ਨਵੀਂ ਦਿੱਲੀ:1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਪੁਲਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਦੇ ਦੋਸ਼ੀ ਜਗਦੀਸ਼ ਟਾਈਟਲਰ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਟਾਈਟਲਰ ਨੇ ਅਦਾਲਤ ਨੂੰ ਕਿਹਾ ਕਿ ਉਹ ਮੁਕੱਦਮੇ ਦਾ ਸਾਹਮਣਾ ਕਰੇਗਾ। ਇਸ ਤੋਂ ਬਾਅਦ ਰੌਜ਼ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਗਵਾਹਾਂ ਦੇ ਬਿਆਨ ਦਰਜ ਕਰਨ ਦੇ ਹੁਕਮ ਦਿੱਤੇ।
ਅਦਾਲਤ ਨੇ 20 ਅਗਸਤ ਨੂੰ ਟਾਈਟਲਰ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 147, 149, 153ਏ, 188, 109, 295, 380, 302 ਤਹਿਤ ਦੋਸ਼ ਆਇਦ ਕਰਨ ਦਾ ਹੁਕਮ ਦਿੱਤਾ ਸੀ। ਸੁਣਵਾਈ ਦੌਰਾਨ ਜਗਦੀਸ਼ ਟਾਈਟਲਰ ਵੱਲੋਂ ਪੇਸ਼ ਹੋਏ ਵਕੀਲ ਮਨੂ ਸ਼ਰਮਾ ਨੇ ਕਿਹਾ ਸੀ ਕਿ ਸੀਬੀਆਈ ਨੇ ਇਸ ਮਾਮਲੇ ਵਿੱਚ ਦੋ ਕਲੋਜ਼ਰ ਰਿਪੋਰਟਾਂ ਦਾਇਰ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ 2009 ਵਿੱਚ ਸਹਿ ਮੁਲਜ਼ਮ ਸੁਰੇਸ਼ ਕੁਮਾਰ ਪੰਨੇਵਾਲਾ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਸੀ, ਜਿਸ ਨੂੰ ਹੇਠਲੀ ਅਦਾਲਤ ਨੇ ਬਰੀ ਕਰ ਦਿੱਤਾ ਸੀ। ਮਨੂ ਸ਼ਰਮਾ ਨੇ ਕਿਹਾ ਕਿ ਇਸ ਕੇਸ ਵਿੱਚ 1984 ਤੋਂ 2022-23 ਤੱਕ ਕੋਈ ਗਵਾਹ ਨਹੀਂ ਸੀ। ਇੰਨੇ ਲੰਬੇ ਸਮੇਂ ਬਾਅਦ ਪੇਸ਼ ਹੋਏ ਗਵਾਹਾਂ 'ਤੇ ਭਰੋਸਾ ਕਿਵੇਂ ਕੀਤਾ ਜਾ ਸਕਦਾ ਹੈ?
ਗਵਾਹਾਂ ਦਾ ਵਕੀਲ ਅੱਤਵਾਦੀ ਐਲਾਨਿਆ