ਪੰਜਾਬ

punjab

ETV Bharat / bharat

ਦਿੱਲੀ 'ਚ ਚਾਕੂ ਨਾਲ ਹੋਏ ਹਮਲੇ 'ਚ ਪਿਓ-ਪੁੱਤ ਦੀ ਮੌਤ, ਬਦਮਾਸ਼ ਕਰਾਰ ਸੀ ਮ੍ਰਿਤਕ - Knife Attack In Delhi

Father Son Murder In Delhi: ਦੱਖਣੀ ਦਿੱਲੀ ਦੇ ਮਾਲਵੀਆ ਨਗਰ ਇਲਾਕੇ 'ਚ ਚਾਕੂ ਨਾਲ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਬਦਮਾਸ਼ਾਂ ਨੇ ਪਿਉ-ਪੁੱਤ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਇਲਾਕੇ ਦੇ ਸ਼ਰਾਰਤੀ ਅਨਸਰਾਂ ਨੇ ਅੰਜਾਮ ਦਿੱਤਾ ਹੈ। ਫਿਲਹਾਲ ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।

Knife Attack In Delhi
ਦਿੱਲੀ ਵਿੱਚ ਚਾਕੂ ਨਾਲ ਹਮਲਾ

By ETV Bharat Punjabi Team

Published : Mar 11, 2024, 9:20 AM IST

Updated : Mar 11, 2024, 9:26 AM IST

ਨਵੀਂ ਦਿੱਲੀ: ਦੱਖਣੀ ਦਿੱਲੀ ਦੇ ਮਾਲਵੀਆ ਨਗਰ ਥਾਣਾ ਖੇਤਰ 'ਚ ਚਾਕੂ ਨਾਲ ਵਾਰ ਕਰਕੇ ਪਿਤਾ-ਪੁੱਤਰ ਦੀ ਹੱਤਿਆ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੀੜਤਾਂ ਦਾ ਆਪਣੇ ਗੁਆਂਢੀਆਂ ਨਾਲ ਮਾਮੂਲੀ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ। ਇਸ ਤੋਂ ਬਾਅਦ ਕਾਤਲਾਂ ਨੇ ਪਿਉ-ਪੁੱਤ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਮਾਲਵੀਆ ਨਗਰ ਥਾਣਾ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਤਲਾਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਪਿਤਾ ਜੈਭਗਵਾਨ ਅਤੇ ਪੁੱਤਰ ਸੌਰਭ ਵਜੋਂ ਹੋਈ ਹੈ।

ਆਪਸੀ ਰੰਜਿਸ਼ ਦਾ ਮਾਮਲਾ: ਪੁਲਿਸ ਮੁਤਾਬਿਕ ਮਾਲਵੀਆ ਨਗਰ ਪੁਲਿਸ ਸਟੇਸ਼ਨ 'ਚ ਰਾਤ 8 ਵਜੇ ਫੋਨ ਆਇਆ ਕਿ ਚਿਰਾਗ ਦਿੱਲੀ 'ਚ ਚਾਕੂ ਮਾਰਨ ਦੀ ਘਟਨਾ ਵਾਪਰੀ ਹੈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਨੁਸਾਰ ਇਹ ਕਤਲ ਆਪਸੀ ਰੰਜਿਸ਼ ਦਾ ਮਾਮਲਾ ਹੈ। ਪੁਲਿਸ ਇਸ ਕਤਲ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨੂੰ ਫੜਨ ਦਾ ਦਾਅਵਾ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਜੈ ਭਗਵਾਨ ਕੇਬਲ ਦਾ ਕੰਮ ਕਰਦਾ ਸੀ ਅਤੇ ਉਸ ਦੀ ਇਲਾਕੇ ਦੇ ਕਿਸੇ ਵਿਅਕਤੀ ਨਾਲ ਪਹਿਲਾਂ ਹੀ ਰੰਜਿਸ਼ ਚੱਲ ਰਹੀ ਸੀ। ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਇਨ੍ਹਾਂ ਲੋਕਾਂ ਨੇ ਪਹਿਲਾਂ ਵੀ ਉਨ੍ਹਾਂ ਦੇ ਘਰ 'ਤੇ ਪੱਥਰਾਅ ਕੀਤਾ ਸੀ। ਜਿਸ ਸਬੰਧੀ ਕਈ ਵਾਰ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ, ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ।

ਮਾਮਲੇ ਦੀ ਜਾਂਚ ਸ਼ੁਰੂ: ਇਸ ਦੌਰਾਨ ਦੱਖਣੀ ਦਿੱਲੀ ਜ਼ਿਲ੍ਹੇ ਦੇ ਡੀਸੀਪੀ ਅੰਕਿਤ ਚੌਹਾਨ ਵੀ ਮੌਕੇ ’ਤੇ ਪੁੱਜੇ। ਉਸ ਨੇ ਦੱਸਿਆ ਕਿ ਫੋਨ ਮਿਲਣ ਤੋਂ ਬਾਅਦ ਪੁਲਿਸ ਤੁਰੰਤ ਮੌਕੇ 'ਤੇ ਪਹੁੰਚ ਗਈ। ਪੁਲਿਸ ਪਰਿਵਾਰਕ ਮੈਂਬਰਾਂ ਤੋਂ ਪੁੱਛ-ਗਿੱਛ ਕਰ ਰਹੀ ਹੈ। ਅਸੀਂ ਜਲਦ ਹੀ ਕਤਲ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਫੜ ਲਵਾਂਗੇ। ਇਸ ਲਈ ਅਸੀਂ ਪੰਜ ਟੀਮਾਂ ਬਣਾਈਆਂ ਹਨ। ਡੀਸੀਪੀ ਅੰਕਿਤ ਚੌਹਾਨ ਨੇ ਦੱਸਿਆ ਕਿ ਮ੍ਰਿਤਕ ਦਾ ਪਿਤਾ ਮਾਲਵੀਆ ਨਗਰ ਥਾਣੇ ਦਾ ਘੋਸ਼ਿਤ ਪੁਰਾਣਾ ਅਪਰਾਧੀ ਸੀ ਅਤੇ ਉਸ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਹਥਿਆਰ ਖੋਹਣ ਆਦਿ ਦੇ ਕਈ ਕੇਸ ਦਰਜ ਹਨ। ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਹ ਲੜਾਈ ਕਿਸ ਗੱਲ ਨੂੰ ਲੈ ਕੇ ਸੀ ਅਤੇ ਨਾ ਹੀ ਅਜੇ ਤੱਕ ਕਾਤਲਾਂ ਦੀ ਪਛਾਣ ਹੋ ਸਕੀ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਕਾਤਲਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

Last Updated : Mar 11, 2024, 9:26 AM IST

ABOUT THE AUTHOR

...view details