ਮਹਾਰਾਸ਼ਟਰ/ਮੁੰਬਈ—ਇਨਕਮ ਟੈਕਸ ਵਿਭਾਗ ਨੇ ਵੀਰਵਾਰ ਨੂੰ ਮਹਾਰਾਸ਼ਟਰ 'ਚ ਦੋ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਇਨਕਮ ਟੈਕਸ ਵਿਭਾਗ ਨੇ ਮਨਸੁਖ ਹੀਰੇਨ ਹੱਤਿਆ ਕਾਂਡ ਦੇ ਮੁਲਜ਼ਮ ਅਤੇ ਮੁੰਬਈ ਪੁਲਿਸ ਫੋਰਸ ਦੇ ਐਨਕਾਊਂਟਰ ਸਪੈਸ਼ਲਿਸਟ ਪ੍ਰਦੀਪ ਸ਼ਰਮਾ ਦੇ ਅੰਧੇਰੀ ਸਥਿਤ ਘਰ 'ਤੇ ਛਾਪਾ ਮਾਰਿਆ ਹੈ। ਇਸ ਦੇ ਨਾਲ ਹੀ ਇਨਕਮ ਟੈਕਸ ਵਿਭਾਗ ਨੇ ਸ਼ਿਵ ਸੈਨਾ ਦੇ ਸਾਬਕਾ ਵਿਧਾਇਕ ਘਨਸ਼ਿਆਮ ਦੂਬੇ ਦੇ ਘਰ ਵੀ ਛਾਪੇਮਾਰੀ ਕੀਤੀ ਹੈ। ਸੂਤਰਾਂ ਤੋਂ ਜਾਣਕਾਰੀ ਮਿਲ ਰਹੀ ਹੈ ਕਿ ਟੈਕਸ ਚੋਰੀ ਦੇ ਮਾਮਲੇ 'ਚ ਪ੍ਰਦੀਪ ਸ਼ਰਮਾ ਦੇ ਘਰ 'ਤੇ ਇਹ ਕਾਰਵਾਈ ਕੀਤੀ ਗਈ ਹੈ।
ਪ੍ਰਦੀਪ ਸ਼ਰਮਾ ਦਾ ਘਰ ਮੁੰਬਈ ਦੇ ਪੱਛਮੀ ਉਪਨਗਰ ਅੰਧੇਰੀ ਇਲਾਕੇ 'ਚ ਐਵਰੈਸਟ ਹਾਈਟ ਬਿਲਡਿੰਗ ਦੀ 19ਵੀਂ ਮੰਜ਼ਿਲ 'ਤੇ ਸਥਿਤ ਹੈ, ਜਿੱਥੇ ਇਨਕਮ ਟੈਕਸ ਵਿਭਾਗ ਦੇ ਦਸ ਤੋਂ ਬਾਰਾਂ ਅਧਿਕਾਰੀ ਕਾਰਵਾਈ ਕਰਨ ਪਹੁੰਚੇ ਸਨ।