ਚੰਡੀਗੜ੍ਹ: ਲੋਕ ਸਭਾ ਚੋਣਾਂ 2024 ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਦੇ ਨਾਲ-ਨਾਲ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਕਰਨ ਵਿੱਚ ਲੱਗੀ ਹੋਈ ਹੈ। ਅੱਜ (ਬੁੱਧਵਾਰ, 10 ਅਪ੍ਰੈਲ) ਭਾਜਪਾ ਨੇ 10ਵੀਂ ਸੂਚੀ ਜਾਰੀ ਕਰ ਦਿੱਤੀ ਹੈ। 10 ਦੀ ਸੂਚੀ ਵਿੱਚ, ਪਾਰਟੀ ਨੇ ਦੇਸ਼ ਭਰ ਵਿੱਚ ਵੱਖ-ਵੱਖ ਲੋਕ ਸਭਾ ਸੀਟਾਂ ਲਈ 9 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਸੂਚੀ ਵਿੱਚ ਭਾਜਪਾ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਸੰਜੇ ਟੰਡਨ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਪਾਰਟੀ ਨੇ ਚੰਡੀਗੜ੍ਹ ਤੋਂ ਮੌਜੂਦਾ ਸੰਸਦ ਮੈਂਬਰ ਅਤੇ ਅਦਾਕਾਰਾ ਕਿਰਨ ਖੇਰ ਦੀ ਟਿਕਟ ਰੱਦ ਕਰ ਦਿੱਤੀ ਹੈ। ਇਸ ਤੋਂ ਇਲਾਵਾ ਪਾਰਟੀ ਨੇ ਸਾਬਕਾ ਪ੍ਰਧਾਨ ਮੰਤਰੀ ਚੰਦਰਸ਼ੇਖਰ ਦੇ ਪੁੱਤਰ ਨੀਰਜ ਸ਼ੇਖਰ ਨੂੰ ਉੱਤਰ ਪ੍ਰਦੇਸ਼ ਦੀ ਬਲੀਆ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਇਸ ਦੇ ਨਾਲ ਹੀ ਬੀ.ਜੇ.ਪੀ ਬੰਗਾਲ ਦੀ ਆਸਨਸੋਲ ਲੋਕ ਸਭਾ ਸੀਟ ਤੋਂ ਐੱਸ. ਆਹਲੂਵਾਲੀਆ ਨੂੰ ਟਿਕਟ ਦਿੱਤੀ ਗਈ ਹੈ।
ਭਾਜਪਾ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਸੰਜੇ ਟੰਡਨ ਨੂੰ ਬਣਾਇਆ ਉਮੀਦਵਾਰ, ਮੌਜੂਦਾ ਸੰਸਦ ਮੈਂਬਰ ਕਿਰਨ ਖੇਰ ਦੀ ਟਿਕਟ ਰੱਦ - Lok Sabha Election 2024 - LOK SABHA ELECTION 2024
Lok Sabha Election 2024 BJP Candidate List : ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ 2024 ਲਈ 10ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਭਾਜਪਾ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਸੰਜੇ ਟੰਡਨ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਪਾਰਟੀ ਨੇ ਮੌਜੂਦਾ ਸੰਸਦ ਮੈਂਬਰ ਕਿਰਨ ਖੇਰ ਦੀ ਟਿਕਟ ਰੱਦ ਕਰ ਦਿੱਤੀ ਹੈ।
Published : Apr 10, 2024, 3:59 PM IST
ਸੰਜੇ ਟੰਡਨ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹਨ: ਤੁਹਾਨੂੰ ਦੱਸ ਦੇਈਏ ਕਿ ਸੰਜੇ ਟੰਡਨ ਛੱਤੀਸਗੜ੍ਹ ਦੇ ਸਾਬਕਾ ਰਾਜਪਾਲ ਸ. ਬਲਰਾਮਜੀ ਦਾਸ ਟੰਡਨ ਦੇ ਪੁੱਤਰ ਹਨ ਅਤੇ ਲੰਬੇ ਸਮੇਂ ਤੋਂ ਭਾਜਪਾ ਨਾਲ ਜੁੜੇ ਹੋਏ ਹਨ। ਸੰਜੇ ਟੰਡਨ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਸੰਜੇ ਟੰਡਨ ਹਿਮਾਚਲ ਪ੍ਰਦੇਸ਼ ਭਾਜਪਾ ਦੇ ਸਹਿ-ਇੰਚਾਰਜ ਵੀ ਹਨ।
Mission 2024 'ਚ ਲੱਗੀ BJP:ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਭਾਜਪਾ ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਚੋਣ ਬਹੁਤ ਸੋਚ ਸਮਝ ਕੇ ਕੀਤੀ ਹੈ। ਇਹੀ ਕਾਰਨ ਹੈ ਕਿ ਪਾਰਟੀ ਕਾਫੀ ਸੋਚ ਵਿਚਾਰ ਤੋਂ ਬਾਅਦ ਨਾਵਾਂ ਦਾ ਐਲਾਨ ਕਰ ਰਹੀ ਹੈ। ਭਾਜਪਾ ਨੇ ਕੇਂਦਰੀ ਚੋਣ ਕਮੇਟੀ ਵੱਲੋਂ ਨਾਵਾਂ ਨੂੰ ਅੰਤਿਮ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਇੰਡੀਆ ਅਲਾਇੰਸ ਨੇ ਹਜੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।
- ਭਿਲਾਈ 'ਚ ਕੇਡੀਆ ਡਿਸਟਲਰੀ ਕੰਪਨੀ ਦੀ ਬੱਸ ਖਾਈ 'ਚ ਡਿੱਗੀ, 12 ਦੀ ਮੌਤ, 15 ਤੋਂ ਵੱਧ ਜ਼ਖਮੀ, 10 ਦੀ ਹਾਲਤ ਗੰਭੀਰ - BHILAI BUS ACCIDENT
- ਸੁਪਰੀਮ ਕੋਰਟ ਜਾਵੇਗੀ AAP, ਦਿੱਲੀ ਹਾਈਕੋਰਟ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਦੱਸਿਆ ਕਾਨੂੰਨੀ ਸਹੀ - Kejriwal Arrest Challenged In Court
- ਉੱਤਰਾਖੰਡ ਦੇ ਨੈਨੀਤਾਲ 'ਚ ਵਾਪਰਿਆ ਭਿਆਨਕ ਹਾਦਸਾ, ਡੂੰਘੀ ਖੱਡ 'ਚ ਗੱਡੀ ਡਿੱਗਣ ਨਾਲ 8 ਲੋਕਾਂ ਦੀ ਮੌਤ - Uttarakhand road accident