ਆਖਿਰਕਾਰ ਰਾਮ ਰਹੀਮ ਦੀ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਪੰਜਾਬ-ਹਰਿਆਣਾ ਹਾਈਕੋਰਟ 'ਚ 7 ਸਾਲ ਬਾਅਦ ਸੁਣਵਾਈ ਸ਼ੁਰੂ ਹੋ ਗਈ ਹੈ। ਦਰਅਸਲ ਹਰਿਆਣਾ ਦੇ ਬਹੁਚਰਚਿਤ ਸਾਧਵੀ ਯੌਨ ਸ਼ੋਸ਼ਣ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਕੇਂਦਰੀ ਜਾਂਚ ਬਿਊਰੋ ਨੂੰ ਸਖ਼ਤ ਫਟਕਾਰ ਲਗਾਈ ਗਈ। ਸੀਬੀਆਈ ਨੇ ਮਾਮਲੇ ਨਾਲ ਸਬੰਧਿਤ ਰਿਕਾਰਡ ਦੀ ਜਾਂਚ ਲਈ ਸਮਾਂ ਮੰਗਿਆ ਸੀ, ਜਿਸ 'ਤੇ ਹਾਈ ਕੋਰਟ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਸੀ। ਅਦਾਲਤ ਨੇ ਕਿਹਾ, ਤਰੀਕ ਪ੍ਰਾਪਤ ਕਰਨ ਲਈ ਪਰਚੀ ਜਮ੍ਹਾਂ ਕਰਾਉਣੀ ਜ਼ਰੂਰੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 10 ਦਸੰਬਰ ਦੀ ਤਰੀਕ ਤੈਅ ਕੀਤੀ ਗਈ ਹੈ।
ਮਾਮਲੇ ਨੂੰ ਕੋਰਟ 'ਚ ਚੁਣੌਤੀ
ਤੁਾਹਨੂੰ ਦੱਸ ਦਈਏ ਕਿ ਰਾਮ ਰਹੀਮ ਨੇ ਇਸ ਮਾਮਲੇ ਵਿੱਚ ਸਜ਼ਾ ਨੂੰ ਸੱਤ ਸਾਲ ਪਹਿਲਾਂ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਸ ਸਬੰਧੀ ਉਨ੍ਹਾਂ ਵੱਲੋਂ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ। ਸੀਬੀਆਈ ਅਦਾਲਤ ਵਿੱਚ ਇਸ ਦਾ ਵਿਰੋਧ ਕਰ ਰਹੀ ਹੈ। ਇਸ ਦੇ ਨਾਲ ਹੀ ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਮਾਮਲੇ 'ਚ ਸੱਚਾ ਸੌਦਾ ਡੇਰਾ ਮੁਖੀ ਦੀਆਂ ਮੁਸ਼ਕਿਲਾਂ ਵੱਧਦੀਆਂ ਜਾ ਰਹੀਆਂ ਹਨ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਚਕੂਲਾ ਸੀਬੀਆਈ ਅਦਾਲਤ ਵੱਲੋਂ ਕੇਸ ਦੀ ਡਾਇਰੀ ਅਤੇ ਗਵਾਹਾਂ ਦੇ ਬਿਆਨਾਂ ਦੀਆਂ ਕਾਪੀਆਂ ਸੌਂਪਣ ਦੇ ਹੁਕਮਾਂ ਖ਼ਿਲਾਫ਼ ਦਾਇਰ ਸੀਬੀਆਈ ਦੀ ਪਟੀਸ਼ਨ ’ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸੀਬੀਆਈ ਦੀ ਇਸ ਪਟੀਸ਼ਨ 'ਤੇ ਹਾਈਕੋਰਟ ਨੇ 2019 'ਚ ਇਸ ਮਾਮਲੇ ਦੀ ਸੁਣਵਾਈ 'ਤੇ ਰੋਕ ਲਗਾ ਦਿੱਤੀ ਸੀ, ਉਦੋਂ ਤੋਂ ਇਸ ਮਾਮਲੇ ਦੀ ਸੁਣਵਾਈ ਬੰਦ ਹੈ। ਹੁਣ ਇਸ ਮਾਮਲੇ 'ਤੇ ਫੈਸਲਾ ਆਉਣ ਤੋਂ ਬਾਅਦ ਜਲਦੀ ਹੀ ਸੁਣਵਾਈ ਸ਼ੁਰੂ ਹੋ ਸਕਦੀ ਹੈ।
7 ਸਾਲ ਬਾਅਦ ਹੋ ਰਹੀ ਹੈ ਸੁਣਵਾਈ
ਰਾਮ ਰਹੀਮ ਦੀ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਪੰਜਾਬ-ਹਰਿਆਣਾ ਹਾਈਕੋਰਟ 'ਚ 7 ਸਾਲ ਬਾਅਦ ਸੁਣਵਾਈ ਸ਼ੁਰੂ ਹੋ ਗਈ ਹੈ। ਜਦੋਂਕਿ ਦੋਸ਼ੀ ਰਾਮ ਰਹੀਮ ਨੇ 7 ਸਾਲ ਪਹਿਲਾਂ ਹਰਿਆਣਾ ਦੇ ਪੰਚਕੂਲਾ ਦੀ ਜ਼ਿਲ੍ਹਾ ਅਦਾਲਤ ਵੱਲੋਂ ਉਸ ਨੂੰ ਸੁਣਾਈ ਗਈ 20 ਸਾਲ ਦੀ ਸਜ਼ਾ ਦੇ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਉਸ ਨੇ ਅਪੀਲ ਵਿੱਚ ਕਿਹਾ ਸੀ ਕਿ ਸੀਬੀਆਈ ਅਦਾਲਤ ਨੇ ਸਬੂਤਾਂ ਅਤੇ ਗਵਾਹਾਂ ਦੀ ਸਹੀ ਜਾਂਚ ਕੀਤੇ ਬਿਨਾਂ ਉਸ ਨੂੰ ਦੋਸ਼ੀ ਠਹਿਰਾਇਆ ਅਤੇ ਸਜ਼ਾ ਸੁਣਾਈ। ਇਹ ਵੀ ਕਿਹਾ ਕਿ ਮਾਮਲੇ ਦੀ ਐਫਆਈਆਰ ਇੱਕ ਗੁਮਨਾਮ ਸ਼ਿਕਾਇਤ 'ਤੇ ਤਿੰਨ ਸਾਲ ਦੀ ਦੇਰੀ ਤੋਂ ਬਾਅਦ ਦਰਜ ਕੀਤੀ ਗਈ ਸੀ। ਸੀਬੀਆਈ ਨੇ 6 ਸਾਲ ਬਾਅਦ ਪੀੜਤਾ ਦੇ ਬਿਆਨ ਵੀ ਦਰਜ ਕੀਤੇ ਸਨ। ਮਾਮਲੇ 'ਚ ਸਾਧਵੀਆਂ ਨੇ ਸਜ਼ਾ ਨੂੰ ਵਧਾ ਕੇ ਉਮਰ ਕੈਦ ਕਰਨ ਦੀ ਮੰਗ ਕੀਤੀ ਸੀ।