ਪੰਜਾਬ

punjab

ETV Bharat / bharat

ਮਿਠਾਈ ਦੀ ਦੁਕਾਨ ਉੱਤੇ ਗੋਲੀਬਾਰੀ; ਜ਼ਿੰਮੇਵਾਰੀ ਲੈਣ ਵਾਲੇ ਸਖ਼ਸ਼ ਨੇ ਲਿਖਿਆ - ਅਗਲੀ ਗੋਲੀ ਹਵਾ 'ਚ ਨਹੀਂ ਚੱਲੇਗੀ - Gun Fire In Sweet Shop - GUN FIRE IN SWEET SHOP

Gun Fire In Sweet Shop : ਜੰਮੂ-ਕਸ਼ਮੀਰ ਦੇ ਮੀਰਾਂ ਸਾਹਿਬ ਇਲਾਕੇ 'ਚ ਮਿਠਾਈ ਦੀ ਦੁਕਾਨ 'ਤੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਗੋਲੀਬਾਰੀ ਵਿਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਪੜ੍ਹੋ ਪੂਰੀ ਖ਼ਬਰ।

Gun Fire In Sweet Shop
Gun Fire In Sweet Shop

By ETV Bharat Punjabi Team

Published : Apr 28, 2024, 10:48 AM IST

ਜੰਮੂ-ਕਸ਼ਮੀਰ :ਮੀਰਾਂ ਸਾਹਿਬ ਇਲਾਕੇ 'ਚ ਸ਼ਨੀਵਾਰ ਸ਼ਾਮ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਇਕ ਮਿਠਾਈ ਦੀ ਦੁਕਾਨ 'ਤੇ ਗੋਲੀਬਾਰੀ ਕੀਤੀ। ਇਸ ਹਮਲੇ ਵਿੱਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਸੋਸ਼ਲ ਮੀਡੀਆ 'ਤੇ ਹਮਲੇ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ। ਸੁਰੱਖਿਆ ਬਲਾਂ ਨੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਹਰ ਪਹਿਲੂ ਤੋਂ ਘਟਨਾ ਦੀ ਜਾਂਚ ਕਰ ਰਹੀ ਹੈ।

ਇਸ ਨੇ ਲਈ ਜ਼ਿੰਮੇਵਾਰੀ: ਸੂਤਰਾਂ ਮੁਤਾਬਕ ਕੁਝ ਅਣਪਛਾਤੇ ਲੋਕਾਂ ਨੇ ਇਲਾਕੇ 'ਚ ਪਹੁੰਚ ਕੇ ਦੁਕਾਨ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। 'ਅੱਬੂ ਜੱਟ' ਨਾਂਅ ਦੇ ਅਕਾਉਂਟ ਤੋਂ ਸੋਸ਼ਲ ਮੀਡੀਆ ਹੈਂਡਲ ਉੱਤੇ ਕਿਸੇ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

ਪੋਸਟ ਕਰਨ ਵਾਲੇ ਨੇ ਲਿਖਿਆ :-

'ਅੱਜ ਜੋ ਵੀ ਹੋਇਆ, ਮੀਰਾ ਸਾਹਿਬ ਖਜੂਰੀਆ (ਮਿਠਾਈ ਦੀ ਦੁਕਾਨ) ਦੇ ਬਾਹਰ ਗੋਲੀਬਾਰੀ ਹੋਈ, ਅਸੀਂ ਇਸ ਦੀ ਜ਼ਿੰਮੇਵਾਰੀ ਲੈ ਰਹੇ ਹਾਂ। ਜੇਕਰ ਸਾਡੀਆਂ ਆਵਾਜ਼ਾਂ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ, ਤਾਂ ਇਹ ਹੋਰ ਵੀ ਭਿਆਨਕ ਹੋ ਸਕਦਾ ਹੈ। ਅਸੀਂ ਇੱਥੇ ਹਾਂ, ਪਰ ਸਾਡੇ ਭਰਾ ਅਜੇ ਵੀ ਉੱਥੇ ਹਨ। ਇਸ ਲਈ ਗਲਤੀ ਨਾਲ ਇਹ ਨਾ ਸੋਚੋ ਕਿ ਅਸੀਂ ਨਵਾਂ ਮੋੜ ਲੈ ਲਿਆ ਹੈ ਅਤੇ ਸ਼ਾਂਤ ਹਾਂ। ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ, ਤਾਂ ਅਗਲੀ ਗੋਲੀ ਹਵਾ ਵਿੱਚ ਨਹੀਂ ਚਲਾਈ ਜਾਵੇਗੀ।'

ਇਹ ਪਹਿਲੀ ਘਟਨਾ ਨਹੀਂ: ਗੋਲੀਬਾਰੀ ਦੀ ਘਟਨਾ ਦੇ ਮੱਦੇਨਜ਼ਰ ਪੁਲਿਸ ਟੀਮ ਨੇ ਘਟਨਾ ਵਾਲੀ ਥਾਂ ਦੀ ਜਾਂਚ ਕੀਤੀ। ਇਲਾਕੇ 'ਚ ਸਰਚ ਆਪਰੇਸ਼ਨ ਜਾਰੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਬਿਹਾਰ ਦੇ ਇੱਕ ਪ੍ਰਵਾਸੀ ਮਜ਼ਦੂਰ ਨੂੰ ਗੋਲੀ ਮਾਰ ਦਿੱਤੀ ਗਈ ਸੀ। ਇਹ ਟਾਰਗੇਟ ਕਿਲਿੰਗ ਦਾ ਮਾਮਲਾ ਸੀ। ਅੱਤਵਾਦੀਆਂ ਦੀ ਗੋਲੀ ਨਾਲ ਜ਼ਖਮੀ ਵਿਅਕਤੀ ਦੀ ਹਸਪਤਾਲ 'ਚ ਮੌਤ ਹੋ ਗਈ।

ਦੱਸ ਦੇਈਏ ਕਿਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਸੋਪੋਰ 'ਚ ਹੋਏ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ ਸਨ। ਦੱਸਿਆ ਗਿਆ ਕਿ ਇਲਾਕੇ 'ਚ ਤਿੰਨ ਅੱਤਵਾਦੀ ਫਸੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਗੋਲੀਬਾਰੀ 'ਚ ਇਕ ਨਾਗਰਿਕ ਜ਼ਖਮੀ ਹੋ ਗਿਆ। ਹਰ ਰੋਜ਼ ਸਰਹੱਦ ਪਾਰੋਂ ਕਸ਼ਮੀਰ ਘਾਟੀ ਵਿੱਚ ਅਸ਼ਾਂਤੀ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ, ਪਰ ਚੰਗੀ ਤਰ੍ਹਾਂ ਲੈਸ ਸੁਰੱਖਿਆ ਬਲਾਂ ਨੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ।

ABOUT THE AUTHOR

...view details