ਜੰਮੂ ਕਸ਼ਮੀਰ: ਪਾਕਿਸਤਾਨ ਰੇਂਜਰਾਂ ਨੇ ਬੁੱਧਵਾਰ ਨੂੰ ਇੱਥੇ ਅੰਤਰਰਾਸ਼ਟਰੀ ਸਰਹੱਦ ਨੇੜੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੀ ਇੱਕ ਚੌਕੀ 'ਤੇ ਬਿਨਾਂ ਭੜਕਾਹਟ ਦੇ ਗੋਲੀਬਾਰੀ ਕਰਕੇ ਜੰਗਬੰਦੀ ਸਮਝੌਤੇ ਦੀ ਉਲੰਘਣਾ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਿਕ ਮਕਵਾਲ 'ਚ ਸਰਹੱਦੀ ਚੌਕੀ 'ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਸਰਹੱਦ ਪਾਰ ਤੋਂ ਹੋ ਰਹੀ ਗੋਲੀਬਾਰੀ ਦਾ ਮੂੰਹਤੋੜ ਜਵਾਬ ਦਿੱਤਾ। ਗੋਲੀਬਾਰੀ ਸ਼ਾਮ 5.50 ਵਜੇ ਸ਼ੁਰੂ ਹੋਈ ਅਤੇ 20 ਮਿੰਟ ਤੋਂ ਵੱਧ ਸਮੇਂ ਤੱਕ ਜਾਰੀ ਰਹੀ। ਉਨ੍ਹਾਂ ਕਿਹਾ ਕਿ ਭਾਰਤ ਵਾਲੇ ਪਾਸੇ ਕੋਈ ਜਾਨੀ ਜਾਂ ਨੁਕਸਾਨ ਨਹੀਂ ਹੋਇਆ ਹੈ।
ਪਿਛਲੇ ਸਾਲ 8-9 ਨਵੰਬਰ ਦੀ ਦਰਮਿਆਨੀ ਰਾਤ ਨੂੰ ਸਾਂਬਾ ਜ਼ਿਲ੍ਹੇ ਦੇ ਰਾਮਗੜ੍ਹ ਸੈਕਟਰ ਵਿੱਚ ਪਾਕਿਸਤਾਨੀ ਰੇਂਜਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਬੀਐਸਐਫ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਸੀ। 25 ਫਰਵਰੀ, 2021 ਨੂੰ ਦੋਵਾਂ ਦੇਸ਼ਾਂ ਦੇ ਤਾਜ਼ਾ ਜੰਗਬੰਦੀ ਲਈ ਸਹਿਮਤ ਹੋਣ ਤੋਂ ਬਾਅਦ ਮੌਤ ਦਾ ਇਹ ਪਹਿਲਾ ਮਾਮਲਾ ਸੀ।