ਨਵੀਂ ਦਿੱਲੀ: ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਦੇ ਇੱਕ ਬਿਆਨ ਕਾਰਨ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਖਵਾਜਾ ਨੇ ਕਿਹਾ ਕਿ ਉਹ ਵੀ ਜੰਮੂ-ਕਸ਼ਮੀਰ 'ਚ ਧਾਰਾ 370 ਦੀ ਬਹਾਲੀ ਚਾਹੁੰਦੇ ਹਨ। ਇਸ ਬਿਆਨ ਨੇ ਸਿਆਸੀ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਇਸ ਬਿਆਨ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਜੰਮੂ-ਕਸ਼ਮੀਰ ਦੇ ਇੰਚਾਰਜ ਤਰੁਣ ਚੁੱਘ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਹੈ।
ਖਵਾਜਾ ਆਸਿਫ ਦੇ ਬਿਆਨ 'ਤੇ ਭਾਜਪਾ ਨੇ ਤੁਰੰਤ ਪ੍ਰਤੀਕਿਰਿਆ ਦਿੱਤੀ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਇਸ ਬਿਆਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਰਾਹੁਲ ਗਾਂਧੀ ਅਤੇ ਫਾਰੂਕ ਅਬਦੁੱਲਾ ਪਾਕਿਸਤਾਨ ਦੀ ਭਾਸ਼ਾ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੇ ਏਜੰਡੇ ਨੂੰ ਅੱਗੇ ਵਧਾ ਰਹੀਆਂ ਹਨ। ਚੁੱਘ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਪਾਕਿਸਤਾਨ ਦੀਆਂ ਕਠਪੁਤਲੀਆਂ ਹਨ। ਦੋਵੇਂ ਪਾਰਟੀਆਂ ਭਾਰਤ ਦੀ ਪ੍ਰਭੂਸੱਤਾ 'ਤੇ ਹਮਲਾ ਕਰ ਰਹੀਆਂ ਹਨ।
ਉਹਨਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਸ ਗਠਜੋੜ ਵੱਲੋਂ ਵੱਖਵਾਦ, ਦੇਸ਼ ਨੂੰ ਤੋੜਨ, ਅੱਤਵਾਦੀਆਂ ਨੂੰ ਜੇਲ੍ਹਾਂ ਵਿੱਚੋਂ ਰਿਹਾਅ ਕਰਨ ਸਮੇਤ ਸਾਰੇ ਵਾਅਦੇ ਪਾਕਿਸਤਾਨ ਤੋਂ ਹੀ ਮਿਲੇ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ਰਾਹੁਲ ਗਾਂਧੀ ਅਤੇ ਫਾਰੂਕ ਅਬਦੁੱਲਾ ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਧਾਰਾ 370 ਅਤੇ 35ਏ ਨੂੰ ਵਾਪਸ ਲਿਆਉਣ ਦੇ ਏਜੰਡੇ ਨੂੰ ਅੱਗੇ ਵਧਾ ਰਹੇ ਹਨ। ਐਨਸੀ ਅਤੇ ਕਾਂਗਰਸ ਦੀ ਲੀਡਰਸ਼ਿਪ ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੀ ਹੈ। ਜੰਮੂ-ਕਸ਼ਮੀਰ ਦੇ ਲੋਕ ਪਾਕਿਸਤਾਨ ਦੇ ਧੁਨ 'ਤੇ ਨੱਚਣ ਵਾਲੇ ਰਾਹੁਲ ਗਾਂਧੀ ਅਤੇ ਫਾਰੂਕ ਅਬਦੁੱਲਾ ਦੇ ਏਜੰਡੇ ਨੂੰ ਸੂਬੇ 'ਚ ਲਾਗੂ ਨਹੀਂ ਹੋਣ ਦੇਣਗੇ।
ਉਨ੍ਹਾਂ ਕਿਹਾ ਕਿ ਧਾਰਾ 370 ਅਤੇ 35ਏ ਨੂੰ ਵਾਪਸ ਲਿਆਉਣ ਦਾ ਪਾਕਿਸਤਾਨ, ਰਾਹੁਲ ਗਾਂਧੀ ਅਤੇ ਅਬਦੁੱਲਾ ਪਰਿਵਾਰ ਦਾ ਏਜੰਡਾ 'ਮੁੰਗੇਰੀ ਲਾਲ ਦਾ ਖੂਬਸੂਰਤ ਸੁਪਨਾ' ਹੀ ਰਹੇਗਾ। ਐੱਨ.ਸੀ. ਕਾਂਗਰਸ ਗਠਜੋੜ ਦੇ ਇਰਾਦਿਆਂ ਅਤੇ ਏਜੰਡੇ 'ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਇਸ ਦੇਸ਼ ਵਿਰੋਧੀ ਗਠਜੋੜ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 5 ਅਗਸਤ, 2019 ਨੂੰ ਜੰਮੂ-ਕਸ਼ਮੀਰ ਨੂੰ ਧਾਰਾ 370 ਅਤੇ 35ਏ ਦੇ ਜ਼ੰਜੀਰਾਂ ਤੋਂ ਆਜ਼ਾਦ ਕਰਵਾਇਆ ਸੀ। ਦੇਸ਼ ਵਿੱਚ ਨਰਿੰਦਰ ਮੋਦੀ ਦੀ ਸਰਕਾਰ ਹੈ ਅਤੇ ਹੁਣ ਜੰਮੂ-ਕਸ਼ਮੀਰ ਨੂੰ ਦੁਬਾਰਾ ਕਿਸੇ ਵੀ ਤਰ੍ਹਾਂ ਦੇ ਬੰਧਨ ਵਿੱਚ ਨਹੀਂ ਬੰਨ੍ਹਣ ਦਿੱਤਾ ਜਾਵੇਗਾ।
ਪਾਕਿਸਤਾਨੀ ਵਿਦੇਸ਼ ਮੰਤਰੀ ਦੇ ਬਿਆਨ 'ਤੇ ਅਮਿਤ ਸ਼ਾਹ ਦਾ ਜਵਾਬੀ ਹਮਲਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਬਿਆਨ ਨੂੰ ਲੈ ਕੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਹੈ। ਸ਼ਾਹ ਨੇ ਵੀਰਵਾਰ ਨੂੰ ਕਿਹਾ ਕਿ ਪਾਕਿਸਤਾਨ ਅਤੇ ਕਾਂਗਰਸ ਦਾ ਏਜੰਡਾ ਇੱਕੋ ਹੈ।