ਚੰਡੀਗੜ੍ਹ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਵੀਰਵਾਰ ਰਾਤ ਨੂੰ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਪੂਰਾ ਦੇਸ਼ ਸਦਮੇ 'ਚ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪੀਐਮ ਮੋਦੀ ਸਮੇਤ ਕਈ ਹਸਤੀਆਂ ਨੇ ਉਨ੍ਹਾਂ ਨੂੰ ਯਾਦ ਕੀਤਾ ਹੈ। ਕੇਂਦਰ ਸਰਕਾਰ ਨੇ 7 ਦਿਨਾਂ ਦੇ ਸੋਗ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸਾਰੇ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਗਏ ਹਨ।
ਸ਼ਨੀਵਾਰ ਹੋਵੇਗਾ ਅੰਤਿਮ ਸਸਕਾਰ
ਜਾਣਕਾਰੀ ਅਨੁਸਾਰ ਡਾ. ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚ ਗਈ ਹੈ, ਜਿੱਥੇ ਸ਼ਰਧਾਂਜਲੀ ਦੇਣ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਸ਼ਨੀਵਾਰ ਨੂੰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਕਾਂਗਰਸ ਪਾਰਟੀ ਨੇ ਵੀ ਸੋਗ ਦੇ ਚਲਦਿਆਂ ਆਪਣੇ ਸਥਾਪਨਾ ਦਿਵਸ ਦੇ ਸਾਰੇ ਪ੍ਰੋਗਰਾਮ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਹਨ। ਸਾਰੇ ਆਗੂ ਦਿੱਲੀ ਪਹੁੰਚ ਚੁੱਕੇ ਹਨ। ਹੁਣ ਸਵਾਲ ਪੈਦਾ ਹੁੰਦਾ ਹੈ ਕਿ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਿਵੇਂ, ਕਿੱਥੇ ਅਤੇ ਕਦੋਂ ਕੀਤਾ ਜਾਂਦਾ ਹੈ। ਆਓ ਜਾਣਦੇ ਹਾਂ।
ਜਿਵੇਂ ਕਿ ਸਾਰੇ ਜਾਣਦੇ ਹਨ ਕਿ ਮਨਮੋਹਨ ਸਿੰਘ 2004 ਤੋਂ 2014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ। ਇਸ ਲਈ ਉਨ੍ਹਾਂ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਇਹ ਜਾਣਕਾਰੀ ਦਿੱਤੀ।