ਪੰਜਾਬ

punjab

ETV Bharat / bharat

ਪੁਲਵਾਮਾ ਹਮਲੇ ਦੀ 5ਵੀਂ ਬਰਸੀ 'ਤੇ PM ਮੋਦੀ ਅਤੇ ਅਮਿਤ ਸ਼ਾਹ ਨੇ ਦਿੱਤੀ ਸ਼ਰਧਾਂਜਲੀ - ਪੁਲਵਾਮਾ ਹਮਲੇ ਦੀ 5ਵੀਂ ਬਰਸੀ

Pulwama attack : ਪੀਐਮ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਪਾਕਿਸਤਾਨ ਵੱਲੋਂ ਕੀਤੇ ਗਏ ਅੱਤਵਾਦੀ ਹਮਲੇ ਦੀ ਪੰਜਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ।

Pulwama attack
Pulwama attack

By ETV Bharat Punjabi Team

Published : Feb 14, 2024, 5:05 PM IST

ਪੁਲਵਾਮਾ:14 ਫਰਵਰੀ 2019 ਨੂੰ, ਜੰਮੂ-ਕਸ਼ਮੀਰ ਦੇ ਪੁਲਵਾਮਾ ਦੇ ਲੈਥਾਪੁਰਾ ਵਿੱਚ ਪਾਕਿਸਤਾਨ ਦੁਆਰਾ ਸਪਾਂਸਰ ਕੀਤੇ ਗਏ ਅੱਤਵਾਦੀ ਹਮਲੇ ਵਿੱਚ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋ ਗਏ ਸਨ। ਹਮਲੇ ਦੀ ਪੰਜਵੀਂ ਬਰਸੀ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਐਕਸ 'ਤੇ ਇੱਕ ਪੋਸਟ ਵਿੱਚ ਕਿਹਾ ਕਿ ਮੈਂ ਪੁਲਵਾਮਾ ਵਿੱਚ ਸ਼ਹੀਦ ਹੋਏ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਦੇਸ਼ ਲਈ ਜਾਨਾਂ ਵਾਰਨ ਵਾਲਿਆਂ ਦੀ ਸੇਵਾ ਅਤੇ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ, ਜਿੰਨ੍ਹਾਂ ਨੇ ਦੇਸ਼ ਦੇ ਲਈ ਆਪਣਈ ਜਾਨ ਕੁਰਬਾਨ ਕਰ ਦਿੱਤੀ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੰਸਟਾਗ੍ਰਾਮ 'ਤੇ ਪੋਸਟ ਕੀਤਾ ਹੈ ਕਿ ਮੈਂ ਪੁਲਵਾਮਾ ਦੇ ਬਹਾਦਰ ਸ਼ਹੀਦਾਂ ਨੂੰ ਸਲਾਮ ਕਰਦਾ ਹਾਂ, ਜਿਨ੍ਹਾਂ ਨੇ ਸਾਡੀ ਮਾਤ ਭੂਮੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਕੌਮ ਸਾਡੇ ਬਹਾਦਰਾਂ ਦੀ ਸਦਾ ਰਿਣੀ ਰਹੇਗੀ। ਇਸੇ ਲੜੀ ਤਹਿਤ ਇੱਥੇ ਸੀਆਰਪੀਐਫ ਹੈੱਡਕੁਆਰਟਰ ਵਿਖੇ ਸੀਆਰਪੀਐਫ ਦੇ ਜਵਾਨਾਂ ਦੇ ਸਮਾਰਕ ’ਤੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਸੀਨੀਅਰ ਸੁਰੱਖਿਆ ਅਧਿਕਾਰੀਆਂ ਨੇ ਸ਼ਰਧਾਂਜਲੀ ਦਿੱਤੀ।

ਦੱਸ ਦੇਈਏ ਕਿ ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੇ ਰਿਸ਼ਤੇ ਵਿਗੜ ਗਏ ਸਨ ਅਤੇ ਜਵਾਬ ਵਿੱਚ ਕਾਰਵਾਂ ਅਮਾਨ ਨਾਮ ਦੀ ਬੱਸ ਸੇਵਾ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ। ਇਸ ਹਮਲੇ ਦੇ ਜਵਾਬ 'ਚ ਭਾਰਤ ਨੇ ਵੀ ਸਿਰਫ 12 ਦਿਨਾਂ 'ਚ ਹੀ ਬਾਲਾਕੋਟ ਏਅਰ ਸਟ੍ਰਾਈਕ ਕਰਕੇ ਪਾਕਿਸਤਾਨ 'ਚ ਅੱਤਵਾਦੀ ਕੈਂਪਾਂ 'ਤੇ ਹਮਲਾ ਕਰ ਦਿੱਤਾ। ਇਸ 'ਚ 26 ਫਰਵਰੀ ਦੀ ਰਾਤ ਨੂੰ ਭਾਰਤੀ ਹਵਾਈ ਫੌਜ ਦੇ ਮਿਰਾਜ-2000 ਜੈੱਟ ਲੜਾਕੂ ਜਹਾਜ਼ਾਂ ਨੇ ਪਾਕਿਸਤਾਨ ਦੀ ਸਰਹੱਦ 'ਚ ਦਾਖਲ ਹੋ ਕੇ ਬਾਲਾਕੋਟ ਸਥਿਤ ਜੈਸ਼-ਏ-ਮੁਹੰਮਦ ਦੇ ਟਿਕਾਣਿਆਂ 'ਤੇ ਬੰਬਾਰੀ ਕਰ ਕੇ ਉਨ੍ਹਾਂ ਦੇ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ।

ABOUT THE AUTHOR

...view details