ਮੁੰਬਈ: ਮੁੰਬਈ 'ਚ ਅੱਤਵਾਦੀ ਹਮਲੇ ਦੀ ਸੰਭਾਵਨਾ ਦੇ ਮੱਦੇਨਜ਼ਰ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਵਧਾ ਦਿੱਤੀ ਹੈ। ਮੁੰਬਈ ਪੁਲਿਸ ਧਾਰਮਿਕ ਅਤੇ ਭੀੜ ਵਾਲੀਆਂ ਥਾਵਾਂ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਕੇਂਦਰੀ ਜਾਂਚ ਏਜੰਸੀਆਂ ਤੋਂ ਸੂਚਨਾ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਚੌਕਸ ਹੋ ਗਈ ਹੈ। ਜਿਸ 'ਚ ਕਿਹਾ ਗਿਆ ਹੈ ਕਿ ਅੱਤਵਾਦੀ ਮੁੰਬਈ ਨੂੰ ਨਿਸ਼ਾਨਾ ਬਣਾ ਸਕਦੇ ਹਨ।
ਅਲਰਟ 'ਤੇ ਮੁੰਬਈ
ਕੇਂਦਰੀ ਖੁਫੀਆ ਏਜੰਸੀਆਂ ਨੂੰ ਸੂਚਨਾ ਮਿਲੀ ਹੈ ਕਿ ਮੁੰਬਈ 'ਚ ਅੱਤਵਾਦੀ ਹਮਲੇ ਦਾ ਖਤਰਾ ਹੈ, ਇਸ ਲਈ ਕੇਂਦਰੀ ਖੁਫੀਆ ਏਜੰਸੀ ਨੇ ਮੁੰਬਈ ਪੁਲਿਸ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਮੁੰਬਈ ਪੁਲਿਸ ਨੇ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਸ਼ਹਿਰ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਅਤੇ ਭੀੜ-ਭੜੱਕੇ ਵਾਲੇ ਸਥਾਨਾਂ 'ਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸ਼ਹਿਰ ਵਿੱਚ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਚੈਕਿੰਗ ਕੀਤੀ ਜਾ ਰਹੀ ਹੈ। ਪੁਲੀਸ ਅਧਿਕਾਰੀਆਂ ਵੱਲੋਂ ਮੌਕ ਡਰਿੱਲ ਕਰਵਾਈ ਜਾ ਰਹੀ ਹੈ।