ਪ੍ਰਯਾਗਰਾਜ/ਉੱਤਰ ਪ੍ਰਦੇਸ਼:ਮਹਾਕੁੰਭ 'ਚ ਜਾ ਰਹੇ ਸ਼ਰਧਾਲੂਆਂ ਦੀ ਕਾਰ ਸ਼ੁੱਕਰਵਾਰ ਰਾਤ 2 ਵਜੇ ਪ੍ਰਯਾਗਰਾਜ-ਮਿਰਜ਼ਾਪੁਰ ਹਾਈਵੇ 'ਤੇ ਇਕ ਬੱਸ ਨਾਲ ਟਕਰਾ ਗਈ। ਇਹ ਹਾਦਸਾ ਜ਼ਿਲ੍ਹੇ ਦੇ ਮੇਜਾ ਇਲਾਕੇ 'ਚ ਸ਼ਨੀਵਾਰ ਤੜਕੇ ਵਾਪਰਿਆ। ਇਸ ਹਾਦਸੇ ਵਿੱਚ 10 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ ਅਤੇ 12 ਤੋਂ ਵੱਧ ਲੋਕ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਮੌਕੇ 'ਤੇ ਸਹਿਮ ਦਾ ਮਹੌਲ ਬਣ ਗਿਆ। ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਹੈ।
ਸੀਐਮ ਯੋਗੀ ਨੇ ਕੀਤਾ ਦੁਖ ਪ੍ਰਗਟਾਵਾ
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਪ੍ਰਯਾਗਰਾਜ ਜ਼ਿਲ੍ਹੇ ਵਿੱਚ ਸੜਕ ਹਾਦਸੇ ਦਾ ਨੋਟਿਸ ਲਿਆ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਮੌਕੇ ’ਤੇ ਪੁੱਜ ਕੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਖਮੀਆਂ ਦਾ ਢੁੱਕਵਾਂ ਇਲਾਜ ਕੀਤਾ ਜਾਵੇ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ: ਸੀ.ਐਮ.ਓ
ਛੱਤੀਸਗੜ੍ਹ ਦੇ ਰਹਿਣ ਵਾਲੇ ਸੀ ਸਾਰੇ ਮ੍ਰਿਤਕ
ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਦੇ ਰਹਿਣ ਵਾਲੇ 10 ਲੋਕ ਬੋਲੈਰੋ ਵਿੱਚ ਮਹਾਕੁੰਭ ਇਸ਼ਨਾਨ ਲਈ ਰਵਾਨਾ ਹੋਏ ਸਨ। ਕਾਰ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ। ਜਦਕਿ, ਬੱਸ 'ਚ ਸਵਾਰ ਕੁਝ ਲੋਕ ਜ਼ਖਮੀ ਵੀ ਹੋਏ ਹਨ। ਕਾਰ ਰਾਤ ਕਰੀਬ 2 ਵਜੇ ਪ੍ਰਯਾਗਰਾਜ-ਮਿਰਜ਼ਾਪੁਰ ਹਾਈਵੇਅ ਤੋਂ ਲੰਘ ਰਹੀ ਸੀ। ਇਸ ਦੌਰਾਨ ਮੱਧ ਪ੍ਰਦੇਸ਼ ਦੇ ਰਾਜਗੜ੍ਹ ਜ਼ਿਲ੍ਹੇ ਦੇ ਮੇਜਾ ਇਲਾਕੇ 'ਚ ਸ਼ਰਧਾਲੂਆਂ ਨਾਲ ਭਰੀ ਬੱਸ ਨਾਲ ਕਾਰ ਦੀ ਟੱਕਰ ਹੋ ਗਈ। ਬੱਸ ਸਵਾਰ ਸੰਗਮ ਇਸ਼ਨਾਨ ਕਰਕੇ ਵਾਰਾਣਸੀ ਜਾ ਰਹੇ ਸਨ।
ਇਸ ਹਾਦਸੇ ਵਿੱਚ ਬੋਲੈਰੋ ਗੱਡੀ ਦੇ ਪਰਖੱਚੇ ਉੱਡ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਲੋਕਾਂ ਦੀ ਮਦਦ ਨਾਲ ਕਾਰ 'ਚ ਫਸੇ ਜ਼ਖਮੀ ਲੋਕਾਂ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਭੇਜ ਦਿੱਤਾ ਗਿਆ। ਡਾਕਟਰਾਂ ਨੇ 10 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਹਾਦਸੇ ਤੋਂ ਬਾਅਦ ਪ੍ਰਯਾਗਰਾਜ ਦੇ ਪੁਲਿਸ ਕਮਿਸ਼ਨਰ ਤਰੁਣ ਗਾਬਾ ਅਤੇ ਡੀਐਮ ਰਵਿੰਦਰ ਕੁਮਾਰ ਮੰਡੇਰ ਵੀ ਮੌਕੇ 'ਤੇ ਪਹੁੰਚੇ ਅਤੇ ਘਟਨਾ ਦੀ ਜਾਣਕਾਰੀ ਲਈ। ਹਾਦਸੇ ਵਿੱਚ ਜਾਨ ਗਵਾਉਣ ਵਾਲੇ ਬੋਲੇਰੋ ਸਵਾਰ ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਹਾਦਸੇ ਦੌਰਾਨ ਬੱਸ ਵਿੱਚ ਸਵਾਰ ਇੱਕ ਯਾਤਰੀ ਮੱਧ ਪ੍ਰਦੇਸ਼ ਦੇ ਰਾਜਗੜ੍ਹ ਜ਼ਿਲ੍ਹੇ ਦਾ ਵਾਸੀ ਹੈ।