ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਭਗਵਾਨ ਅਤੇ ਪੂਜਾ ਸਥਾਨ ਦੇ ਨਾਂ 'ਤੇ ਵੋਟ ਮੰਗ ਕੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਲਗਾਉਂਦੇ ਹੋਏ ਦਿੱਲੀ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਵਕੀਲ ਆਨੰਦ ਐੱਸ. ਜੋਧੇਲੇ ਨੇ ਦਾਇਰ ਕੀਤੀ ਹੈ। ਇਸ ਵਿੱਚ ਉਨ੍ਹਾਂ ਨੇ ਪੀਐਮ ਮੋਦੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਪਟੀਸ਼ਨ 'ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ 9 ਅਪ੍ਰੈਲ ਨੂੰ ਉੱਤਰ ਪ੍ਰਦੇਸ਼ 'ਚ ਆਪਣੇ ਭਾਸ਼ਣ 'ਚ ਹਿੰਦੂ ਅਤੇ ਸਿੱਖ ਗੁਰੂਆਂ ਦੇ ਨਾਂ 'ਤੇ ਭਾਜਪਾ ਲਈ ਵੋਟਾਂ ਮੰਗੀਆਂ ਸਨ। ਪ੍ਰਧਾਨ ਮੰਤਰੀ ਨੇ ਵੀ ਆਪਣੇ ਭਾਸ਼ਣ ਵਿੱਚ ਵਿਰੋਧੀ ਧਿਰ ਨੂੰ ਮੁਸਲਮਾਨਾਂ ਨਾਲ ਜੋੜਿਆ। ਅਜਿਹਾ ਕਰਨਾ ਲੋਕ ਪ੍ਰਤੀਨਿਧਤਾ ਕਾਨੂੰਨ ਦੀ ਸਪੱਸ਼ਟ ਉਲੰਘਣਾ ਹੈ। ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਚੋਣਾਂ ਲਈ ਅਯੋਗ ਕਰਾਰ ਦਿੱਤਾ ਜਾਵੇ।