ਪੰਜਾਬ

punjab

ETV Bharat / bharat

ਦਿੱਲੀ ਦੇ ਜੈਤਪੁਰ ਹਸਪਤਾਲ 'ਚ ਚਿੱਟੇ ਦਿਨ ਡਾਕਟਰ ਦਾ ਗੋਲੀਆਂ ਮਾਰ ਕੇ ਕਤਲ, ਮਰੀਜ਼ ਬਣ ਕੇ ਆਏ ਸਨ ਹਮਲਾਵਰ - DOCTOR SHOT DEAD IN HOSPITAL - DOCTOR SHOT DEAD IN HOSPITAL

DOCTOR SHOT DEAD IN HOSPITAL: ਦਿੱਲੀ ਦੇ ਜੈਤਪੁਰ 'ਚ ਦਿਨ-ਦਿਹਾੜੇ ਹਸਪਤਾਲ ਅੰਦਰ ਦਾਖਲ ਹੋ ਕੇ ਡਾਕਟਰ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਮਰੀਜ਼ ਬਣ ਕੇ ਆਇਆ ਅਤੇ ਡਾਕਟਰ ਨੂੰ ਮਿਲਣ ਦੀ ਇੱਛਾ ਜ਼ਾਹਰ ਕੀਤੀ, ਜਿਸ ਤੋਂ ਬਾਅਦ ਉਸ ਦੇ ਕੈਬਿਨ ਵਿੱਚ ਦਾਖਲ ਹੋ ਕੇ ਗੋਲੀ ਮਾਰ ਦਿੱਤੀ।

DOCTOR SHOT DEAD IN HOSPITAL
ਜੈਤਪੁਰ ਹਸਪਤਾਲ 'ਚ ਚਿੱਟੇ ਦਿਨ ਡਾਕਟਰ ਦਾ ਗੋਲੀਆਂ ਮਰ ਕੇ ਕਤਲ (ETV BHARAT PUNJAB)

By ETV Bharat Punjabi Team

Published : Oct 3, 2024, 8:26 AM IST

Updated : Oct 3, 2024, 9:27 AM IST

ਨਵੀਂ ਦਿੱਲੀ: ਰਾਜਧਾਨੀ ਦਿੱਲੀ 'ਚ ਹਸਪਤਾਲ ਅੰਦਰ ਦਾਖਲ ਹੋ ਕੇ ਡਾਕਟਰ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੂਰਾ ਮਾਮਲਾ ਕਾਲਿੰਦੀ ਕੁੰਜ ਥਾਣਾ ਖੇਤਰ ਦੇ ਜੈਤਪੁਰ ਦਾ ਹੈ। ਜਿੱਥੇ ਨੀਮਾ ਹਸਪਤਾਲ ਦੇ ਅੰਦਰ ਇੱਕ ਡਾਕਟਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੁਲਜ਼ਮਾਂ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਹਸਪਤਾਲ ਦੇ ਸਟਾਫ਼ ਅਨੁਸਾਰ ਦੋ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਆਏ ਸਨ, ਜਿਨ੍ਹਾਂ ਨੇ ਡ੍ਰੈਸਿੰਗ ਬਹਾਨੇ ਡਾਕਟਰ ਨੂੰ ਮਿਲਣ ਦੀ ਮੰਗ ਕੀਤੀ ਅਤੇ ਉਸ ਦੇ ਕੈਬਿਨ ਵਿੱਚ ਦਾਖ਼ਲ ਹੁੰਦੇ ਹੀ ਉਸ ਨੂੰ ਗੋਲੀ ਮਾਰ ਦਿੱਤੀ।

ਕਤਲ ਦੀ ਸਨਸਨੀਖੇਜ਼ ਘਟਨਾ ਦਿੱਲੀ ਦੇ ਕਾਲਿੰਦੀਕੁੰਜ ਥਾਣਾ ਖੇਤਰ ਦੇ ਜੈਤਪੁਰ ਇਲਾਕੇ ਵਿੱਚ ਅੱਜ ਸਵੇਰੇ ਉਸ ਸਮੇਂ ਵਾਪਰੀ ਜਦੋਂ ਡਾਕਟਰ ਹਸਪਤਾਲ ਦੇ ਅੰਦਰ ਮੌਜੂਦ ਸਨ। ਮੁਲਜ਼ਮਾਂ ਨੇ ਨੀਮਾ ਹਸਪਤਾਲ ਵਿੱਚ ਦਾਖ਼ਲ ਹੋ ਕੇ ਡਾਕਟਰ ਦਾ ਕਤਲ ਕਰ ਦਿੱਤਾ। ਫਿਲਹਾਲ ਪੁਲਸ ਪੂਰੇ ਮਾਮਲੇ ਦੀ ਜਾਂਚ 'ਚ ਜੁਟੀ ਹੈ ਅਤੇ ਆਸ-ਪਾਸ ਲੱਗੇ ਸੀਸੀਟੀਵੀ ਨੂੰ ਸਕੈਨ ਕਰ ਰਹੀ ਹੈ। ਜਾਣਕਾਰੀ ਮੁਤਾਬਕ ਦੋ ਲੜਕੇ ਹਸਪਤਾਲ ਪਹੁੰਚੇ ਸਨ ਅਤੇ ਇਸ ਦੌਰਾਨ ਉਨ੍ਹਾਂ ਨੇ ਡਾਕਟਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਸ ਤੋਂ ਪਹਿਲਾਂ ਜੁਲਾਈ ਦੇ ਮਹੀਨੇ ਵਿੱਚ, ਇੱਕ ਨੌਜਵਾਨ ਨੇ ਜੀਟੀਬੀ ਹਸਪਤਾਲ ਦੇ ਇੱਕ ਵਾਰਡ ਵਿੱਚ ਡਾਕਟਰਾਂ ਅਤੇ ਉਸਦੇ ਰਿਸ਼ਤੇਦਾਰਾਂ ਦੇ ਸਾਹਮਣੇ ਇੱਕ 32 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪੁਲਿਸ ਮੁਤਾਬਕ ਪੀੜਤਾ ਨੂੰ ਪੇਟ ਸਬੰਧੀ ਸ਼ਿਕਾਇਤ ਸੀ।

Last Updated : Oct 3, 2024, 9:27 AM IST

ABOUT THE AUTHOR

...view details