ਓਡੀਸ਼ਾ/ਮਲਕਾਨਗਿਰੀ: ਓਡੀਸ਼ਾ ਦੇ ਮਲਕਾਨਗਿਰੀ ਜ਼ਿਲ੍ਹੇ ਵਿੱਚ ਇੱਕ ਸਰਕਾਰੀ ਰਿਹਾਇਸ਼ੀ ਸਕੂਲ ਦੇ ਹੋਸਟਲ ਵਿੱਚ 10ਵੀਂ ਜਮਾਤ ਦੀ ਵਿਦਿਆਰਥਣ ਦੇ ਗਰਭਵਤੀ ਹੋਣ ਅਤੇ ਬੱਚੇ ਨੂੰ ਜਨਮ ਦੇਣ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਮੰਗਲਵਾਰ ਨੂੰ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਵਿਦਿਆਰਥਣ ਨੇ ਬੋਰਡ ਦੀ ਪ੍ਰੀਖਿਆ ਦੇਣ ਤੋਂ ਬਾਅਦ ਸੋਮਵਾਰ ਨੂੰ ਹੋਸਟਲ ਪਰਤਣ 'ਤੇ ਬੱਚੀ ਨੂੰ ਜਨਮ ਦਿੱਤਾ ਹੈ।
ਇਹ ਸਰਕਾਰੀ ਸਕੂਲ ਐਸਟੀ ਅਤੇ ਐਸਸੀ ਵਿਕਾਸ, ਘੱਟ ਗਿਣਤੀ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ ਦੁਆਰਾ ਚਲਾਇਆ ਜਾਂਦਾ ਹੈ। ਇਸ ਮਾਮਲੇ ਬਾਰੇ ਸਕੂਲ ਦੇ ਪ੍ਰਿੰਸੀਪਲ ਨੇ ਕਿਹਾ, "ਲੜਕੀਆਂ ਦੇ ਹੋਸਟਲ ਵਿੱਚ ਮਰਦਾਂ ਨੂੰ ਦਾਖ਼ਲ ਨਹੀਂ ਹੋਣ ਦਿੱਤਾ ਜਾਂਦਾ। ਸਾਨੂੰ ਨਹੀਂ ਪਤਾ ਕਿ ਉਹ ਗਰਭਵਤੀ ਕਿਵੇਂ ਹੋਈ ਹੈ।
ਉਨ੍ਹਾਂ ਕਿਹਾ, "ਸਿਹਤ ਕਰਮਚਾਰੀਆਂ ਨੂੰ ਹਫਤਾਵਾਰੀ ਆਧਾਰ 'ਤੇ ਹੋਸਟਲ ਵਿੱਚ ਰਹਿਣ ਵਾਲੇ ਸਾਰੇ ਵਿਦਿਆਰਥੀਆਂ ਦੀ ਜਾਂਚ ਕਰਨੀ ਚਾਹੀਦੀ ਹੈ। ਇਸ ਘਟਨਾ ਤੋਂ ਪਤਾ ਲੱਗਦਾ ਹੈ ਕਿ ਸਿਹਤ ਕਰਮਚਾਰੀ ਆਪਣਾ ਕੰਮ ਸਹੀ ਢੰਗ ਨਾਲ ਨਹੀਂ ਕਰ ਰਹੇ ਸਨ।"