ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਨੇ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਲੋਕ ਸਭਾ ਅਤੇ ਵਿਧਾਨ ਸਭਾਵਾਂ ਸਮੇਤ ਵੱਖ-ਵੱਖ ਸੰਸਥਾਵਾਂ ਦੀਆਂ ਇੱਕੋ ਸਮੇਂ ਚੋਣਾਂ ਬਾਰੇ ‘ਵਨ ਨੇਸ਼ਨ, ਵਨ ਇਲੈਕਸ਼ਨ’ ਬਾਰੇ ਆਪਣੀ ਰਿਪੋਰਟ ਦਿੱਤੀ ਹੈ। ਸੂਤਰਾਂ ਮੁਤਾਬਕ ਕਮੇਟੀ ਦੇਸ਼ ਵਿੱਚ ਇੱਕੋ ਸਮੇਂ ਚੋਣਾਂ ਕਰਵਾਉਣ ਲਈ ਸੰਵਿਧਾਨ ਦੇ ਆਖਰੀ ਪੰਜ ਅਨੁਛੇਦ ਵਿੱਚ ਸੋਧਾਂ ਦੀ ਸਿਫ਼ਾਰਸ਼ ਕਰ ਸਕਦੀ ਹੈ। ਉਸ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਰੋਧੀ ਪਾਰਟੀਆਂ ਦੇ ਆਗੂ ਵੀ ਸ਼ਾਮਲ ਹਨ।
ਪ੍ਰਸਤਾਵਿਤ ਰਿਪੋਰਟਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਪੇਸ਼ ਕੀਤੀ ਗਈ ਹੈ ਜਿਸ ਵਿੱਚ ਲੋਕ ਸਭਾ, ਰਾਜ ਵਿਧਾਨ ਸਭਾ ਅਤੇ ਸਥਾਨਕ ਬਾਡੀ ਚੋਣਾਂ ਕਰਵਾਉਣ ਲਈ ਇੱਕ ਹੀ ਵੋਟਰ ਸੂਚੀ 'ਤੇ ਵੀ ਧਿਆਨ ਦਿੱਤਾ ਜਾਵੇਗਾ। ਪਿਛਲੇ ਸਾਲ ਸਤੰਬਰ ਵਿੱਚ ਗਠਿਤ ਕੀਤੀ ਗਈ ਕਮੇਟੀ ਨੂੰ ਮੌਜੂਦਾ ਸੰਵਿਧਾਨਕ ਢਾਂਚੇ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕ ਸਭਾ, ਵਿਧਾਨ ਸਭਾਵਾਂ, ਨਗਰ ਪਾਲਿਕਾਵਾਂ ਅਤੇ ਪੰਚਾਇਤਾਂ ਦੀਆਂ ਇੱਕੋ ਸਮੇਂ ਚੋਣਾਂ ਕਰਵਾਉਣ ਲਈ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਅਤੇ ਸਿਫਾਰਸ਼ਾਂ ਕਰਨ ਦਾ ਕੰਮ ਸੌਂਪਿਆ ਗਿਆ ਹੈ।