ਤਾਮਿਲਨਾਡੂ:ਡਿੰਡੀਗੁਲ ਜ਼ਿਲ੍ਹੇ ਦੇ ਇੱਕ ਮਸ਼ਹੂਰ ਨਿੱਜੀ ਹਸਪਤਾਲ ਵਿੱਚ ਅੱਗ ਲੱਗਣ ਕਾਰਨ ਇੱਕ ਮਾਸੂਮ ਬੱਚੇ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਰਾਤ ਡਿੰਡੀਗੁਲ-ਤ੍ਰੀਚੀ ਰੋਡ 'ਤੇ ਸਥਿਤ ਇਕ ਮਸ਼ਹੂਰ ਨਿੱਜੀ ਹਸਪਤਾਲ 'ਚ ਅੱਗ ਲੱਗ ਗਈ। ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀ ਟੀਮ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ 'ਚ ਲੱਗੀ ਹੋਈ ਹੈ। ਨਾਲ ਹੀ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।
ਹਸਪਤਾਲ ਵਿੱਚ ਫ੍ਰੈਕਚਰ ਦਾ ਇਲਾਜ ਕੀਤਾ ਜਾਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਬੁਝਾਉਣ ਲਈ ਚਾਰ ਤੋਂ ਵੱਧ ਫਾਇਰ ਇੰਜਣਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਮਰੀਜ਼ਾਂ ਨੂੰ ਦੂਜੇ ਹਸਪਤਾਲ ਲਿਜਾਣ ਲਈ ਦਸ ਤੋਂ ਵੱਧ ਐਂਬੂਲੈਂਸਾਂ ਦੀ ਵਰਤੋਂ ਕੀਤੀ ਗਈ ਹੈ। ਇਸ ਤੋਂ ਇਲਾਵਾ ਫਾਇਰ ਬ੍ਰਿਗੇਡ ਵਿਭਾਗ, ਆਮ ਲੋਕ, ਪੁਲਿਸ ਅਤੇ ਡਾਕਟਰ ਲਿਫਟ 'ਚ ਫਸੇ ਲੋਕਾਂ ਨੂੰ ਕੱਢਣ ਅਤੇ ਡਿੰਡੀਗੁਲ ਸਰਕਾਰੀ ਮੈਡੀਕਲ ਕਾਲਜ ਹਸਪਤਾਲ 'ਚ ਭੇਜਣ 'ਚ ਲੱਗੇ ਹੋਏ ਹਨ।