ਮਹਾਰਾਸ਼ਟਰ/ਮੁੰਬਈ: ਮਹਾਰਾਸ਼ਟਰ ਵਿੱਚ ਮਰਾਠਾ ਰਾਖਵੇਂਕਰਨ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਜਾਰੀ ਹਨ। ਪ੍ਰਦਰਸ਼ਨਕਾਰੀ ਮਨੋਜ ਜਾਰੰਗੇ ਮਰਾਠਾ ਰਾਖਵੇਂਕਰਨ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਹੜਤਾਲ 'ਤੇ ਬੈਠੇ ਹਨ। ਇਸ ਦੌਰਾਨ ਐਤਵਾਰ ਨੂੰ ਉਨ੍ਹਾਂ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ 'ਤੇ ਮਰਾਠਾ ਰਾਖਵਾਂਕਰਨ ਦਾ ਵਿਰੋਧ ਕਰਨ ਦਾ ਇਲਜ਼ਾਮ ਲਗਾਇਆ।
ਫੜਨਵੀਸ 'ਤੇ ਨਿਸ਼ਾਨਾ ਸਾਧਦੇ ਹੋਏ ਮਨੋਜ ਜਾਰੰਗੇ ਨੇ ਕਿਹਾ ਕਿ ਦੇਵੇਂਦਰ ਫੜਨਵੀਸ ਮੈਨੂੰ ਮਾਰਨਾ ਚਾਹੁੰਦੇ ਹਨ। ਫੜਨਵੀਸ 'ਤੇ ਮਨੋਜ ਜਾਰੰਗੇ ਦੇ ਇਲਜ਼ਾਮਾਂ ਤੋਂ ਬਾਅਦ ਮਰਾਠਾ ਰਿਜ਼ਰਵੇਸ਼ਨ ਲਈ ਹੋ ਰਿਹਾ ਪ੍ਰਦਰਸ਼ਨ ਹੋਰ ਵੀ ਤੇਜ਼ ਹੋ ਗਿਆ ਹੈ। ਜਾਣਕਾਰੀ ਮੁਤਾਬਿਕ ਮਨੋਜ ਜਾਰੰਗੇ ਨੇ ਐਤਵਾਰ ਨੂੰ ਅੰਤਰਵਾਲੀ ਸਰਟੀ 'ਚ ਮਰਾਠਾ ਸਮਾਜ ਦੀ ਬੈਠਕ ਬੁਲਾਈ ਸੀ।
ਮਰਾਠਾ ਸਮਾਜ ਨਾਲ ਮੀਟਿੰਗ ਤੋਂ ਬਾਅਦ ਮਨੋਜ ਜਾਰੰਗੇ ਨੇ ਪ੍ਰੈੱਸ ਕਾਨਫਰੰਸ ਕੀਤੀ ਅਤੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਇਸ ਦੌਰਾਨ ਖੁਦ ਉਨ੍ਹਾਂ ਨੇ ਮਰਾਠਾ ਰਾਖਵਾਂਕਰਨ ਅੰਦੋਲਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਰੰਗੇ ਨੇ ਸੂਬੇ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ 'ਤੇ ਗੰਭੀਰ ਇਲਜ਼ਾਮ ਲਾਏ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਦੇਵੇਂਦਰ ਫੜਨਵੀਸ ਮੈਨੂੰ ਮਾਰਨਾ ਚਾਹੁੰਦੇ ਹਨ। ਮਨੋਜ ਜਾਰੰਗੇ ਦੇ ਇਨ੍ਹਾਂ ਇਲਜ਼ਾਮਾਂ ਤੋਂ ਬਾਅਦ ਮਰਾਠਾ ਪ੍ਰਦਰਸ਼ਨਕਾਰੀ ਪਿੰਡ ਅੰਤਰਵਾਲੀ ਸਰਟੀ 'ਚ ਕਾਫੀ ਹਮਲਾਵਰ ਹੋ ਗਏ। ਜਾਣਕਾਰੀ ਮੁਤਾਬਿਕ ਮਨੋਜ ਜਾਰੰਗੇ ਮੁੰਬਈ 'ਚ ਦੇਵੇਂਦਰ ਫੜਨਵੀਸ ਦੇ ਘਰ ਦੇ ਸਾਹਮਣੇ ਪ੍ਰਦਰਸ਼ਨ ਕਰਨ ਜਾਣਾ ਚਾਹੁੰਦੇ ਹਨ। ਹਾਲਾਂਕਿ ਫਿਲਹਾਲ ਉਸ ਦੀ ਯੋਜਨਾ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਹੈ।