ਨਵੀਂ ਦਿੱਲੀ: ਮਹਾਰਾਸ਼ਟਰ ਵਿਧਾਨ ਸਭਾ ਚੋਣਾਂ 2024 ਤੋਂ ਪਹਿਲਾਂ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਵੱਡਾ ਫੈਸਲਾ ਲਿਆ ਹੈ। ਕਮਿਸ਼ਨ ਨੇ ਮਹਾਰਾਸ਼ਟਰ ਦੀ ਡੀਜੀਪੀ ਰਸ਼ਮੀ ਸ਼ੁਕਲਾ ਨੂੰ ਤੁਰੰਤ ਪ੍ਰਭਾਵ ਨਾਲ ਅਹੁਦੇ ਤੋਂ ਹਟਾਉਣ ਦੇ ਹੁਕਮ ਦਿੱਤੇ ਹਨ। ਦੱਸ ਦਈਏ ਕਿ ਚੋਣ ਕਮਿਸ਼ਨ ਨੇ ਕਈ ਵਿਰੋਧੀ ਪਾਰਟੀਆਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਇਹ ਫੈਸਲਾ ਲਿਆ ਹੈ।
ਸੀਨੀਅਰ ਆਈਪੀਐਸ ਅਧਿਕਾਰੀ ਨੂੰ ਚਾਰਜ ਸੌਂਪਣ ਦੇ ਨਿਰਦੇਸ਼
ਚੋਣ ਕਮਿਸ਼ਨ ਨੇ ਮਹਾਰਾਸ਼ਟਰ ਦੇ ਮੁੱਖ ਸਕੱਤਰ ਨੂੰ ਡੀਜੀਪੀ ਰਸ਼ਮੀ ਸ਼ੁਕਲਾ ਦਾ ਚਾਰਜ ਕਾਡਰ ਦੇ ਅਗਲੇ ਸਭ ਤੋਂ ਸੀਨੀਅਰ ਆਈਪੀਐਸ ਅਧਿਕਾਰੀ ਨੂੰ ਸੌਂਪਣ ਦਾ ਨਿਰਦੇਸ਼ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਮੁੱਖ ਸਕੱਤਰ ਨੂੰ ਡੀਜੀਪੀ ਦੇ ਅਹੁਦੇ 'ਤੇ ਨਿਯੁਕਤੀ ਲਈ ਮੰਗਲਵਾਰ ਦੁਪਹਿਰ ਤੱਕ ਤਿੰਨ ਆਈਪੀਐਸ ਅਧਿਕਾਰੀਆਂ ਦਾ ਪੈਨਲ ਭੇਜਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਦੱਸ ਦਈਏ ਕਿ ਇਸ ਮਹੀਨੇ ਦੀ 20 ਤਰੀਕ ਨੂੰ 288 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋਵੇਗੀ। ਜਦਕਿ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ।