ਮੁੰਬਈ: ਮਹਾਰਾਸ਼ਟਰ ਅਤੇ ਅਰੁਣਾਚਲ ਪ੍ਰਦੇਸ਼ 'ਚ ਵੀਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਮਹਾਰਾਸ਼ਟਰ ਵਿੱਚ ਧਰਤੀ ਦੋ ਵਾਰ ਹਿੱਲੀ। ਜਿਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.5 ਦੇ ਕਰੀਬ ਮਾਪੀ ਗਈ ਹੈ। ਇਸ ਦੇ ਨਾਲ ਹੀ ਅਰੁਣਾਚਲ ਪ੍ਰਦੇਸ਼ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸ ਦੀ ਤੀਬਰਤਾ 3.7 ਦੇ ਕਰੀਬ ਸੀ। ਹੁਣ ਤੱਕ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਮਹਾਰਾਸ਼ਟਰ ਅਤੇ ਅਰੁਣਾਚਲ ਪ੍ਰਦੇਸ਼ 'ਚ ਭੂਚਾਲ ਦੇ ਝਟਕੇ, ਦੋ ਵਾਰ ਕੰਬੀ ਧਰਤੀ - Earthquakes in Maharashtra
Earthquake in Maharashtra And Arunachal Pradesh: ਅੱਜ ਸਵੇਰੇ ਦੇਸ਼ ਦੋ ਸੂਬਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮਹਾਰਾਸ਼ਟਰ ਦੇ ਹਿੰਗੋਲੀ ਵਿੱਚ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
Published : Mar 21, 2024, 9:27 AM IST
ਲੋਕ ਘਰਾਂ ਤੋਂ ਬਾਹਰ ਆ ਗਏ:ਤੁਹਾਨੂੰ ਦੱਸ ਦੇਈਏ ਕਿ ਮਹਾਰਾਸ਼ਟਰ ਦੇ ਹਿੰਗੋਲੀ ਵਿੱਚ ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੂਰ ਡੂੰਘਾਈ 'ਤੇ ਰਿਹਾ। ਇਹ ਝਟਕੇ ਸਵੇਰੇ 6:08 ਵਜੇ ਆਏ। ਜਾਣਕਾਰੀ ਮੁਤਾਬਕ ਰਿਕਟਰ ਪੈਮਾਨੇ 'ਤੇ 4 ਅਤੇ 4.9 ਦੀ ਤੀਬਰਤਾ ਵਾਲੇ ਭੂਚਾਲ ਹਲਕੇ ਮੰਨੇ ਜਾਂਦੇ ਹਨ। ਭੂਚਾਲ ਕਾਰਨ ਸਥਾਨਕ ਲੋਕ ਘਰਾਂ ਤੋਂ ਬਾਹਰ ਆ ਗਏ। ਭੂਚਾਲ ਨੇ ਨਾਂਦੇੜ ਅਤੇ ਪਰਭਾਨੀ ਜ਼ਿਲ੍ਹਿਆਂ ਨੂੰ ਵੀ ਪ੍ਰਭਾਵਿਤ ਕੀਤਾ।
ਅਰੁਣਾਚਲ ਪ੍ਰਦੇਸ਼ ਵੀ ਕੰਬਿਆ:ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਇੱਥੇ ਭੂਚਾਲ ਦਾ ਪਹਿਲਾ ਝਟਕਾ ਲੱਗਾ। ਪਹਿਲਾ ਝਟਕਾ ਦੇਰ ਰਾਤ ਕਰੀਬ 1:50 ਵਜੇ ਲੱਗਾ। ਇਹ ਝਟਕੇ ਰਾਜ ਦੇ ਪੱਛਮੀ ਕਾਮੇਂਗ ਜ਼ਿਲ੍ਹੇ ਵਿੱਚ ਆਏ। ਇਸ ਦਾ ਕੇਂਦਰ ਵੀ 10 ਕਿ.ਮੀ. ਦੀ ਡੂੰਘਾਈ 'ਤੇ ਸੀ. ਇਸ ਦੇ ਨਾਲ ਹੀ ਬਾਅਦ ਦੁਪਹਿਰ 3.40 ਵਜੇ ਦੂਜਾ ਝਟਕਾ ਲੱਗਾ। ਇਸ ਦੀ ਤੀਬਰਤਾ 3.4 ਮਾਪੀ ਗਈ ਹੈ। ਇਸ ਦਾ ਕੇਂਦਰ 5 ਕਿ.ਮੀ. ਦੀ ਡੂੰਘਾਈ 'ਤੇ ਸੀ. ਭੂਚਾਲ ਦੇ ਝਟਕੇ ਹਲਕੇ ਸਨ, ਇਸ ਲਈ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਦੱਸ ਦਈਏ ਇਸ ਹਫਤੇ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਮੰਗਲਵਾਰ ਨੂੰ 5.4 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਜਾਣਕਾਰੀ ਮੁਤਾਬਕ ਇਸ ਭੂਚਾਲ ਕਾਰਨ ਕਿਸੇ ਜਾਨੀ ਨੁਕਸਾਨ ਦੀ ਤੁਰੰਤ ਕੋਈ ਸੂਚਨਾ ਨਹੀਂ ਹੋਇਆ ਸੀ। ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਸੀ ਕਿ ਭੂਚਾਲ ਦਾ ਕੇਂਦਰ ਕਵੇਟਾ ਤੋਂ 150 ਕਿਲੋਮੀਟਰ ਉੱਤਰ-ਪੱਛਮ ਵਿੱਚ 35 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ।