ਪੰਜਾਬ

punjab

ETV Bharat / bharat

ਪੱਛਮੀ ਬੰਗਾਲ 'ਚ ਹਵਾਈ ਸੈਨਾ ਦਾ ਟ੍ਰੇਨਰ ਜਹਾਜ਼ ਹਾਦਸਾਗ੍ਰਸਤ, ਦੋਵੇਂ ਪਾਇਲਟ ਸੁਰੱਖਿਅਤ

Hawk MK 132 trainer aircraft: ਭਾਰਤੀ ਹਵਾਈ ਸੈਨਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਹਾਦਸਾ ਮੰਗਲਵਾਰ ਨੂੰ ਵਾਪਰਿਆ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਜਹਾਜ਼ ਮੇਦਿਨੀਪੁਰ ਦੇ ਇੱਕ ਪਿੰਡ ਵਿੱਚ ਡਿੱਗ ਗਿਆ। ਇਸ ਨੂੰ ਦੇਖਣ ਲਈ ਸਥਾਨਕ ਲੋਕ ਇਕੱਠੇ ਹੋ ਗਏ।

iaf trainer aircraft crashes
iaf trainer aircraft crashes

By ETV Bharat Punjabi Team

Published : Feb 13, 2024, 8:55 PM IST

ਕੋਲਕਾਤਾ: ਭਾਰਤੀ ਹਵਾਈ ਸੈਨਾ ਦਾ ਇੱਕ 'ਹਾਕ' ਟ੍ਰੇਨਰ ਜਹਾਜ਼ ਮੰਗਲਵਾਰ ਨੂੰ ਇੱਕ ਸਿਖਲਾਈ ਉਡਾਣ ਦੌਰਾਨ ਪੱਛਮੀ ਬੰਗਾਲ ਦੇ ਪੱਛਮੀ ਬੰਗਾਲ ਦੇ ਪੱਛਮੀ ਮੇਦਿਨੀਪੁਰ ਜ਼ਿਲ੍ਹੇ ਦੇ ਕਾਲਾਈਕੁੰਡਾ ਵਿੱਚ ਹਾਦਸਾਗ੍ਰਸਤ ਹੋ ਗਿਆ। ਇਕ ਰੱਖਿਆ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਦੇ ਦੋਵੇਂ ਪਾਇਲਟਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਜਹਾਜ਼ ਸਿਖਲਾਈ ਉਡਾਣ ਤੋਂ ਵਾਪਸ ਪਰਤਦੇ ਸਮੇਂ ਸ਼ਾਮ 4 ਤੋਂ 5 ਵਜੇ ਦੇ ਵਿਚਕਾਰ ਕਲਾਈਕੁੰਡਾ ਸਥਿਤ ਏਅਰ ਫੋਰਸ ਬੇਸ ਦੇ ਕੋਲ ਹਾਦਸਾਗ੍ਰਸਤ ਹੋ ਗਿਆ। ਉਨ੍ਹਾਂ ਕਿਹਾ ਕਿ ਇਸ ਵਿੱਚ ਕਿਸੇ ਵੀ ਨਾਗਰਿਕ ਦੀ ਜਾਇਦਾਦ ਨੂੰ ਨੁਕਸਾਨ ਨਹੀਂ ਪਹੁੰਚਿਆ ਹੈ।

ਜਹਾਜ਼ ਨੇ ਏਅਰ ਫੋਰਸ ਬੇਸ ਕਲਾਈਕੁੰਡਾ ਤੋਂ ਉਡਾਨ ਭਰੀ ਸੀ ਜੋ ਮੁੱਖ ਤੌਰ 'ਤੇ ਸਿਖਲਾਈ ਕੇਂਦਰ ਵਜੋਂ ਵਰਤਿਆ ਜਾਂਦਾ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ‘ਕੋਰਟ ਆਫ ਇਨਕੁਆਰੀ’ ਦਾ ਗਠਨ ਕੀਤਾ ਗਿਆ ਹੈ।

ਭਾਰਤੀ ਹਵਾਈ ਸੈਨਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਹਾਦਸਾ ਮੰਗਲਵਾਰ ਨੂੰ ਵਾਪਰਿਆ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਜਹਾਜ਼ ਮੇਦਿਨੀਪੁਰ ਦੇ ਇੱਕ ਪਿੰਡ ਵਿੱਚ ਡਿੱਗ ਗਿਆ। ਇਸ ਨੂੰ ਦੇਖਣ ਲਈ ਸਥਾਨਕ ਲੋਕ ਇਕੱਠੇ ਹੋ ਗਏ। ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਹਵਾਈ ਸੈਨਾ ਦੇ ਸਾਰੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਇਲਾਕੇ ਨੂੰ ਘੇਰ ਲਿਆ। ਇਸ ਤੋਂ ਬਾਅਦ ਅਧਿਕਾਰੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਤੁਹਾਨੂੰ ਦੱਸ ਦਈਏ, ਹਾਕ ਐਮਕੇ 132 ਟ੍ਰੇਨਰ ਏਅਰਕ੍ਰਾਫਟ ਇੱਕ ਲੜਾਕੂ ਜਹਾਜ਼ ਹੈ। ਜਾਣਕਾਰੀ ਮੁਤਾਬਕ ਇਸ ਜਹਾਜ਼ ਨੂੰ ਸਾਲ 2008 'ਚ ਸ਼ਾਮਲ ਕੀਤਾ ਗਿਆ ਸੀ। ਬ੍ਰਿਟਿਸ਼ ਕੰਪਨੀ ਬੀਏਈ ਸਿਸਟਮਜ਼ ਨੇ 2007 ਤੋਂ 2008 ਦਰਮਿਆਨ 24 ਟ੍ਰੇਨਰ ਜਹਾਜ਼ ਸੌਂਪੇ ਸਨ।

ABOUT THE AUTHOR

...view details