ਪੰਜਾਬ

punjab

ETV Bharat / bharat

ਦਿੱਲੀ ਐਕਸਾਈਜ਼ ਘੁਟਾਲੇ ਮਾਮਲੇ 'ਚ ਕੇ. ਕਵਿਤਾ ਦੀ ਨਿਆਂਇਕ ਹਿਰਾਸਤ 20 ਮਈ ਤੱਕ ਵਧਾਈ - K KAVITHA Judicial Custody - K KAVITHA JUDICIAL CUSTODY

ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਬੀਆਰਐਸ ਆਗੂ ਕੇ. ਕਵਿਤਾ ਦੀ ਨਿਆਂਇਕ ਹਿਰਾਸਤ 20 ਮਈ ਤੱਕ ਵਧਾ ਦਿੱਤੀ ਗਈ ਹੈ। ਦਿੱਲੀ ਆਬਕਾਰੀ ਘੁਟਾਲਾ ਮਾਮਲੇ ਵਿੱਚ ਅੱਜ ਕਵਿਤਾ ਦੀ ਨਿਆਂਇਕ ਹਿਰਾਸਤ ਖ਼ਤਮ ਹੋ ਰਹੀ ਸੀ, ਜਿਸ ਲਈ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।

K KAVITHA JUDICIAL CUSTODY
K KAVITHA JUDICIAL CUSTODY (Etv Bharat)

By ETV Bharat Punjabi Team

Published : May 14, 2024, 6:30 PM IST

ਨਵੀਂ ਦਿੱਲੀ:ਦਿੱਲੀ ਆਬਕਾਰੀ ਘੁਟਾਲੇ ਦੇ ਮਾਮਲੇ ਵਿੱਚ ਰੌਜ਼ ਐਵੇਨਿਊ ਕੋਰਟ ਨੇ ਬੀਆਰਐਸ ਆਗੂ ਕੇ. ਕਵਿਤਾ ਦੀ ਨਿਆਂਇਕ ਹਿਰਾਸਤ 20 ਮਈ ਤੱਕ ਵਧਾ ਦਿੱਤੀ ਗਈ ਹੈ। ਦਿੱਲੀ ਆਬਕਾਰੀ ਘੁਟਾਲੇ ਮਾਮਲੇ ਵਿੱਚ ਅੱਜ ਕਵਿਤਾ ਦੀ ਨਿਆਂਇਕ ਹਿਰਾਸਤ ਖ਼ਤਮ ਹੋ ਰਹੀ ਸੀ, ਜਿਸ ਲਈ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਈਡੀ ਵੱਲੋਂ ਜਾਂਚ ਨਾਲ ਸਬੰਧਿਤ ਪੱਤਰ ਵੀ ਸੌਂਪਿਆ ਗਿਆ ਪਰ ਅਦਾਲਤ ਨੇ ਇਸ ’ਤੇ ਗੌਰ ਕੀਤੇ ਬਿਨਾਂ ਸੁਣਵਾਈ ਮੁਲਤਵੀ ਕਰ ਦਿੱਤੀ ਅਤੇ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਨਿਆਂਇਕ ਹਿਰਾਸਤ ਵਿੱਚ ਵਾਧਾ ਕਰਨ ਦੇ ਹੁਕਮ ਦਿੱਤੇ।

ਇਸ ਤੋਂ ਪਹਿਲਾਂ ਅਦਾਲਤ ਨੇ ਕਵਿਤਾ ਨੂੰ 6 ਮਈ ਨੂੰ ਅਦਾਲਤ ਵਿੱਚ ਪੇਸ਼ ਹੋਣ ਦੀ ਇਜਾਜ਼ਤ ਦਿੱਤੀ ਸੀ। ਇਸ ਦੌਰਾਨ ਅਦਾਲਤ ਨੇ ਕੇ ਕਵਿਤਾ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਜਿਸ ਤੋਂ ਬਾਅਦ 7 ਮਈ ਨੂੰ ਅਦਾਲਤ ਨੇ ਕੇ ਕਵਿਤਾ ਨੂੰ 14 ਮਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।ਕੇ ਕਵਿਤਾ ਨੂੰ ਵੀ ਸੀਬੀਆਈ ਨੇ 11 ਅਪ੍ਰੈਲ ਨੂੰ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਮੁਤਾਬਿਕ ਕੇ ਕਵਿਤਾ ਵੀ ਦਿੱਲੀ ਆਬਕਾਰੀ ਘੁਟਾਲੇ ਦੀ ਸਾਜ਼ਿਸ਼ ਵਿੱਚ ਸ਼ਾਮਲ ਸੀ। ਇਸ ਤੋਂ ਪਹਿਲਾਂ ਕਵਿਤਾ ਆਬਕਾਰੀ ਘੁਟਾਲੇ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਸੀ।

ਸੀਬੀਆਈ ਨੇ ਇਸ ਮਾਮਲੇ ਵਿੱਚ 6 ਅਪ੍ਰੈਲ ਨੂੰ ਕੇ ਕਵਿਤਾ ਤੋਂ ਵੀ ਨਿਆਇਕ ਹਿਰਾਸਤ ਵਿੱਚ ਪੁੱਛਗਿੱਛ ਕੀਤੀ ਸੀ। ਇਸ ਦੇ ਲਈ 5 ਅਪ੍ਰੈਲ ਨੂੰ ਅਦਾਲਤ ਨੇ ਸੀਬੀਆਈ ਨੂੰ ਕੇ ਕਵਿਤਾ ਤੋਂ ਨਿਆਂਇਕ ਹਿਰਾਸਤ ਵਿੱਚ ਪੁੱਛਗਿੱਛ ਕਰਨ ਦੀ ਇਜਾਜ਼ਤ ਦਿੱਤੀ ਸੀ। ਦੱਸ ਦੇਈਏ ਕਿ ਈਡੀ ਨੇ ਕਵਿਤਾ ਨੂੰ 15 ਮਾਰਚ ਨੂੰ ਹੈਦਰਾਬਾਦ ਵਿੱਚ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ। ਈਡੀ ਦੇ ਮੁਤਾਬਿਕ, ਇੰਡੋ ਸਪਿਰਿਟਸ ਦੇ ਮਾਧਿਅਮ ਨਾਲ ਹੋਏ ਮੁਨਾਫ਼ੇ ਦਾ 33 ਫ਼ੀਸਦੀ ਹਿੱਸਾ ਕਵਿਤਾ ਨੂੰ ਪਹੁੰਚਿਆ। ਕਵਿਤਾ ਸ਼ਰਾਬ ਕਾਰੋਬਾਰੀਆਂ ਦੀ ਲਾਬੀ ਸਾਊਥ ਗਰੁੱਪ ਨਾਲ ਜੁੜੀ ਹੋਈ ਸੀ। ਈਡੀ ਨੇ ਕਵਿਤਾ ਨੂੰ ਪੁੱਛਗਿੱਛ ਲਈ ਦੋ ਵਾਰ ਸੰਮਨ ਭੇਜੇ ਸਨ, ਪਰ ਕਵਿਤਾ ਨੇ ਇਸ ਨੂੰ ਨਜ਼ਰਅੰਦਾਜ਼ ਕੀਤਾ ਅਤੇ ਪੇਸ਼ ਨਹੀਂ ਹੋਈ, ਜਿਸ ਤੋਂ ਬਾਅਦ ਛਾਪੇਮਾਰੀ ਕੀਤੀ ਗਈ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

ABOUT THE AUTHOR

...view details