨੇ ਬੈਠੇ ਨਮਾਜ਼ ਅਦਾ ਕਰ ਰਹੇ ਨੌਜਵਾਨ ਨੂੰ ਲੱਤਾਂ ਮਾਰਨਾ ਸ਼ੁਰੂ ਕਰ ਦਿੱਤਾ। ਇਸ ਨਾਲ ਜੁੜਿਆ ਇੱਕ ਵੀਡੀਓ ਵੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਤੋਂ ਬਾਅਦ ਹੌਲੀ-ਹੌਲੀ ਨਮਾਜ਼ ਅਦਾ ਕਰ ਰਹੇ ਮੁਸਲਿਮ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿਚ ਇਕੱਠੇ ਹੋ ਗਏ ਅਤੇ ਪੁਲਿਸ ਨੂੰ ਅਜਿਹਾ ਕਰਨ ਤੋਂ ਰੋਕਣਾ ਸ਼ੁਰੂ ਕਰ ਦਿੱਤਾ।