ਪੰਜਾਬ

punjab

ETV Bharat / bharat

ਰਾਹਤ ਲੈ ਕੇ ਆਈ ਜੂਨ ਦੀ ਪਹਿਲੀ ਤਰੀਕ, ਸਸਤਾ ਹੋਇਆ LPG ਸਿਲੰਡਰ, ਜਾਣੋ ਨਵੀਆਂ ਕੀਮਤਾਂ - LPG Price Decreased

LPG Price Decreased: ਜੂਨ ਦੀ ਪਹਿਲੀ ਤਰੀਕ ਨੂੰ ਤੇਲ ਕੰਪਨੀਆਂ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅੱਜ ਸਵੇਰੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਨਵੀਆਂ ਕੀਮਤਾਂ ਅੱਜ ਤੋਂ ਹੀ ਲਾਗੂ ਹੋ ਰਹੀਆਂ ਹਨ।

LPG Price Decreased
LPG Price Decreased (Getty Images)

By ETV Bharat Business Team

Published : Jun 1, 2024, 10:40 AM IST

ਹੈਦਰਾਬਾਦ: ਦੇਸ਼ 'ਚ ਅੱਜ ਲੋਕ ਸਭਾ ਚੋਣਾਂ 2024 ਦਾ ਆਖਰੀ ਪੜਾਅ ਚੱਲ ਰਿਹਾ ਹੈ। ਇਸ ਦੌਰਾਨ ਆਮ ਲੋਕਾਂ ਲਈ ਰਾਹਤ ਦੀ ਖਬਰ ਸਾਹਮਣੇ ਆਈ ਹੈ। ਅੱਜ ਸਵੇਰੇ ਤੇਲ ਕੰਪਨੀਆਂ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ, ਰਾਹਤ ਦਿੰਦੇ ਹੋਏ ਕੰਪਨੀਆਂ ਨੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਭਾਰੀ ਕਟੌਤੀ ਕਰ ਦਿੱਤੀ ਹੈ।

ਤੇਲ ਕੰਪਨੀਆਂ ਦੀਆਂ ਵੈੱਬਸਾਈਟਾਂ ਅਨੁਸਾਰ, ਨਵੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਰਾਜਧਾਨੀ ਦਿੱਲੀ ਵਿੱਚ 19 ਕਿੱਲੋਗ੍ਰਾਮ ਵਾਲੇ ਸਿਲੰਡਰ ਦੀ ਨਵੀਂ ਕੀਮਤ 69.50 ਰੁਪਏ ਘੱਟ ਗਈ ਹੈ। ਇਸ ਦੇ ਨਾਲ ਹੀ, ਕੋਲਕਾਤਾ 'ਚ ਸਿਲੰਡਰ 72 ਰੁਪਏ ਸਸਤਾ ਹੋ ਗਿਆ ਹੈ। ਮੁੰਬਈ ਦੀ ਗੱਲ ਕਰੀਏ, ਤਾਂ ਕਮਰਸ਼ੀਅਲ ਸਿਲੰਡਰ ਦੀ ਕੀਮਤ 69.50 ਰੁਪਏ ਘਟਾਈ ਗਈ ਹੈ। ਚੇਨਈ 'ਚ ਵੀ 70.50 ਰੁਪਏ ਦੀ ਕਟੌਤੀ ਕੀਤੀ ਗਈ ਹੈ।

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕੰਪਨੀਆਂ ਨੇ ਸਿਲੰਡਰ ਦੀਆਂ ਕੀਮਤਾਂ ਘਟਾਈਆਂ ਹਨ। ਇਹ ਲਗਾਤਾਰ ਤੀਜਾ ਮਹੀਨਾ ਹੈ ਜਦੋਂ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ। ਦੱਸ ਦਈਏ ਕਿ ਅਪ੍ਰੈਲ ਅਤੇ ਮਈ ਮਹੀਨੇ ਵਿੱਚ ਵੀ ਲੋਕਾਂ ਨੂੰ ਰਾਹਤ ਦਿੱਤੀ ਗਈ ਸੀ।

ਸਿਲੰਡਰ ਦੀਆਂ ਨਵੀਆਂ ਕੀਮਤਾਂ:ਸਿਲੰਡਰ ਦੀਆਂ ਕੀਮਤਾਂ ਇੰਡੀਅਨ ਆਇਲ ਕਾਰਪੋਰੇਸ਼ਨ ਦੀ ਵੈੱਬਸਾਈਟ 'ਤੇ ਅਪਡੇਟ ਕੀਤੀਆਂ ਗਈਆਂ ਹਨ, ਜੋ ਅੱਜ ਤੋਂ ਲਾਗੂ ਹੋ ਗਈਆਂ ਹਨ। ਰਾਜਧਾਨੀ ਦਿੱਲੀ ਵਿੱਚ ਵਪਾਰਕ ਗੈਸ ਦੀ ਨਵੀਂ ਕੀਮਤ 1676 ਰੁਪਏ ਹੋ ਗਈ ਹੈ, ਜੋ ਪਹਿਲਾਂ 1745.50 ਰੁਪਏ ਮਿਲਦੀ ਸੀ। ਇਸ ਦੇ ਨਾਲ ਹੀ, ਮਾਇਆਨਗਰੀ ਮੁੰਬਈ 'ਚ ਸਿਲੰਡਰ ਪਹਿਲਾਂ 1698.50 ਰੁਪਏ ਸੀ, ਜੋ ਅੱਜ ਤੋਂ 1629 ਰੁਪਏ 'ਚ ਮਿਲੇਗਾ। ਜੇਕਰ ਕੋਲਕਾਤਾ ਦੀ ਗੱਲ ਕਰੀਏ, ਤਾਂ 19 ਕਿੱਲੋ ਦਾ ਸਿਲੰਡਰ ਪਹਿਲਾਂ 1859 ਰੁਪਏ 'ਚ ਮਿਲਦਾ ਸੀ, ਜੋ ਹੁਣ ਘਟਾ ਕੇ 1787 ਰੁਪਏ ਹੋ ਗਿਆ ਹੈ। ਚੇਨਈ 'ਚ ਸਿਲੰਡਰ ਪਹਿਲਾਂ 1911 ਰੁਪਏ ਸੀ, ਜਿਸ ਦੀ ਕੀਮਤ 1840.50 ਰੁਪਏ 'ਤੇ ਆ ਗਈ ਹੈ।

ਘਰੇਲੂ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ:ਤੇਲ ਕੰਪਨੀਆਂ ਨੇ ਘਰੇਲੂ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ। 14.2 ਕਿੱਲੋ ਦਾ ਸਿਲੰਡਰ ਪੁਰਾਣੀ ਕੀਮਤ 'ਤੇ ਹੀ ਮਿਲੇਗਾ। ਇਸ ਦੇ ਨਾਲ ਹੀ, ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕਟੌਤੀ ਹੋਣ ਕਾਰਨ ਬਾਹਰ ਖਾਣਾ-ਪੀਣਾ ਵੀ ਸਸਤਾ ਹੋਣ ਦੀ ਉਮੀਦ ਹੈ।

ਘਰੇਲੂ ਸਿਲੰਡਰ ਦੀਆਂ ਕੀਮਤਾਂ:ਕੰਪਨੀਆਂ ਦੀਆਂ ਵੈੱਬਸਾਈਟਾਂ ਅਨੁਸਾਰ, ਰਾਜਧਾਨੀ ਦਿੱਲੀ 'ਚ ਘਰੇਲੂ ਸਿਲੰਡਰ ਦੀ ਕੀਮਤ 803 ਰੁਪਏ ਹੈ। ਇਸ ਦੇ ਨਾਲ ਹੀ, ਉੱਜਵਲਾ ਲਾਭਪਾਤਰੀਆਂ ਨੂੰ ਗੈਸ ਸਿਲੰਡਰ 603 ਰੁਪਏ ਵਿੱਚ ਮਿਲ ਰਿਹਾ ਹੈ। ਕੋਲਕਾਤਾ 'ਚ ਇਸੇ ਸਿਲੰਡਰ ਦੀ ਕੀਮਤ 829 ਰੁਪਏ ਹੈ। ਮੁੰਬਈ 'ਚ ਇਸ ਦੀ ਕੀਮਤ 802.50 ਰੁਪਏ ਹੈ। ਚੇਨਈ ਵਿੱਚ ਘਰੇਲੂ ਗੈਸ ਦੀ ਕੀਮਤ 818.50 ਰੁਪਏ ਹੈ।

ABOUT THE AUTHOR

...view details