ਹੈਦਰਾਬਾਦ:ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਆਪਣੀ ਪਾਰਟੀ ਬੀ.ਆਰ.ਐੱਸ. ਕੇਸ਼ਵ ਰਾਓ (ਕੇਕੇ) ਨੇ ਵੀ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵੀਰਵਾਰ ਨੂੰ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਕੇਸ਼ਵ ਰਾਓ ਬੁੱਧਵਾਰ ਨੂੰ ਫਿਰ ਤੋਂ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਦਿੱਲੀ 'ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ, ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਅਤੇ ਤੇਲੰਗਾਨਾ ਕਾਂਗਰਸ ਦੇ ਇੰਚਾਰਜ ਦੀਪਦਾਸ ਮੁਨਸ਼ੀ ਨੇ ਉਨ੍ਹਾਂ ਦਾ ਪਾਰਟੀ 'ਚ ਸਵਾਗਤ ਕੀਤਾ।
ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਤੋਂ ਰਾਜ ਸਭਾ ਲਈ ਚੁਣੇ ਗਏ ਕੇਸ਼ਵ ਰਾਓ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੰਸਦ ਦੇ ਉਪਰਲੇ ਸਦਨ ਦੀ ਮੈਂਬਰਸ਼ਿਪ ਛੱਡਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਉਨ੍ਹਾਂ ਦਾ ਕਾਰਜਕਾਲ ਅਜੇ ਦੋ ਸਾਲ ਬਾਕੀ ਸੀ। ਰਾਜ ਸਭਾ ਦੀ ਮੈਂਬਰੀ ਤੋਂ ਅਸਤੀਫਾ ਦੇਣ ਤੋਂ ਬਾਅਦ 85 ਸਾਲਾ ਨੇਤਾ ਨੇ ਕਿਹਾ ਕਿ ਉਨ੍ਹਾਂ ਲਈ ਇਸ ਅਹੁਦੇ 'ਤੇ ਬਣੇ ਰਹਿਣਾ ਨੈਤਿਕ ਅਤੇ ਕਾਨੂੰਨੀ ਤੌਰ 'ਤੇ ਉਚਿਤ ਨਹੀਂ ਹੈ। ਇਸ ਦੇ ਨਾਲ ਹੀ ਕਾਂਗਰਸ ਨੇਤਾਵਾਂ ਦਾ ਕਹਿਣਾ ਹੈ ਕਿ ਕੇਸ਼ਵ ਰਾਓ ਨੂੰ ਛੇਤੀ ਹੀ ਪਾਰਟੀ 'ਚ ਅਹਿਮ ਜ਼ਿੰਮੇਵਾਰੀ ਮਿਲ ਸਕਦੀ ਹੈ।