ਜੰਮੂ-ਕਸ਼ਮੀਰ/ਸ਼੍ਰੀਨਗਰ: ਜੰਮੂ-ਕਸ਼ਮੀਰ ਪੁਲਿਸ ਨੇ ਸ਼੍ਰੀਨਗਰ ਦੇ ਬਾਹਰਵਾਰ ਇਕ ਪਰਿਵਾਰ ਤੋਂ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਦੋਸ਼ 'ਚ ਬਿਹਾਰ ਦੀ ਇਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਔਰਤ ਪਿਛਲੇ ਕਈ ਸਾਲਾਂ ਤੋਂ ਸ਼੍ਰੀਨਗਰ 'ਚ ਨੌਕਰਾਣੀ ਦਾ ਕੰਮ ਕਰ ਰਹੀ ਸੀ।
ਪੁਲਿਸ ਨੇ ਦੱਸਿਆ ਕਿ ਉਮਰਾਬਾਦ ਸ਼੍ਰੀਨਗਰ ਦੇ ਪੀਰਜ਼ਾਦਾ ਅਖਤਰ ਹੁਸੈਨ ਦੀ ਬੇਟੀ ਤੋਂ ਸ਼ਿਕਾਇਤ ਮਿਲੀ ਸੀ ਕਿ ਉਸ ਦੇ ਘਰ 'ਚ ਚੋਰੀ ਹੋਈ ਹੈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਜਦੋਂ ਉਸ ਦੇ ਮਾਤਾ-ਪਿਤਾ 15 ਅਤੇ 16 ਜਨਵਰੀ ਦੀ ਦਰਮਿਆਨੀ ਰਾਤ ਨੂੰ ਉਮਰਾਹ ਲਈ ਸਾਊਦੀ ਅਰਬ ਗਏ ਹੋਏ ਸਨ ਤਾਂ ਕੁਝ ਅਣਪਛਾਤੇ ਚੋਰਾਂ ਨੇ ਉਨ੍ਹਾਂ ਦੇ ਘਰ ਦਾਖਲ ਹੋ ਕੇ ਗਹਿਣੇ ਚੋਰੀ ਕਰ ਲਏ।
ਪੁਲਿਸ ਨੇ ਅਖਤਰ ਹੁਸੈਨ ਦੀ ਬੇਟੀ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ। ਇਸ ਦੌਰਾਨ ਕੁਝ ਸ਼ੱਕੀਆਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸ੍ਰੀਨਗਰ ਦੇ ਰਹਿਣ ਵਾਲੇ ਮੁਹੰਮਦ ਛੋਟੂ ਦੀ ਪਤਨੀ ਜਨਾਤੁਲ ਬੇਗਮ ਗਹਿਣੇ ਚੋਰੀ ਦੇ ਜੁਰਮ ਵਿੱਚ ਸ਼ਾਮਿਲ ਸੀ। ਪੁਲਿਸ ਨੇ ਮੁਲਜ਼ਮ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੌਰਾਨ ਮਹਿਲਾ ਤੋਂ ਪੁੱਛਗਿੱਛ ਕਰਨ 'ਤੇ ਗਹਿਣੇ ਬਰਾਮਦ ਕਰ ਲਏ ਗਏ ਹਨ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਔਰਤ ਬਿਹਾਰ ਦੇ ਮਧੇਪੁਰਾ ਜ਼ਿਲੇ ਦੇ ਕੁਸਥਾਨ ਦੀ ਰਹਿਣ ਵਾਲੀ ਹੈ।
ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਚੇਤ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਨੇੜੇ ਦੇ ਪੁਲਿਸ ਸਟੇਸ਼ਨ ਜਾਂ 112 'ਤੇ ਡਾਇਲ ਕਰਨ ਤਾਂ ਜੋ ਮੁਲਜ਼ਮਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾ ਸਕੇ।